
Punjab and Haryana High Court : ਹਾਈਕੋਰਟ ਨੇ ਮਾਲੀ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 21 ਅਕਤੂਬਰ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ
Punjab and Haryana High Court : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹੇ ਮਾਲਵਿੰਦਰ ਸਿੰਘ ਮਾਲੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਲੀ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ਼ ਦਰਜ ਕੀਤੇ ਗਏ ਮਾਮਲੇ ਅਤੇ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ।
ਮਾਲੀ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਸਰਕਾਰ ਨੇ ਇੱਕ ਸਿਆਸੀ ਸਾਜ਼ਿਸ਼ ਤਹਿਤ ਉਸ ਖ਼ਿਲਾਫ਼ ਇਹ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਹ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ।
ਉਸ ਖ਼ਿਲਾਫ਼ 16 ਸਤੰਬਰ ਨੂੰ ਮੁਹਾਲੀ ਵਿਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਹੋਇਆ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਉਦੋਂ ਤੋਂ ਉਹ ਹਿਰਾਸਤ ਵਿੱਚ ਹੈ। ਸ਼ਨੀਵਾਰ ਨੂੰ ਹਾਈਕੋਰਟ ਨੇ ਮਾਲੀ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 21 ਅਕਤੂਬਰ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
(For more news apart from Notice to the Punjab government on the petition of Navjot Singh Sidhu political advisor Malwinder Singh Mali News in Punjabi, stay tuned to Rozana Spokesman)