Court News: ਸਿਆਸੀ ਆਗੂਆਂ ਅਤੇ ਅਫਸਰਾਂ ਦੀ ਸੁਰੱਖਿਆ 'ਚ ਕਿੰਨੇ ਪੁਲਿਸ ਕਰਮਚਾਰੀ ਤਾਇਨਾਤ; ਹਾਈਕੋਰਟ ਨੇ ਮੰਗੀ ਜਾਣਕਾਰੀ
Published : Feb 20, 2024, 8:15 am IST
Updated : Feb 20, 2024, 8:15 am IST
SHARE ARTICLE
Punjab & Haryana HC seeks details of cops deployed at senior officers, politicians’ residences
Punjab & Haryana HC seeks details of cops deployed at senior officers, politicians’ residences

ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਵਿਸਤ੍ਰਿਤ ਹਲਫਨਾਮਾ ਦਾਇਰ ਕਰਨ ਦੇ ਹੁਕਮ

Court News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਤੋਂ ਦੋਵੇਂ ਸੂਬਿਆਂ ਦੇ ਮੌਜੂਦਾ ਤੇ ਸੇਵਾ ਮੁਕਤ ਪੁਲਿਸ ਅਫ਼ਸਰਾਂ ਦੇ ਘਰਾਂ ਵਿਚ ਲੱਗੇ ਸਿਪਾਹੀਆਂ ਦੇ ਅੰਕੜੇ ਤਲਬ ਕਰ ਲਏ ਹਨ ਤੇ ਨਾਲ ਹੀ ਦੋਵੇਂ ਸੂਬਿਆਂ ਵਿਚ ਰਾਜਸੀ ਆਗੂਆਂ ਨਾਲ ਲੱਗੀ ਫ਼ੋਰਸ ਦੀ ਜਾਣਕਾਰੀ ਵੀ ਮੰਗ ਲਈ ਹੈ।

ਦਰਅਸਲ ਨਿਖਿਲ ਸਰਾਫ ਨਾਂ ਦੇ ਇਕ ਵਿਅਕਤੀ ਨੇ ਲੋਕਹਿਤ ਪਟੀਸ਼ਨ ਦਾਖ਼ਲ ਕਰ ਕੇ ਕਿਹਾ ਸੀ ਕਿ ਪੁਲਿਸ ਅਫ਼ਸਰਾਂ ਦੇ ਘਰਾਂ ਤੇ ਰਾਜਸੀ ਆਗੂਆਂ ਨਾਲ ਤਾਇਨਾਤ ਸਿਪਾਹੀਆਂ ਦੀ ਗਿਣਤੀ ਕਿਤੇ ਵੱਧ ਹੈ ਤੇ ਜੇਕਰ ਇਨ੍ਹਾਂ ਵਿਚੋਂ ਵਾਧੂ ਫ਼ੋਰਸ ਨੂੰ ਪੁਲਿਸਿੰਗ ਵਿਚ ਲਗਾਇਆ ਜਾਵੇ ਤਾਂ ਕਾਨੂੰਨ ਵਿਵਸਥਾ ’ਤੇ ਕਾਬੂ ਪਾਉਣ ਵਿਚ ਮਦਦ ਮਿਲੇਗੀ। ਇਨ੍ਹਾਂ ਕਾਂਸਟੇਬਲਾਂ ਨੂੰ ਨਾ ਸਿਰਫ਼ ਸੁਰੱਖਿਆ ਦਾ ਕੰਮ ਦਿਤਾ ਜਾਂਦਾ ਹੈ, ਉਨ੍ਹਾਂ ਤੋਂ ਘਰ ਦੇ ਹੋਰ ਕੰਮ ਵੀ ਕਰਵਾਏ ਜਾਂਦੇ ਹਨ ਅਤੇ ਉਨ੍ਹਾਂ ਨਾਲ ਨੌਕਰਾਂ ਵਰਗਾ ਸਲੂਕ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਸਰਾਫ ਨੇ ਪੁਲਿਸ ਵਾਲਿਆਂ ਦੇ ਡਿਊਟੀ ਦੇ ਘੰਟੇ ਅੱਠ ਕਰਨ ਤੇ ਉਨ੍ਹਾਂ ਨੂੰ ਰਹਿਣ ਲਈ ਰਿਹਾਇਸ਼ ਮੁਹਈਆ ਕਰਵਾਉਣ ਤੋਂ ਇਲਾਵਾ ਹੋਰ ਸਹੂਲਤਾਂ ਦੇਣ ਦੀ ਮੰਗ ਕੀਤੀ ਸੀ ਤਾਂ ਜੋ ਉਨ੍ਹਾਂ ਦੀ ਜੀਵਨ ਸ਼ੈਲੀ ਸੁਧਰ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਤਿੰਨ ਮਹੀਨੇ ਬਾਅਦ ਰਿਫ਼ਰੈਸ਼ਰ ਕੋਰਸ ਕਰਵਾਉਣ ਦੀ ਮੰਗ ਕੀਤੀ ਸੀ।

ਹਾਈ ਕੋਰਟ ਨੇ ਇਸ ’ਤੇ ਦੋਵੇਂ ਸਰਕਾਰਾਂ ਤੋਂ ਜਵਾਬ ਮੰਗਿਆ ਸੀ, ਜਿਸ ’ਤੇ ਸੂਬਿਆਂ ਨੇ ਕਿਹਾ ਕਿ ਪੁਲਿਸ ਅਫ਼ਸਰਾਂ ਤੇ ਰਾਜਸੀ ਆਗੂਆਂ ਦੋ ਨਾਲ ਫੋਰਸ ਦੀ ਤਾਇਨਾਤੀ ਖ਼ਤਰੇ ਦੇ ਜਾਇਜ਼ੇ ਦੋ ਹਿਸਾਬ ਨਾਲ ਕੀਤੀ ਜਾਂਦੀ ਹੈ ਤੇ ਸਮੇਂ ਸਮੇਂ ਸਿਰ ਸੁਰੱਖਿਆ ਨੂੰ ਖ਼ਤਰੇ ਦਾ ਮੁੜ ਜਾਇਜ਼ਾ ਲਿਆ ਜਾਂਦਾ ਹੈ ਪਰ ਹਾਈ ਕੋਰਟ ਇਸ ਜਵਾਬ ਤੋਂ ਸੰਤੁਸ਼ਟ ਨਹੀਂ ਹੈ ਤੇ ਕਿਹਾ ਕਿ ਦੋਵੇਂ ਸੂਬਿਆਂ ਨੇ ਪੁਲਿਸ ਅਫ਼ਸਰਾਂ ਦੇ ਘਰਾਂ ਵਿਚ ਲੱਗੇ ਤੇ ਰਾਜਸੀ ਆਗੂਆਂ ਦੇ ਨਾਲ ਲੱਗੇ ਸਿਪਾਹੀਆਂ ਦੀ ਗਿਣਤੀ ਨਹੀਂ ਦੱਸੀ, ਲਿਹਾਜ਼ਾ ਹਸਫਨਾਨੋ ਰਾਹੀਂ ਗਿਣਤੀ ਦੱਸੀ ਜਾਵੇ। ਇਸ ਦੇ ਨਾਲ ਹੀ ਹਾਈ ਕੋਰਟ ਨੇ ਉੱਚ ਪਧਰੀ ਸੇਵਾਮੁਕਤ ਪੁਲਿਸ ਅਫ਼ਸਰਾਂ ਦੇ ਨਾਲ ਲੱਗੇ ਸਿਪਾਹੀਆਂ ਦੀ ਗਿਣਤੀ ਵੀ ਦਸਣ ਲਈ ਕਿਹਾ ਹੈ।

(For more Punjabi news apart from Punjab & Haryana HC seeks details of cops deployed at senior officers, politicians’ residences, stay tuned to Rozana Spokesman)

Location: India, Chandigarh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement