Weather Update Punjab and Chandigarh : ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਪੂਰੀ ਤਰ੍ਹਾਂ ਹੈ ਸਾਫ਼ , ਸਵੇਰੇ-ਸ਼ਾਮ ਰਹੇਗੀ ਠੰਡ

By : BALJINDERK

Published : Oct 18, 2024, 1:47 pm IST
Updated : Oct 18, 2024, 1:47 pm IST
SHARE ARTICLE
file photo
file photo

Weather Update Punjab and Chandigarh : 27 ਤੋਂ ਬਾਅਦ ਤੇਜ਼ੀ ਨਾਲ ਡਿੱਗੇਗਾ ਤਾਪਮਾਨ, ਮੰਡੀ ਗੋਬਿੰਦਗੜ੍ਹ ਦਾ AQI 164 ਦਰਜ ਕੀਤਾ ਗਿਆ

Weather Update Punjab and Chandigarh : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸ਼ੁੱਕਰਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਭਾਵੇਂ ਸਵੇਰ ਅਤੇ ਸ਼ਾਮ ਨੂੰ ਥੋੜੀ ਠੰਡਾ ਹੋ ਸਕਦੀ ਹੈ, ਪਰ ਦੁਪਹਿਰ ਨੂੰ ਇਹ ਗਰਮ ਰਹੇਗਾ। ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਸਾਫ਼ ਰਹੇਗਾ। 27 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਠੰਡ ਵੀ ਵਧ ਜਾਵੇਗੀ।

ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ ਦੋ ਡਿਗਰੀ ਵੱਧ ਹੈ। ਫਰੀਦਕੋਟ ਵਿਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹਵਾ ਵੀ ਪ੍ਰਦੂਸ਼ਿਤ ਹੋਣ ਲੱਗੀ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ ਦੇ AQI ਪੱਧਰ ਦੀ ਗੱਲ ਕਰੀਏ ਤਾਂ ਸਾਰਿਆਂ ਦੀ ਹਵਾ ਪ੍ਰਦੂਸ਼ਿਤ ਹੋਣ ਲੱਗੀ ਹੈ। ਅੰਮ੍ਰਿਤਸਰ ਦਾ AQI 169 ਤੱਕ ਪਹੁੰਚ ਗਿਆ ਹੈ। ਇਹ ਸਵੇਰੇ ਛੇ ਵਜੇ ਦਰਜ ਕੀਤਾ ਗਿਆ ਸੀ। ਜਦੋਂ ਕਿ ਬਠਿੰਡਾ ਦਾ AQI 162, ਜਲੰਧਰ ਦਾ 107, ਖੰਨਾ ਦਾ 118, ਲੁਧਿਆਣਾ ਦਾ AQI 107, ਮੰਡੀ ਗੋਬਿੰਦਗੜ੍ਹ AQI 164, ਰੂਪਨਗਰ ਦਾ AQI 145 ਅਤੇ ਪਟਿਆਲਾ ਦਾ AQI 118 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜੇਕਰ ਮਾਹਿਰਾਂ ਦੀ ਮੰਨੀਏ ਤਾਂ ਇਹ ਹੋਰ ਵੀ ਅੱਗੇ ਵੱਧ ਸਕਦਾ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ ਤਾਪਮਾਨ

ਚੰਡੀਗੜ੍ਹ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 19.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ - ਵੀਰਵਾਰ ਸ਼ਾਮ ਨੂੰ ਤਾਪਮਾਨ 34.0 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.0 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ - ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ ਹੈ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20 ਡਿਗਰੀ ਤੋਂ 34 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਲੁਧਿਆਣਾ -ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.2 ਡਿਗਰੀ ਦਰਜ ਕੀਤਾ ਗਿਆ, ਅੱਜ ਮੌਸਮ ਸਾਫ ਰਹੇਗਾ। ਤਾਪਮਾਨ 19 ਤੋਂ 33 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

(For more news apart from   weather in Punjab and Chandigarh is completely clear, it will be cold in morning and evening News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement