Chandigarh Mayor Election: ਚੰਡੀਗੜ੍ਹ ਵਿਚ ਬਣਿਆ AAP ਦਾ ਮੇਅਰ, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
Published : Feb 20, 2024, 4:40 pm IST
Updated : Feb 20, 2024, 7:08 pm IST
SHARE ARTICLE
Kuldeep Kumar
Kuldeep Kumar

ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਭਾਜਪਾ ਅਤੇ 'ਆਪ' ਵਿਚਾਲੇ ਵਿਵਾਦ ਵਿਚ ਅੱਠ "ਅਵੈਧ" ਵੋਟਾਂ ਦੀ ਜਾਂਚ ਕੀਤੀ।

Chandigarh Mayor Election: ਚੰਡੀਗੜ੍ਹ - ਚੰਡੀਗੜ੍ਹ ਵਿਚ ਆਪ ਦਾ ਮੇਅਰ ਬਣ ਗਿਆ ਹੈ। ਅਦਾਲਤ ਨੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਹੈ। ਦਰਅਸਲ ਅੱਜ ਇਸ ਮਾਮਲੇ ਵਿਚ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਝਾੜ ਲਗਾਈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਭਾਜਪਾ ਅਤੇ 'ਆਪ' ਵਿਚਾਲੇ ਵਿਵਾਦ ਵਿਚ ਅੱਠ "ਅਵੈਧ" ਵੋਟਾਂ ਦੀ ਜਾਂਚ ਕੀਤੀ।

ਅਦਾਲਤ ਨੇ ਕਿਹਾ ਕਿ ਇਨ੍ਹਾਂ ਵੋਟਾਂ ਦੀ ਮੁੜ ਗਿਣਤੀ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਜਾਇਜ਼ ਮੰਨਿਆ ਜਾਵੇਗਾ। ਇਸ ਦੇ ਆਧਾਰ 'ਤੇ ਨਤੀਜੇ ਐਲਾਨੇ ਜਾਣਗੇ। ਜਿਸ ਤੋਂ ਬਾਅਦ ਅਦਾਲਤ ਨੇ ਅੱਜ ਸਾਰੇ ਬੈਲਟ ਪੇਪਰਾਂ ਦੀ ਜਾਂਚ ਕੀਤੀ ਤੇ ਆਪ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਅਦਾਲਤ ਦੇ ਫ਼ੈਸਲੇ ਦਾ ਕੀਤਾ ਸੁਆਗਤ 

''ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ 'ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ। CJI ਨੇ ਪ੍ਰੀਜ਼ਾਇਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ 'ਆਪ' ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ। ਭਾਜਪਾ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ।''

ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ, ਕਿਹਾ ‘ਲੋਕਤੰਤਰ ਨੂੰ ਬਚਾ ਲਿਆ ਗਿਆ’
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣ ਮਾਮਲੇ ’ਚ ਸੁਪਰੀਮ ਕੋਰਟ ਦੇ ਫੈਸਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨੇ ਇਸ ਮੁਸ਼ਕਲ ਸਮੇਂ ’ਚ ਲੋਕਤੰਤਰ ਨੂੰ ਬਚਾਇਆ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਇਸ ਮੁਸ਼ਕਲ ਸਮੇਂ ’ਚ ਲੋਕਤੰਤਰ ਨੂੰ ਬਚਾਉਣ ਲਈ ਸੁਪਰੀਮ ਕੋਰਟ ਦਾ ਧੰਨਵਾਦ।’’

(For more Punjabi news apart from Chandigarh Mayor Election, stay tuned to Rozana Spokesman)

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement