Haryana News: ਹਰਿਆਣਾ ’ਚ ਲੋਕਲ ਬਾਡੀ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ

By : PARKASH

Published : Feb 19, 2025, 11:03 am IST
Updated : Feb 19, 2025, 11:03 am IST
SHARE ARTICLE
Congress suffers big setback during local body elections in Haryana
Congress suffers big setback during local body elections in Haryana

Haryana News: ਹਿਸਾਰ ਤੋਂ ਕਾਂਗਰਸ ਦੇ ਬਾਗ਼ੀ ਮੇਅਰ ਉਮੀਦਵਾਰ ਭਾਜਪਾ ’ਚ ਸ਼ਾਮਲ

ਮੁੱਖ ਮੰਤਰੀ ਨਾਇਬ ਸੈਣੀ ਨੇ ਰਾਮਨਿਵਾਸ ਰਾੜਾ ਨੂੰ ਪਾਰਟੀ ’ਚ ਕੀਤਾ ਸ਼ਾਮਲ 

Haryana News: ਹਰਿਆਣਾ ਵਿਚ ਲੋਕਲ ਬਾਡੀ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹਿਸਾਰ ਤੋਂ ਕਾਂਗਰਸ ਦੇ ਬਾਗ਼ੀ ਨੇਤਾ ਰਾਮਨਿਵਾਸ ਰਾੜਾ ਬੁਧਵਾਰ ਸਵੇਰੇ ਚੰਡੀਗੜ੍ਹ ਵਿਚ ਭਾਜਪਾ ’ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਰਾਮਨਿਵਾਸ ਰਾੜਾ ਕਾਂਗਰਸ ਪਾਰਟੀ ਤੋਂ ਮੇਅਰ ਦੀ ਟਿਕਟ ਮੰਗ ਰਹੇ ਸਨ। ਜਦੋਂ ਉਨ੍ਹਾਂ ਨੂੰ ਟਿਕਟ ਨਾ ਮਿਲਿਆ ਤਾਂ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ। ਅੱਜ ਉਹ ਅਪਣੀ ਨਾਮਜ਼ਦਗੀ ਵਾਪਸ ਲੈ ਕੇ ਭਾਜਪਾ ਉਮੀਦਵਾਰ ਪ੍ਰਵੀਨ ਪੋਪਲੀ ਦਾ ਸਮਰਥਨ ਕਰਨਗੇ। ਇਕ ਦਿਨ ਪਹਿਲਾਂ ਹੀ ਭੁਪਿੰਦਰ ਸਿੰਘ ਹੁੱਡਾ ਨੇ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਣ ਦੀ ਚੇਤਾਵਨੀ ਦਿਤੀ ਸੀ।

ਰਾਮਨਿਵਾਸ ਰਾੜਾ ਸਿਰਸਾ ਤੋਂ ਕਾਂਗਰਸੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਦੇ ਕਰੀਬੀ ਹਨ। ਟਿਕਟ ਨਾ ਮਿਲਣ ਤੋਂ ਨਾਰਾਜ਼ ਰਾੜਾ ਨੇ 16 ਫ਼ਰਵਰੀ ਨੂੰ ਹਿਸਾਰ ’ਚ ਅਪਣੇ ਸਮਰਥਕਾਂ ਦੀ ਮੀਟਿੰਗ ਬੁਲਾਈ ਸੀ। ਉਦੋਂ ਤੋਂ ਹੀ ਚਰਚਾ ਸੀ ਕਿ ਉਹ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਇਕ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਹਿਸਾਰ ਆਏ ਸਨ, ਪਰ ਰਾੜਾ ਨੂੰ ਮਨਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ।
 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement