Chandigarh News: ਚਾਰ ਪੁਲਿਸ ਮੁਲਾਜ਼ਮਾਂ 'ਤੇ CBI ਵੱਲੋਂ ਮਾਮਲਾ ਦਰਜ, ਜਿਨਸੀ ਸ਼ੋਸ਼ਣ ਦੇ ਦੋਸ਼ੀਆਂ ਦੀ ਮਦਦ ਕਰਨ ਦੇ ਦੋਸ਼ 
Published : Apr 19, 2024, 10:30 am IST
Updated : Apr 19, 2024, 10:30 am IST
SHARE ARTICLE
Chandigarh News: CBI registered a case against four policemen
Chandigarh News: CBI registered a case against four policemen

ਸ਼ਿਕਾਇਤਕਰਤਾ ਦੇ ਫ਼ੋਨ ਵੇਰਵੇ ਗੈਰ-ਕਾਨੂੰਨੀ ਤਰੀਕੇ ਨਾਲ ਕੱਢਣ ਤੇ ਰਿਸ਼ਵਤਖੋਰੀ ਦਾ ਮਾਮਲਾ ਦਰਜ  

Chandigarh News: ਚੰਡੀਗੜ੍ਹ: ਚੰਡੀਗੜ੍ਹ 'ਚ ਐਲਾਂਟੇ ਮਾਲ ਦੇ ਮਾਲਕ, ਨੇਕਸਸ ਮਾਲਜ਼ ਦੇ ਚੋਟੀ ਦੇ ਕਾਰਜਕਾਰੀ ਅਨਿਲ ਮਲਹੋਤਰਾ ਖਿਲਾਫ਼ 2022 ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਵੀਰਵਾਰ ਨੂੰ ਇਕ ਸੇਵਾਮੁਕਤ ਪੁਲਿਸ ਸੁਪਰਡੈਂਟ ਅਤੇ ਤਿੰਨ ਸੇਵਾਮੁਕਤ ਇੰਸਪੈਕਟਰਾਂ ਸਮੇਤ ਯੂਟੀ ਪੁਲਸ ਦੇ ਚਾਰ ਅਧਿਕਾਰੀਆਂ ਖਿਲਾਫ਼ ਦੋਸ਼ੀਆਂ ਦੀ ਮਦਦ ਲਈ ਸਬੂਤਾਂ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ।

ਚਾਰਾਂ ਪੁਲਿਸ ਅਧਿਕਾਰੀਆਂ 'ਤੇ ਰਿਸ਼ਵਤਖੋਰੀ, ਜ਼ਬਤ ਮੈਮੋ ਨੂੰ ਮੁਲਜ਼ਮਾਂ ਦੇ ਹੱਕ ਵਿਚ ਬਦਲਣ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸ਼ਿਕਾਇਤਕਰਤਾ ਦੇ ਫੋਨ ਵੇਰਵੇ ਗੈਰ-ਕਾਨੂੰਨੀ ਤਰੀਕੇ ਨਾਲ ਕੱਢਣ ਵਰਗੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਬੀਆਈ ਨੇ ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਨਿਰਦੇਸ਼ਾਂ 'ਤੇ ਇਸ ਮਾਮਲੇ ਦੀ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ।

ਇਸੇ ਕੇਸ ਨੇ ਚੰਡੀਗੜ੍ਹ ਦੇ ਸਾਬਕਾ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਦਸੰਬਰ 2022 ਵਿੱਚ ਪੰਜਾਬ ਵਿੱਚ ਉਨ੍ਹਾਂ ਦੇ ਮੂਲ ਕਾਡਰ ਵਿੱਚ ਵਾਪਸ ਭੇਜ ਦਿੱਤਾ ਸੀ, ਜਦੋਂ ਕਿ ਉਨ੍ਹਾਂ ਦੀ ਤਿੰਨ ਸਾਲ ਦੀ ਅੰਤਰ-ਕਾਡਰ ਡੈਪੂਟੇਸ਼ਨ ਖ਼ਤਮ ਹੋਣ ਤੋਂ 10 ਮਹੀਨੇ ਪਹਿਲਾਂ, ਕੇਸ ਦੀ ਜਾਂਚ ਵਿਚ ਦੇਰੀ ਦੇ ਦੋਸ਼ ਲੱਗੇ ਸਨ। ਕਿਉਂਕਿ ਪੁਲਿਸ ਮੁਲਜ਼ਮਾਂ ਤੋਂ ਪੱਖ ਲੈਣ ਲਈ ਜਾਂਚ ਦੇ ਘੇਰੇ ਵਿਚ ਸੀ, ਇਸ ਲਈ ਸੀਬੀਆਈ ਨੂੰ ਜਾਂਚ ਸੌਂਪੀ ਗਈ ਸੀ ਅਤੇ ਤਤਕਾਲੀ ਐਸਐਸਪੀ ਨੂੰ ਉਸ ਦੇ ਮੂਲ ਕਾਡਰ ਵਿਚ ਵਾਪਸ ਭੇਜ ਦਿੱਤਾ ਗਿਆ ਸੀ।

ਜਾਂਚ ਨਾਲ ਜੁੜੇ ਅਧਿਕਾਰੀਆਂ ਮੁਤਾਬਕ ਵੀਰਵਾਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋ ਐਫਆਈਆਰ ਦਰਜ ਕੀਤੀਆਂ ਗਈਆਂ। 
ਪਹਿਲੇ ਮਾਮਲੇ ਵਿਚ ਸੀਬੀਆਈ ਨੇ ਸੈਕਟਰ 31 ਥਾਣੇ ਦੇ ਮੌਜੂਦਾ ਐਸਐਚਓ ਅਤੇ ਸੈਕਟਰ 51 ਦੀ ਪੁਲਿਸ ਕੋਆਪਰੇਟਿਵ ਹਾਊਸਿੰਗ ਸੁਸਾਇਟੀ ਦੇ ਵਸਨੀਕ ਇੰਸਪੈਕਟਰ ਰਾਮ ਰਤਨ ਅਤੇ ਬਲਟਾਣਾ ਵਿਚ ਰਹਿਣ ਵਾਲੇ ਸਬ-ਇੰਸਪੈਕਟਰ ਸੱਤਿਆਵਾਨ ਨੂੰ ਨਾਮਜ਼ਦ ਕੀਤਾ ਸੀ।

ਦੂਜੀ ਐਫਆਈਆਰ ਵਿਚ ਸੈਕਟਰ 38 ਵੈਸਟ ਦੇ ਵਸਨੀਕ ਸੇਵਾਮੁਕਤ ਪੁਲਿਸ ਸੁਪਰਡੈਂਟ (ਸੰਚਾਰ) ਰੋਸ਼ਨ ਲਾਲ ਅਤੇ ਸੈਕਟਰ 46 ਵਿੱਚ ਰਹਿਣ ਵਾਲੇ ਇੰਸਪੈਕਟਰ ਪਵਨੇਸ਼ ਕੁਮਾਰ ਦੇ ਨਾਮ ਸ਼ਾਮਲ ਹਨ। ਸੀਬੀਆਈ ਦੇ ਅਧਿਕਾਰੀਆਂ ਨੇ ਵੀਰਵਾਰ ਸ਼ਾਮ ਨੂੰ ਸੈਕਟਰ 31 ਥਾਣੇ ਅਤੇ ਮੁਲਜ਼ਮਾਂ ਦੇ ਘਰਾਂ 'ਤੇ ਵੀ ਛਾਪੇਮਾਰੀ ਕੀਤੀ। ਸੀਬੀਆਈ ਦੁਆਰਾ ਮੁੱਢਲੀ ਜਾਂਚ ਜਨਵਰੀ 2023 ਵਿਚ ਸ਼ੁਰੂ ਕੀਤੀ ਗਈ ਸੀ।

ਮਲਹੋਤਰਾ 'ਤੇ ਉਸ ਦੀ ਸਹਿ-ਕਰਮਚਾਰੀ ਨੇ ਪਿੱਛਾ ਕਰਨ, ਜਿਨਸੀ ਸ਼ੋਸ਼ਣ ਅਤੇ ਬਲੈਕਮੇਲ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਅਪ੍ਰੈਲ 2022 ਵਿਚ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਵੀਰਵਾਰ ਨੂੰ ਦਰਜ ਐਫਆਈਆਰ ਵਿੱਚ ਸੀਬੀਆਈ ਨੇ ਦੋਸ਼ ਲਾਇਆ ਹੈ ਕਿ ਐਸਪੀ ਰੌਸ਼ਨ ਲਾਲ (ਸੇਵਾਮੁਕਤ) ਅਤੇ ਇੰਸਪੈਕਟਰ ਪਵਨੇਸ਼ ਨੇ ਪੀੜਤਾ ਦੀ ਕਾਲ ਡਿਟੇਲ ਗੈਰ-ਕਾਨੂੰਨੀ ਤਰੀਕੇ ਨਾਲ ਕੱਢੀ ਤਾਂ ਜੋ ਮੁਲਜ਼ਮਾਂ ਦਾ ਪੱਖ ਲਿਆ ਜਾ ਸਕੇ।  

ਜ਼ਬਤ ਮੈਮੋ ਵਿਚ ਵੀ ਤਬਦੀਲੀਆਂ ਕੀਤੀਆਂ ਗਈਆਂ ਸਨ। ਇਸੇ ਤਰ੍ਹਾਂ ਇੰਸਪੈਕਟਰ ਰਾਮ ਰਤਨ, ਜੋ ਉਸ ਸਮੇਂ ਇੰਡਸਟਰੀਅਲ ਏਰੀਆ ਥਾਣੇ ਦੇ ਐਸਐਚਓ ਵਜੋਂ ਤਾਇਨਾਤ ਸਨ, ਅਤੇ ਐਸਆਈ ਸੱਤਿਆਵਾਨ ਨੇ ਇਸ ਮਾਮਲੇ ਵਿਚ ਉਸ ਦੀ ਮਦਦ ਕਰਨ ਲਈ ਕਾਰੋਬਾਰੀ ਤੋਂ ਅਣਉਚਿਤ ਲਾਭ ਲਿਆ।  

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement