
Chandigarh News: ਆਪਸੀ ਰੰਜ਼ਿਸ ਨੂੰ ਲੈ ਕੇ ਕੀਤਾ ਹਮਲਾ
Chandigarh murder News in punjabi : ਚੰਡੀਗੜ੍ਹ ਦੇ ਰਾਮਦਰਬਾਰ ਸਥਿਤ ਫੇਜ਼-2 ਸ਼੍ਰੀ ਗੁਰੂ ਰਵਿਦਾਸ ਮੰਦਿਰ ਨੇੜੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਨੌਜਵਾਨ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਪਹਿਲੇ ਮਾਮਲੇ ਵਿੱਚ ਪੁਲਿਸ ਨੇ ਧਾਰਾ 307 ਤਹਿਤ ਕੇਸ ਦਰਜ ਕਰ ਲਿਆ ਹੈ। ਮੌਤ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਧਾਰਾ 302 ਲਗਾ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾ ਰੋਹਿਤ ਵਾਸੀ ਰਾਮ ਦਰਬਾਰ ਵਜੋਂ ਹੋਈ ਹੈ।
ਮ੍ਰਿਤਕ ਰੋਹਿਤ ਦਾ ਯਸ਼ ਉਰਫ ਗੋਲੂ ਅਤੇ ਰਿਹਾਨ ਨਾਲ ਪਿਛਲੇ ਕਾਫੀ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਹਮਲਾਵਰਾਂ ਨੂੰ ਪਤਾ ਲੱਗਾ ਕਿ ਰੋਹਿਤ ਰਾਮਦਰਬਾਰ ਸਥਿਤ ਰਵਿਦਾਸ ਮੰਦਰ 'ਚ ਮੱਥਾ ਟੇਕਣ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਦੋਸਤਾਂ ਨੂੰ ਬੁਲਾਇਆ ਅਤੇ ਜਦੋਂ ਰੋਹਿਤ ਮੰਦਰ 'ਚੋਂ ਬਾਹਰ ਆ ਰਿਹਾ ਸੀ ਤਾਂ ਹਮਲਾਵਰਾਂ ਨੇ ਮੌਕਾ ਦੇਖ ਕੇ ਉਸ ਦੇ ਸਿਰ 'ਤੇ ਡੰਡੇ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: Chhota Ghallughara : ਸਿੱਖ ਇਤਿਹਾਸ ਵਿਚ ਵਾਪਰਿਆ ਖ਼ੂਨੀ ਸਾਕਾ ਛੋਟਾ ਘੱਲੂਘਾਰਾ
ਪੀਜੀਆਈ ਵਿੱਚ ਹੋਈ ਮੌਤ
ਇਸ ਹਮਲੇ 'ਚ ਰੋਹਿਤ ਜ਼ਖ਼ਮੀ ਹੋ ਗਿਆ ਅਤੇ ਆਸ-ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ 'ਤੇ ਦਿੱਤੀ। ਪੁਲਿਸ ਨੇ ਦੇਰ ਰਾਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਰੋਹਿਤ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜਿੱਥੇ ਡਾਕਟਰਾਂ ਨੇ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੋਹਿਤ ਨੂੰ ਪੀ.ਜੀ.ਆਈ. ਰੈਫਰ ਕਰ ਦਿਤਾ ਸੀ ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Chandigarh murder News in punjabi, stay tuned to Rozana Spokesman)