Lok Sabha Elections: ਅਗਲੇ ਹਫਤੇ ਪੰਜਾਬ ਆਉਣਗੇ PM ਮੋਦੀ, ਕਰਨਗੇ ਰੈਲੀਆਂ-ਸੁਨੀਲ ਜਾਖੜ
Published : May 19, 2024, 3:04 pm IST
Updated : May 19, 2024, 3:04 pm IST
SHARE ARTICLE
PM narendra Modi will come to Punjab next week
PM narendra Modi will come to Punjab next week

Lok Sabha Elections: ਕਿਸਾਨ ਆਗੂਆਂ ਕਿਸਾਨਾਂ ਨੂੰ ਬਦਨਾਮ ਨਾ ਕਰਨ- ਜਾਖੜ

PM narendra Modi will come to Punjab next week: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਪੰਜਾਬ ਆਉਣਗੇ। ਇਸ ਦੌਰਾਨ ਉਹ ਤਿੰਨ ਲੋਕ ਸਭਾ ਹਲਕਿਆਂ ਵਿੱਚ ਚੋਣ ਰੈਲੀਆਂ ਕਰਨਗੇ। ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨੇ ਸਮਾਂ ਦਿੱਤਾ ਹੈ। 23 ਨੂੰ ਉਹ ਪਟਿਆਲਾ ਅਤੇ 24 ਨੂੰ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਹਲਕਿਆਂ ਵਿੱਚ ਰੈਲੀਆਂ ਕਰਨਗੇ। ਅੱਜ ਸ਼ਾਮ ਤੱਕ ਪਟਿਆਲਾ, ਜਲੰਧਰ ਅਤੇ ਗੁਰਦਾਸਪੁਰ ਲੋਕ ਸਭਾ ਹਲਕਿਆਂ ਵਿੱਚ ਹੋਣ ਵਾਲੀ ਰੈਲੀ ਦੇ ਸਥਾਨ ਅਤੇ ਸਮੇਂ ਨੂੰ ਵੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

 ਇਹ ਵੀ ਪੜ੍ਹੋ: Jalandhar Police: ਜਲੰਧਰ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ 'ਚ ਸ਼ਾਮਲ 11 ਲੋਕਾਂ ਨੂੰ ਕੀਤਾ ਗ੍ਰਿਫਤਾਰ

ਇਸ ਦੌਰਾਨ ਉਨ੍ਹਾਂ ਇੱਕ ਕਿਤਾਬਚਾ ਵੀ ਜਾਰੀ ਕੀਤਾ। ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਨੇ ਪਿਛਲੇ ਦਸ ਸਾਲਾਂ ਵਿੱਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਕਿਵੇਂ ਕੰਮ ਕੀਤਾ। ਉਨ੍ਹਾਂ ਨੇ ਉਹਨਾਂ ਸਾਰੀਆਂ ਸਕੀਮਾਂ ਦੀ ਲੜੀਵਾਰ ਗਿਣਤੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕੇਂਦਰ ਸਰਕਾਰ ਨੂੰ ਬਦਨਾਮ ਕਰਨ 'ਚ ਲੱਗੀ ਰਹਿੰਦੀ ਹੈ। ਅਸਲ ਵਿੱਚ ਭਾਜਪਾ ਨੇ ਬਹੁਤ ਕੰਮ ਕੀਤਾ ਹੈ। 'ਆਪ' ਸਰਕਾਰ ਭਾਜਪਾ ਦੀਆਂ ਕਈ ਸਕੀਮਾਂ ਨੂੰ ਆਪਣਾ ਹੋਣ ਦਾ ਦਾਅਵਾ ਕਰ ਰਹੀ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਸਮੇਤ ਕਈ ਆਗੂ ਮੌਜੂਦ ਸਨ।

 ਇਹ ਵੀ ਪੜ੍ਹੋ: Arvind Kejriwal : PM ਮੋਦੀ 'ਆਪ' ਨੂੰ ਕੁਚਲਣਾ ਚਾਹੁੰਦੀ, ਸਾਡੇ ਨੇਤਾਵਾਂ ਨੂੰ ਇਕ-ਇਕ ਕਰਕੇ...', ਅਰਵਿੰਦ ਕੇਜਰੀਵਾਲ ਦਾ ਵੱਡਾ ਇਲਜ਼ਾਮ 

ਜਾਖੜ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਆਪਣੇ ਆਪ ਨੂੰ ਗੈਰ-ਸਿਆਸੀ ਕਹਿਣ ਨਾਲ ਕੋਈ ਗੈਰ-ਸਿਆਸੀ ਨਹੀਂ ਬਣ ਜਾਂਦਾ। ਜਦੋਂ ਮੈਨੂੰ ਚੰਗਾ ਲੱਗਾ ਚੋਣਾਂ ਲੜੀਆਂ। ਮੈਂ ਉਸ ਦਿਨ ਸਿਆਸੀ ਬਣ ਗਿਆ।  ਜਾਖੜ ਨੇ ਕਿਹਾ ਕਿ ਕਿਸਾਨ ਆਗੂਆਂ ਕਾਰਨ ਹਰ ਰੋਜ਼ 69 ਗੱਡੀਆਂ ਪ੍ਰਭਾਵਿਤ ਹੋ ਰਹੀਆਂ ਹਨ।

 ਇਹ ਵੀ ਪੜ੍ਹੋ: Air India Plane Fire News: 185 ਲੋਕਾਂ ਨੂੰ ਲੈ ਕੇ ਜਾ ਰਹੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ, ਮਚ ਗਈ ਭਗਦੜ

ਜਲੰਧਰ ਅਤੇ ਲੁਧਿਆਣਾ ਦੇ ਸਨਅਤਕਾਰਾਂ ਨੂੰ ਰੋਜ਼ਾਨਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਕੰਮਾਂ ਵਿੱਚ ਕਿਸਾਨਾਂ ਨੂੰ ਬਦਨਾਮ ਨਾ ਕਰਨ। ਉਨ੍ਹਾਂ ਤਿੰਨ ਵੱਡੇ ਕਿਸਾਨ ਆਗੂਆਂ ਦਾ ਨਾਂ ਲੈਂਦਿਆਂ ਕਿਹਾ ਕਿ ਤੁਹਾਨੂੰ ਕੋਈ ਕੁਝ ਨਹੀਂ ਕਹੇਗਾ ਜਦਕਿ ਆਮ ਕਿਸਾਨ ਤੁਹਾਡੀਆਂ ਕਾਰਵਾਈਆਂ ਕਾਰਨ ਬਦਨਾਮ ਹੋ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from PM narendra Modi will come to Punjab next week , stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement