ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦਿੱਤੀ ਜਾਣਕਾਰੀ
ਚੰਡੀਗੜ੍ਹ : ਮੁਅੱਤਲ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਅਕਾਸ਼ ਬੱਤਾ ਦੀ ਸੁਰੱਖਿਆ ’ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਤਾਇਨਾਤ ਹੋਣਗੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਮਾਣਯੋਗ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਅਕਾਸ਼ ਬੱਤਾ ਨੇ ਆਪਣੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ। ਪਟੀਸ਼ਨ ਕਰਤਾ ਨੇ ਕਿਹਾ ਸੀ ਕਿ ਹਾਈ ਕੋਰਟ ਨੇ ਬੀਤੀ 17 ਅਕਤੂਬਰ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਪੰਜਾਬ ਸਰਕਾਰ ਅਤੇ ਸੀ.ਬੀ.ਆਈ ਨੂੰ ਹੁਕਮ ਦਿੱਤੇ ਸਨ। ਇਨ੍ਹਾਂ ਹੁਕਮਾਂ ਦੇ ਬਾਵਜੂਦਅ ਹਾਲੇ ਤੱਕ ਅਕਾਸ਼ ਬੱਤਾ ਨੂੰ ਸੁਰੱਖਿਆ ਨਹੀਂ ਦਿੱਤੀ ਗਈ। ਕੋਰਟ ਨੇ ਹੁਕਮ ਦਿੱਤਾ ਕਿ ਅਕਾਸ਼ ਬੱਤਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇ।
