Illegal Opium Farming: ਚੰਡੀਗੜ੍ਹ 'ਚ 725 ਅਫ਼ੀਮ ਦੇ ਬੂਟੇ ਬਰਾਮਦ, ਬਲੂਮਿੰਗ ਡੇਲ ਨਰਸਰੀ 'ਚ ਫੜੇ ਬੂਟੇ 
Published : Mar 19, 2024, 12:21 pm IST
Updated : Mar 19, 2024, 12:21 pm IST
SHARE ARTICLE
File Photo
File Photo

ਪੰਚਕੂਲਾ ਦਾ ਰਹਿਣ ਵਾਲਾ ਹੈ ਨਰਸਰੀ ਦਾ ਮਾਲਕ, ਸਿਵਲ ਡਰੈੱਸ 'ਚ ਮਾਰੀ ਛਾਪੇਮਾਰੀ

Illegal Opium Farming: ਚੰਡੀਗੜ੍ਹ - ਚੰਡੀਗੜ੍ਹ 'ਚ ਬਿਨਾਂ ਮਨਜ਼ੂਰੀ ਤੋਂ ਅਫ਼ੀਮ ਦੀ ਖੇਤੀ ਕਰਨੀ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਚੰਡੀਗੜ੍ਹ ਦੇ ਕਿਸ਼ਨਗੜ੍ਹ 'ਚ ਅਫ਼ੀਮ ਦੀ ਖੇਤੀ ਕੀਤੀ ਜਾਂਦੀ ਸੀ, ਇਸ ਦੀ ਸੂਚਨਾ ਜ਼ਿਲਾ ਕ੍ਰਾਈਮ ਸੈੱਲ (ਡੀ. ਸੀ. ਸੀ.) ਨੂੰ ਮਿਲਦਿਆਂ ਹੀ ਡੀ.ਸੀ.ਸੀ. ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਦੀ ਅਗਵਾਈ ਵਾਲੀ ਟੀਮ ਨੇ ਕਿਸ਼ਨਗੜ੍ਹ 'ਚ ਛਾਪਾ ਮਾਰਿਆ। ਟੀਮ ਨੇ ਦੇਰ ਰਾਤ ਛਾਪਾ ਮਾਰ ਕੇ ਉਥੋਂ ਅਫੀਮ ਦੇ 725 ਪੌਦੇ ਬਰਾਮਦ ਕੀਤੇ। 

ਡੀਸੀਸੀ ਨੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਦੋ ਜਣਿਆਂ ਖ਼ਿਲਾਫ਼ ਧਾਰਾ 18 (ਸੀ) ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ ਜਿਨ੍ਹਾਂ ਦੀ ਪਛਾਣ ਨਰਸਰੀ ਦੇ ਮਾਲਕ ਸਮੀਰ ਕਾਲੀਆ ਵਾਸੀ ਪੰਚਕੂਲਾ ਅਤੇ ਬਾਗਬਾਨ ਸੀਯਾਰਾਮ ਵਾਸੀ ਨਵਾਂ ਗਾਓਂ ਵਜੋਂ ਹੋਈ ਹੈ। ਡੀ.ਸੀ.ਸੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਿਸ਼ਨਗੜ੍ਹ ਚੌਕ ਨੇੜੇ ਸਥਿਤ ਬਲੂਮਿੰਗ ਡੇਲ ਨਰਸਰੀ ਵਿਚ ਅਫ਼ੀਮ ਦੀ ਖੇਤੀ ਕੀਤੀ ਜਾ ਰਹੀ ਹੈ

ਜਿਸ ਤੋਂ ਬਾਅਦ ਡੀ.ਸੀ.ਸੀ ਦੀ ਟੀਮ ਨੇ ਸਭ ਤੋਂ ਪਹਿਲਾਂ ਸਿਵਲ ਡਰੈੱਸ ਵਿਚ ਉਥੇ ਜਾ ਕੇ ਦੇਖਿਆ ਕਿ ਅਫ਼ੀਮ ਦੇ ਬੂਟੇ ਲਗਾਏ ਹੋਏ ਸਨ ਅਤੇ ਉਨ੍ਹਾਂ ਉਪਰ ਲਾਲ ਰੰਗ ਦੇ ਡੋਡੇ ਅਤੇ ਫੁੱਲ ਖਿਲੇ ਹੋਏ ਸਨ। ਪੂਰੀ ਜਾਂਚ ਤੋਂ ਬਾਅਦ ਦੇਰ ਰਾਤ ਡੀ.ਸੀ.ਸੀ ਨੇ ਪੂਰੀ ਤਿਆਰੀ ਨਾਲ ਛਾਪਾ ਮਾਰ ਕੇ 725 ਭੁੱਕੀ ਦੇ ਬੂਟੇ ਬਰਾਮਦ ਕੀਤੇ। 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement