Punjab And Haryana High Court : 2364 ਈ.ਟੀ.ਟੀ.ਅਧਿਆਪਕਾਂ ਦੀ ਭਰਤੀ 'ਤੇ ਹਾਈਕੋਰਟ ਨੇ ਨਤੀਜੇ ਜਾਰੀ ਕਰਨ 'ਤੇ ਲਗਾਈ ਰੋਕ

By : BALJINDERK

Published : Jun 19, 2024, 8:00 pm IST
Updated : Jun 19, 2024, 8:00 pm IST
SHARE ARTICLE
Punjab And Haryana High Court
Punjab And Haryana High Court

Punjab And Haryana High Court : ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੋਰਟ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਤੋਂ ਮੰਗਿਆ ਜਵਾਬ 

Punjab And Haryana High Court : 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਕਾਰਨ ਮੁੜ ਤਲਵਾਰ ਲਟਕ ਗਈ ਹੈ। ਇਸ ਭਰਤੀ ’ਚ ਡੀ-ਲਿਟ ਦਾ 18 ਮਹੀਨਿਆਂ ਦਾ ਕੋਰਸ ਕਰਨ ਵਾਲੇ ਬਿਨੈਕਾਰਾਂ ਨੂੰ ਬਾਹਰ ਕਰਨ ਦੇ ਫੈਸਲੇ ਕਾਰਨ ਇਹ ਮਾਮਲਾ ਹਾਈ ਕੋਰਟ ’ਚ ਪਹੁੰਚ ਗਿਆ ਹੈ ਅਤੇ ਹਾਈ ਕੋਰਟ ਨੇ ਫ਼ਾਈਨਲ ਨਤੀਜਾ ਜਾਰੀ ਕਰਨ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਰਕਾਰ ਤੋਂ ਦਸੰਬਰ 'ਚ ਦਿੱਤੇ ਉਸ ਬਿਆਨ 'ਤੇ ਵੀ ਸਪੱਸ਼ਟੀਕਰਨ ਮੰਗਿਆ ਹੈ, ਜਿਸ 'ਚ ਕਿਹਾ ਗਿਆ ਸੀ ਕਿ ਨਤੀਜੇ 8 ਹਫ਼ਤਿਆਂ 'ਚ ਜਾਰੀ ਕਰ ਦਿੱਤੇ ਜਾਣਗੇ।
ਪਟੀਸ਼ਨ ਦਾਇਰ ਕਰਦੇ ਹੋਏ ਮਹਾਵੀਰ ਸਿੰਘ ਅਤੇ ਹੋਰਨਾਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 2020 ’ਚ 2364 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਸਨ। ਨਿਯੁਕਤੀ ਦੌਰਾਨ ਲਿਖ਼ਤੀ ਪ੍ਰੀਖਿਆ ਅਤੇ ਉੱਚ ਵਿਦਿਅਕ ਯੋਗਤਾ ਦੇ 5 ਅੰਕ ਜੋੜ ਕੇ ਮੈਰਿਟ ਬਣਾਈ ਜਾਣੀ ਸੀ। 
ਪਟੀਸ਼ਨਰਾਂ ਨੇ ਕਿਹਾ ਸੀ ਕਿ ਨਿਯਮਾਂ ’ਚ ਕਿਤੇ ਵੀ ਇਹ ਵਿਵਸਥਾ ਨਹੀਂ ਹੈ ਕਿ ਉੱਚ ਵਿਦਿਅਕ ਯੋਗਤਾਵਾਂ ਲਈ ਵਾਧੂ ਅੰਕ ਦਿੱਤੇ ਜਾਣ। ਨਾਲ ਹੀ, ਕਾਨੂੰਨੀ ਵਿਵਸਥਾ ਦੀ ਅਣਹੋਂਦ ’ਚ, ਭਰਤੀ ਲਈ ਕੁਝ ਵੀ ਜੋੜਿਆ ਨਹੀਂ ਜਾ ਸਕਦਾ ਅਤੇ ਨਾ ਹੀ ਕੁਝ ਵੀ ਹਟਾਇਆ ਜਾ ਸਕਦਾ ਹੈ। ਪਟੀਸ਼ਨਰਾਂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਗ੍ਰੈਜੂਏਸ਼ਨ ਨੂੰ ਉੱਚ ਯੋਗਤਾ ਮੰਨ ਕੇ 5 ਅੰਕ ਦੇ ਰਹੀ ਹੈ, ਜਦਕਿ ਈਟੀਟੀ ਅਧਿਆਪਕ ਲਈ ਇਹ ਲਾਜ਼ਮੀ ਸ਼ਰਤ ਨਹੀਂ ਹੈ। ਅਜਿਹੇ 'ਚ ਹਾਈਕੋਰਟ 'ਚ ਵਾਧੂ ਪੰਜ ਅੰਕ ਦੇਣ ਦੇ ਨਿਯਮ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ। ਸਿੰਗਲ ਬੈਂਚ ਨੇ 8 ਨਵੰਬਰ 2021 ਨੂੰ ਸਾਰੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਸੀ। ਇਸ ਵਿਰੁੱਧ ਸਮੀਖਿਆ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਵੀ ਪਿਛਲੇ ਸਾਲ ਸਿੰਗਲ ਬੈਂਚ ਨੇ ਰੱਦ ਕਰ ਦਿੱਤਾ ਸੀ। ਅਜਿਹੇ 'ਚ ਸਿੰਗਲ ਬੈਂਚ ਦੇ ਹੁਕਮਾਂ ਨੂੰ ਡਿਵੀਜ਼ਨ ਬੈਂਚ ਦੇ ਸਾਹਮਣੇ ਚੁਣੌਤੀ ਦਿੱਤੀ ਗਈ ਸੀ। 
ਡਿਵੀਜ਼ਨ ਬੈਂਚ ਨੇ ਹੁਣ ਦਸੰਬਰ 2023 ’ਚ ਆਪਣਾ ਫੈਸਲਾ ਸੁਣਾਉਂਦੇ ਹੋਏ ਸਿੰਗਲ ਬੈਂਚ ਦੇ 8 ਨਵੰਬਰ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਇਸ਼ਤਿਹਾਰ ਅਨੁਸਾਰ ਭਰਤੀ ਮੁਕੰਮਲ ਕਰਨ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਉਦੋਂ ਅਦਾਲਤ ਨੂੰ ਦੱਸਿਆ ਸੀ ਕਿ ਨਤੀਜਾ ਤਿਆਰ ਹੈ ਅਤੇ ਭਰਤੀ 8 ਹਫ਼ਤਿਆਂ ’ਚ ਮੁਕੰਮਲ ਕਰ ਲਈ ਜਾਵੇਗੀ। ਹੁਣ ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦੀ ਰਾਏ ਲੈ ਕੇ ਯੋਗਤਾ ਮਾਪਦੰਡਾਂ ’ਚ ਫੇਰ ਬਦਲਾਅ ਕੀਤਾ ਹੈ। ਇਸ ਭਰਤੀ ’ਚ 18 ਮਹੀਨਿਆਂ ਦਾ ਡਿਪਲੋਮਾ ਇਨ ਐਲੀਮੈਂਟਰੀ ਐਜੂਕੇਸ਼ਨ ਕੋਰਸ ਧਾਰਕਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। 
ਪਟੀਸ਼ਨਰ ਨੇ ਕਿਹਾ ਕਿ ਮਾਮਲਾ ਸੁਪਰੀਮ ਕੋਰਟ ’ਚ ਪੁੱਜਣ ਤੋਂ ਬਾਅਦ ਹੁਣ ਏ.ਜੀ.ਦਫ਼ਤਰ ਤੋਂ ਆਪਣੇ ਪੱਧਰ 'ਤੇ ਰਾਏ ਲੈ ਕੇ ਯੋਗਤਾ ਬਦਲਣਾ ਗੈਰ-ਕਾਨੂੰਨੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਤੋਂ ਇਲਾਵਾ ਦਸੰਬਰ ਵਿੱਚ ਦਿੱਤੇ ਗਏ ਅੰਡਰਟੇਕਿੰਗ ਬਾਰੇ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ, ਜਿਸ ਅਨੁਸਾਰ 8 ਹਫ਼ਤਿਆਂ ’ਚ ਭਰਤੀ ਮੁਕੰਮਲ ਕਰਨ ਦੀ ਦਲੀਲ ਦਿੱਤੀ ਗਈ ਸੀ।

(For more news apart from 2364 E.T.T. ecruitment of teachers High Court has put stay on the release of results News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement