
Punjab and Haryana HC : ਸਮਾਂ ਮਿਆਦ ਖ਼ਤਮ ਹੋਣ ਦੇ ਕਈ ਸਾਲ ਬਾਅਦ ਵੀ ਨਹੀਂ ਕਰਵਾਈਆਂ 42 ਨਗਰ ਕੌਂਸਲ ਚੋਣਾਂ
Punjab and Haryana HC : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ 42 ਨਗਰ ਕੌਂਸਲਾਂ ਅਤੇ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਸਰਕਾਰ ਤੋਂ ਜਵਾਬ ਮੰਗਿਆ ਹੈ। ਮਲੇਰਕੋਟਲਾ ਵਾਸੀ ਬੇਅੰਤ ਸਿੰਘ ਨੇ ਹਾਈਕੋਰਟ ’ਚ ਦਾਇਰ ਜਨਹਿਤ ਪਟੀਸ਼ਨ ’ਚ ਦੱਸਿਆ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖ਼ਤਮ ਹੋ ਗਿਆ ਸੀ, ਜਿਨ੍ਹਾਂ ਵਿੱਚੋਂ ਕਈਆਂ ਦਾ ਕਾਰਜਕਾਲ ਖ਼ਤਮ ਹੋਏ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਜਿਸ ਕਾਰਨ ਇੱਥੋਂ ਦਾ ਸਾਰਾ ਵਿਕਾਸ ਦਾ ਕੰਮ ਠੱਪ ਹੋ ਗਿਆ ਹੈ, ਜਿਸ ਕਾਰਨ ਇਨ੍ਹਾਂ ਸਾਰੀਆਂ ਚੋਣਾਂ ਨੂੰ ਜਲ਼ਦ ਤੋਂ ਜਲ਼ਦ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜੋ : Paris Olympics 2024 : ਓਲੰਪਿਕ ਤਮਗੇ ਦੇ ਨੇੜੇ ਪਹੁੰਚਣ ਤੋਂ ਬਾਅਦ ਭਾਰਤੀ ਖਿਡਾਰੀਆਂ ਨੂੰ ਮਿਲੀ ਨਿਰਾਸ਼ਾ, ਜਾਣੋ ਵਜ੍ਹਾ
ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਵਿਕਾਸ ਸੂਰੀ ਨੇ ਸਰਕਾਰ ਨੂੰ ਇਸ ਮਾਮਲੇ ਵਿਚ 25 ਜੁਲਾਈ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਮੁਤਾਬਕ ਸੂਬੇ ਦੀਆਂ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ਵਿਚ ਖ਼ਤਮ ਹੋ ਚੁੱਕਾ ਹੈ। ਪਰ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜੋ ਕਿ 1 ਨਵੰਬਰ 2023 ਨੂੰ ਹੋਣੀਆਂ ਸਨ। ਪਰ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ।
ਇਹ ਵੀ ਪੜੋ : Indian hockey player Sukhjit Singh : ਭਾਰਤੀ ਹਾਕੀ ਖਿਡਾਰੀ ਸੁਖਜੀਤ ਤੋਂ ਓਲੰਪਿਕ 'ਚ ਸ਼ਾਨਦਾਰ ਪ੍ਰਦਰਸ਼ਨ ਦੀ ਹੈ ਉਮੀਦ
ਪਟੀਸ਼ਨ ਮੁਤਾਬਕ ਉਨ੍ਹਾਂ ਨੇ 5 ਜੁਲਾਈ ਨੂੰ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਕਾਨੂੰਨੀ ਨੋਟਿਸ ਭੇਜਿਆ ਸੀ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ। ਇਸ ਲਈ ਹੁਣ ਉਹ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਹਦਾਇਤਾਂ ਦੀ ਮੰਗ ਕਰਨ ਲਈ ਮਜ਼ਬੂਰ ਹੈ। ਉਨ੍ਹਾਂ ਦੱਸਿਆ ਕਿ ਸੰਵਿਧਾਨ ਅਨੁਸਾਰ ਨਗਰ ਕੌਂਸਲ ਚੋਣਾਂ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਕਰਵਾਉਣੀਆਂ ਜ਼ਰੂਰੀ ਹਨ ਪਰ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ।
(For more news apart from Punjab government is not serious about holding municipal council and committee elections News in Punjabi, stay tuned to Rozana Spokesman)