Sidhu moose wala Parents News: ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਬੱਚੇ ਬਾਰੇ ਪੁੱਛੇ ਸਵਾਲਾਂ 'ਤੇ 'ਆਪ' ਪੰਜਾਬ ਨੇ ਦਿਤਾ ਜਵਾਬ, ਅਸੀਂ....
Published : Mar 20, 2024, 2:59 pm IST
Updated : Mar 20, 2024, 3:04 pm IST
SHARE ARTICLE
'AAP' Punjab Speak on parents of Sidhu Moosewala about the child
'AAP' Punjab Speak on parents of Sidhu Moosewala about the child

Sidhu moose wala Parents News: ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ- 'ਆਪ' ਪੰਜਾਬ

'AAP' Punjab Speak on parents of Sidhu Moosewala about the child: ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ IVF ਰਾਹੀਂ ਬੱਚੇ ਨੂੰ ਜਨਮ ਦੇਣ 'ਤੇ ਕੇਂਦਰ ਸਰਕਾਰ ਨੇ ਇਕ ਨੋਟਿਸ ਜਾਰੀ ਕਰ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਕੇਂਦਰ ਸਰਕਾਰ ਮੁਤਾਬਕ Assisted Reproductive Technology (regulation) act 2021 ਦੇ ਸੈਕਸ਼ਨ 21 (ਜੀ) (ਆਈ) ਅਨੁਸਾਰ, ART ਸਰਵਿਸ ਲੈਣ ਲਈ ਉਮਰ ਦੀ ਸੀਮਾਂ 21 ਤੋਂ 50 ਸਾਲ ਤੱਕ ਹੈ।

ਇਹ ਵੀ ਪੜ੍ਹੋ: Mansa SSP News: ਹਸਪਤਾਲ ਪਹੁੰਚੇ SSP ਮਾਨਸਾ, ਸਿੱਧੂ ਮੂਸੇਵਾਲਾ ਦੇ ਪ੍ਰਵਾਰ ਨਾਲ ਕੀਤੀ ਮੁਲਾਕਾਤ

ਇਸ ਚਿੱਠੀ ਰਾਹੀਂ ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗ ਇਸ ਮਾਮਲੇ ਦੀ ਜਾਂਚ ਕਰਕੇ ਅਤੇ ਇਸ ਮਾਮਲੇ 'ਚ ਕੀ ਐਕਸ਼ਨ ਲਿਆ ਹੈ ਉਸ ਦੀ ਰਿਪੋਰਟ ਕੇਂਦਰ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਨੂੰ ਭੇਜੇ। ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਵਲੋਂ ਸੋਸ਼ਲ ਮੀਡੀਆ ਰਾਹੀਂ ਸਪਸ਼ਟੀਕਰਨ ਦਿੱਤਾ ਗਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਆਈ.ਵੀ.ਐਫ਼. ਇਲਾਜ ਦੀ ਰਿਪੋਰਟ ਮੰਗੀ ਹੈ।

ਇਹ ਵੀ ਪੜ੍ਹੋ: Jagraon News: ਜਗਰਾਉਂ 'ਚ ਪੈਸਿਆਂ ਨਾਲ ਭਰੀ ਕਾਰ ਛੱਡ ਕੇ 2 ਨੌਜਵਾਨ ਹੋਏ ਫਰਾਰ, ਤਲਾਸ਼ੀ ਲੈਣ 'ਤੇ ਮਿਲੇ 40 ਲੱਖ ਰੁਪਏ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀਆਂ ਭਾਵਨਾਵਾਂ, ਉਨ੍ਹਾਂ ਦੇ ਜਜ਼ਬਾਤਾਂ ਦਾ ਦਿਲੋਂ ਸਨਮਾਨ ਕਰਦੇ ਹਨ, ਪਰ ਇਨ੍ਹਾਂ ਕਾਗ਼ਜ਼ਾਤਾਂ ਦੀ ਮੰਗ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ। ਸਮੂਹ ਪੰਜਾਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਸ਼ੁਭਚਿੰਤਕਾਂ ਨੂੰ ਅਪੀਲ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ। ਇਸ ਦੇ ਨਾਲ ਹੀ ਕੇਂਦਰ ਵਲੋਂ ਜਾਰੀ ਪੱਤਰ ਵੀ ਸਾਂਝਾ ਕੀਤਾ ਗਿਆ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

ਇਸ ਦੇ ਨਾਲ ਹੀ ਸਿਹਤ ਮੰਤਰੀ ਬਲਬੀਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸਿਹਤ ਮੰਤਰੀ ਨੇ ਬਲਕੌਰ ਸਿੰਘ ਅਤੇ ਚਰਨ ਕੌਰ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਹੈ ਕਿ ਸਾਡੇ ਵੱਲੋਂ ਉਨ੍ਹਾਂ ਨੂੰ ਬਿਲਕੁੱਲ ਪਰੇਸ਼ਾਨ ਨਹੀਂ ਕੀਤਾ ਗਿਆ ਤੇ ਨਾ ਹੀ ਕੀਤਾ ਜਾਵੇਗਾ। ਉਕਤ ਚਿੱਠੀ ਕੇਂਦਰ ਸਰਕਾਰ ਨੇ ਭੇਜੀ ਹੈ। ਕੇਂਦਰ ਸਰਕਾਰ ਲੂੰਬੜ ਚਾਲਾਂ ਚੱਲ ਰਹੀ ਹੈ, ਉਨ੍ਹਾਂ ਦੀ ਸੋਚ ਘਟੀਆ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਿਲਕੁੱਲ ਵੀ ਪਰੇਸ਼ਾਨ ਨਹੀਂ ਕੀਤਾ ਜਾਵੇਗਾ। 

 

(For more news apart from 'AAP' Punjab Speak on parents of Sidhu Moosewala about the child' stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement