
ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ
ਚੰਡੀਗੜ੍ਹ:ਚੰਡੀਗੜ੍ਹ ਏਅਰਪੋਰਟ ਉੱਤੇ ਫਲਾਈਟ ਵਿੱਚ ਬੰਬ ਦੀ ਖ਼ਬਰ ਨਾਲ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਜਹਾਜ਼ ਵਿਚੋਂ ਯਾਤਰੀਆਂ ਨੂੰ ਸੁਰੱਖਿਅਤ ਕੱਢ ਲਿਆ। ਇਹ ਜਹਾਜ਼ ਹੈਦਰਾਬਾਦ ਤੋਂ ਚੰਡੀਗੜ੍ਹ ਆਇਆ ਸੀ। ਪੁਲਿਸ ਵੱਲੋਂ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਲਈ ਗਈ।
ਫਿਲਹਾਲ ਏਅਰਪੋਰਟ ਅਥਾਰਟੀ ਵਲੋਂ ਇਸ ਸਬੰਧੀ ਕਿਸੇ ਤਰ੍ਹਾਂ ਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਸ ਦੇ ਆਲਾ ਅਧਿਕਾਰੀ ਮੌਕੇ 'ਤੇ ਪਹੁੰਚੇ ਹੋਏ ਹਨ, ਜਿਨ੍ਹਾਂ ਵਲੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।