High Court : ਅਪਾਹਜ ਬੱਚਿਆਂ ਦੀ ਸਿੱਖਿਆ ਦੇ ਫਰਜ਼ ਤੋਂ ਨਹੀਂ ਭੱਜ ਸਕਦਾ ਸਕੂਲ ਅਤੇ ਸਰਕਾਰ : ਹਾਈਕੋਰਟ 

By : BALJINDERK

Published : Jun 19, 2024, 1:06 pm IST
Updated : Jun 19, 2024, 1:06 pm IST
SHARE ARTICLE
High Court
High Court

High Court : ਹਾਈਕੋਰਟ ਨੇ ਪਟੀਸ਼ਨ ਕਰਤਾ ਦੀ ਸੁਣਵਾਈ ਕਰਦੇ ਹੋਏ ਦਿੱਤਾ ਹੁਕਮ

High Court : ਚੰਡੀਗੜ੍ਹ- ਕਿਸੇ ਅਪਾਹਜ ਬੱਚੇ ਨੂੰ ਉਸ ਦੀ ਮਾਨਸਿਕ ਸਥਿਤੀ ਕਾਰਨ ਬੁਨਿਆਦੀ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਸਕੂਲ ਅਤੇ ਸਰਕਾਰ ਦੇ ਆਪਣੇ ਫ਼ਰਜ਼ ਤੋਂ ਨਹੀਂ ਭੱਜ ਸਕਦੇ।  ਪੰਜਾਬ-ਹਰਿਆਣਾ ਹਾਈਕੋਰਟ ਨੇ ਇਕੱਲੀ ਮਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤਾ ਹੈ। 

ਇਹ ਵੀ ਪੜੋ:Canada news : ਕੈਨੇਡਾ ’ਚ ਸਟੱਡੀ ਵੀਜ਼ੇ ’ਤੇ ਆਏ ਨੌਜਵਾਨਾਂ ਦੀਆਂ ਮੌਤਾਂ ’ਚ ਅਚਾਨਕ ਹੋਏ ਵਾਧੇ ਨੇ ਕਈ ਸਵਾਲ ਖੜ੍ਹੇ ਕੀਤੇ 

ਪੰਚਕੂਲਾ ਦੇ ਰਹਿਣ ਵਾਲੇ ਬੱਚੇ ਦੀ ਮਾਂ ਨੇ ਪਟੀਸ਼ਨ 'ਚ ਦੱਸਿਆ ਕਿ ਉਸ ਦਾ 13 ਸਾਲ ਦਾ ਬੇਟਾ ਡਾਊਨ ਸਿੰਡਰੋਮ ਦਾ ਸ਼ਿਕਾਰ ਹੈ। ਉਹ ਪਿਛਲੇ ਪੰਜ ਸਾਲਾਂ ਤੋਂ ਪੰਚਕੂਲਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਸਪੈਸ਼ਲ ਵਿੰਗ ਵਿਚ ਪੜ੍ਹ ਰਿਹਾ ਸੀ। ਕੁਝ ਸਮੇਂ ਬਾਅਦ ਸਕੂਲ ਨੇ ਬਾਕੀ ਬੱਚਿਆਂ ਦੀ ਸੁਰੱਖਿਆ ਦੀ ਦਲੀਲ ਦਿੰਦੇ ਹੋਏ ਕਿਹਾ ਕਿ ਉਹ ਬੱਚਿਆਂ ਨੂੰ ਸਕੂਲ ਤੋਂ ਹਟਾ ਲੈਣ । ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਤੰਤਰ ਵਿਕਸਤ ਕਰਨ ਅਤੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਹੁਕਮਾਂ ਤੋਂ ਬਾਅਦ ਵੀ ਜਵਾਬ ਦਾਇਰ ਨਾ ਕਰਨ ’ਤੇ ਕੁਝ ਸਮੇਂ ਦੀ ਮੰਗ ਕੀਤੀ। ਸੁਣਵਾਈ ਦੌਰਾਨ ਹਰਿਆਣਾ ਅਤੇ ਚੰਡੀਗੜ੍ਹ ਵੱਲੋਂ ਕਿਹਾ ਗਿਆ ਕਿ ਸਕੂਲ ਸਿੱਖਿਆ ਵਿਭਾਗ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖ ਕੇ ਕਦਮ ਉਠਾ ਰਹੀਆਂ ਹਨ। 

ਇਹ ਵੀ ਪੜੋ:Verka Dairy Plant : ਵੇਰਕਾ ਡੇਅਰੀ ਪਲਾਂਟ ਦੇ ਡਿਪਟੀ ਮੈਨੇਜਰ ’ਤੇ ਰਿਸ਼ਵਤ ਮਾਮਲੇ ’ਚ ਚੱਲੇਗਾ ਮੁਕੱਦਮਾ  

ਦੋਵਾਂ ਧਿਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਤੇ ਯੋਜਨਾ ਬਾਰੇ ਹਲਫ਼ਨਾਮਾ ਦੇਣ ਲਈ ਕੁਝ ਸਮਾਂ ਦਿੱਤਾ ਜਾਵੇ। ਇਸ 'ਤੇ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦੇ ਹੋਏ ਕਿਹਾ ਕਿ ਜੇਕਰ ਅਗਲੀ ਸੁਣਵਾਈ ਤੱਕ ਜਵਾਬ ਦਾਇਰ ਨਾ ਕੀਤਾ ਦੋਸ਼ੀ ਪੱਖ ’ਤੇ ਜੁਰਮਾਨਾ ਲਗਾਇਆ ਜਾਵੇਗਾ। ਕੋਰਟ ਨੇ ਕਿਹਾ ਕਿ ਪਹਿਲਾਂ ਅਪਾਹਜ ਵਿਦਿਆਰਥੀ ਨੂੰ ਅੱਗੇ ਵੱਧਣ ਵਿਚ ਮੁਸ਼ਕਲਾਂ ਆਉਂਦੀ ਸੀ। ਪਰ ਅੱਜ ਦਾ ਦੌਰ ਬਦਲ ਗਿਆ ਹੈ। ਕਾਨੂੰਨ ਵੀ ਮੌਜੂਦ ਹੈ ਜੋ ਅਧਕਿਾਰਾਂ ਦੀ ਰੱਖਿਆਅ ਕਰ ਸਕਦਾ ਹੈ। ਅਦਾਲਤ ਨੇ ਕਿਹਾ ਹੈ ਕਿ ਸਭ ਕੁਝ ਮੌਜੂਦ ਹੋਣ ਦੇ ਬਾਵਜੂਦ ਅਪਾਹਜ ਬੱਚਿਆਂ ਨੂੰ ਇਸ ਦਾ ਲਾਭ ਨਹੀਂ ਮਿਲਦਾ ਕਿਉਂਕਿ ਉਨ੍ਹਾਂ ਨੂੰ ਪਾਲਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਵਿੱਚ ਸੰਵੇਦਨਾਵਾਂ ਦੀ ਘਾਟ ਹੈ।

(For more news apart from  School and government cannot escape duty education of disabled children : High Court News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement