Chandigarh mayor News: ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਚੰਡੀਗੜ੍ਹ ਮੇਅਰ ਮਨੋਜ ਸੋਨਕਰ ਨੇ ਦਿਤਾ ਅਸਤੀਫਾ
Published : Feb 19, 2024, 7:15 am IST
Updated : Feb 19, 2024, 10:53 am IST
SHARE ARTICLE
Chandigarh mayor Manoj Sonkar resigns ahead of SC hearing on mayoral polls
Chandigarh mayor Manoj Sonkar resigns ahead of SC hearing on mayoral polls

'ਆਪ' ਦੇ 3 ਕੌਂਸਲਰ ਭਾਜਪਾ 'ਚ ਸ਼ਾਮਲ

Chandigarh mayor News:  ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਮਨੋਜ ਸੋਨਕਰ ਨੇ ਐਤਵਾਰ ਨੂੰ ਚੰਡੀਗੜ੍ਹ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ ਅਤੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਕੌਂਸਲਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਹ ਘਟਨਾ ਮੇਅਰ ਦੇ ਅਹੁਦੇ ਲਈ ਹਾਲ ਹੀ 'ਚ ਹੋਈਆਂ ਚੋਣਾਂ 'ਚ ਧਾਂਦਲੀ ਦੇ ਦੋਸ਼ਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਤੋਂ ਇਕ ਦਿਨ ਪਹਿਲਾਂ ਆਈ ਹੈ।

ਭਾਜਪਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਸੋਨਕਰ ਨੇ ਨਿਗਮ ਕਮਿਸ਼ਨਰ ਨੂੰ ਅਪਣਾ ਅਸਤੀਫਾ ਸੌਂਪ ਦਿਤਾ ਹੈ।ਮਲਹੋਤਰਾ ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਵਿਚਾਲੇ ਕੋਈ ਗਠਜੋੜ ਨਹੀਂ ਹੈ ਅਤੇ ਉਹ ਸਿਰਫ ਜਨਤਾ ਨੂੰ ਮੂਰਖ ਬਣਾ ਰਹੇ ਹਨ। ਉਨ੍ਹਾਂ ਨੇ 'ਪੀਟੀਆਈ-ਭਾਸ਼ਾ' ਨੂੰ ਦਸਿਆ, 'ਉਨ੍ਹਾਂ ਨੂੰ ਜਨਤਾ ਦੇ ਸਾਹਮਣੇ ਬੇਨਕਾਬ ਕੀਤਾ ਜਾਵੇਗਾ।'

ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਰੁਣ ਸੂਦ ਨੇ ਦਸਿਆ ਕਿ ‘ਆਪ’ ਦੇ ਤਿੰਨ ਕੌਂਸਲਰ ਨੇਹਾ, ਪੂਨਮ ਅਤੇ ਗੁਰੂਚਰਨ ਕਾਲਾ ਪਾਰਟੀ ਦੇ ਸੀਨੀਅਰ ਆਗੂ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ ਹਨ। 'ਆਪ' ਦੇ ਤਿੰਨ ਕੌਂਸਲਰਾਂ ਦੇ ਪੱਖ ਬਦਲਣ ਨਾਲ ਇਹ ਤੈਅ ਹੈ ਕਿ ਜਦੋਂ ਵੀ ਨਵੇਂ ਮੇਅਰ ਦੀ ਚੋਣ ਹੋਵੇਗੀ, ਨਤੀਜਾ ਭਾਜਪਾ ਦੇ ਹੱਕ ਵਿਚ ਹੋ ਜਾਵੇਗਾ।

3 AAP Councillors Join BJP3 AAP Councillors Join BJP

ਉਨ੍ਹਾਂ ਦੇ ਸ਼ਾਮਲ ਹੋਣ ਤੋਂ ਪਹਿਲਾਂ 35 ਮੈਂਬਰੀ ਚੰਡੀਗੜ੍ਹ ਨਗਰ ਨਿਗਮ ਵਿਚ ਭਾਜਪਾ ਦੇ 14 ਅਤੇ 'ਆਪ' ਦੇ 13 ਕੌਂਸਲਰ ਸਨ। ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੂੰ ਵੀ ਨਿਗਮ ਹਾਊਸ ਵਿਚ ਵੋਟ ਪਾਉਣ ਦਾ ਅਧਿਕਾਰ ਹੈ। ਕਾਂਗਰਸ ਦੇ ਸੱਤ ਕੌਂਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਕੌਂਸਲਰ ਹੈ। ਭਾਜਪਾ ਨੇ 30 ਜਨਵਰੀ ਨੂੰ ਹੋਈ ਮੇਅਰ ਦੀ ਚੋਣ 'ਆਪ'-ਕਾਂਗਰਸ ਗਠਜੋੜ ਨੂੰ ਝਟਕਾ ਦਿੰਦੇ ਹੋਏ ਜਿੱਤ ਦਰਜ ਕੀਤੀ ਸੀ ਅਤੇ ਇੰਡੀਆ ਗਠਜੋੜ ਨੇ ਰਿਟਰਨਿੰਗ ਅਫਸਰ 'ਤੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੋਨਕਰ ਨੇ ਮੇਅਰ ਦੇ ਅਹੁਦੇ ਲਈ ਚੋਣ 'ਚ 'ਆਪ' ਦੇ ਕੁਲਦੀਪ ਕੁਮਾਰ ਨੂੰ ਹਰਾਇਆ ਸੀ। ਸੋਨਕਰ ਨੂੰ 16 ਵੋਟਾਂ ਮਿਲੀਆਂ, ਜਦਕਿ ਕੁਮਾਰ ਨੂੰ 12 ਵੋਟਾਂ ਪਈਆਂ ਅਤੇ ਅੱਠ ਵੋਟਾਂ ਅਯੋਗ ਕਰਾਰ ਦਿਤੀਆਂ ਗਈਆਂ। ਕੁਮਾਰ ਨੇ ਬਾਅਦ ਵਿਚ ਸੁਪਰੀਮ ਕੋਰਟ ਦਾ ਰੁਖ ਕੀਤਾ।

ਸੁਪਰੀਮ ਕੋਰਟ ਨੇ 5 ਫਰਵਰੀ ਨੂੰ ਮੇਅਰ ਚੋਣਾਂ ਕਰਵਾਉਣ ਵਾਲੇ ਰਿਟਰਨਿੰਗ ਅਧਿਕਾਰੀ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਇਹ ਸਪੱਸ਼ਟ ਹੈ ਕਿ ਉਸ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਹੈ ਅਤੇ ਉਸ 'ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਸ ਅਧਿਕਾਰੀ ਦੀ ਕਾਰਵਾਈ ਨੂੰ ਲੋਕਤੰਤਰ ਦਾ ‘ਕਤਲ ਅਤੇ ਮਜ਼ਾਕ’ ਕਰਾਰ ਦਿਤਾ ਸੀ। ਅਦਾਲਤ ਨੇ ਬੈਲਟ ਪੇਪਰ ਅਤੇ ਵੋਟਿੰਗ ਦੀ ਕਾਰਵਾਈ ਦੇ ਵੀਡੀਉ ਨੂੰ ਸੁਰੱਖਿਅਤ ਰੱਖਣ ਦੇ ਹੁਕਮ ਵੀ ਦਿਤੇ ਸਨ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ ਨੂੰ ਚੋਣ ਅਧਿਕਾਰੀ ਨੂੰ ਵਿਅਕਤੀਗਤ ਤੌਰ 'ਤੇ ਪੇਸ਼ ਹੋਣ ਲਈ ਕਿਹਾ ਗਿਆ ਸੀ।

(For more Punjabi news apart from Chandigarh mayor Manoj Sonkar resigns ahead of SC hearing on mayoral polls, stay tuned to Rozana Spokesman)

Tags: chandigarh, mayor

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement