Chandigarh News: ਚੰਡੀਗੜ੍ਹ ਪੰਜਾਬ ਦਾ ਸੀ, ਹੈ ਤੇ ਹਮੇਸ਼ਾ ਰਹੇਗਾ - ਸੁਨੀਲ ਜਾਖੜ
Published : May 20, 2024, 5:15 pm IST
Updated : May 20, 2024, 5:15 pm IST
SHARE ARTICLE
Sunil Jakhar
Sunil Jakhar

- ਚੰਡੀਗੜ੍ਹ ਉੱਤੇ ਪੰਜਾਬ ਦੇ ਹੱਕ ਦਾ ਮਾਮਲਾ ਮੁੜ ਵਿਚਾਰਨਯੋਗ ਨਹੀਂ : ਜਾਖੜ

 ਚੰਡੀਗੜ੍ਹ : 'ਚੰਡੀਗੜ੍ਹ ਪੰਜਾਬ ਦਾ ਸੀ, ਪੰਜਾਬ ਦਾ ਹੈ ਤੇ ਸਦਾ ਪੰਜਾਬ ਦਾ ਹੀ ‌ਰਹੇਗਾ। ਚੰਡੀਗੜ੍ਹ ਉੱਤੇ ਪੰਜਾਬ ਦਾ ਦਾਅਵਾ ਗੈਰ-ਵਿਵਾਦਯੋਗ ਤੇ ਨਿਰਵਿਵਾਦ ਤੇ ਮੁੜ ਨਾਵਿਚਾਰਨ ਯੋਗ ਹੈ। 'ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਪਾਰਟੀ ਦੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਮਨੀਸ਼ ਤਿਵਾੜੀ ਦੇ ਚੋਣ ਮਨੋਰਥ ਪੱਤਰ ਦੇ ਵਾਅਦੇ 'ਤੇ ਤਿੱਖੀ ਪ੍ਰਤੀਕਿਰਿਆ ਕਰਦੇ ਹੋਏ ਕੀਤਾ।

ਸੂਬਾ ਪ੍ਰਧਾਨ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨੂੰ 'ਸਿਟੀ ਸਟੇਟ' ਬਨਾਣ ਦਾ ਐਲਾਨ ਕਰਕੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੇ ਪਾਰਟੀ ਏਜੰਡੇ ਨੂੰ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਉਘੜਵੀਂ ਉਦਾਹਰਣ ਹੈ ਕਿ ਕਿਵੇਂ ਕਾਂਗਰਸ ਪਾਰਟੀ ਚੰਡੀਗੜ੍ਹ ਦੇ ਮਸਲੇ ਉਤੇ ਪੰਜਾਬ ਦੇ ਹੱਕ ਨੂੰ ਲੈ ਕੇ ਪਿਛਲਖੁਰੀ ਹੋ ਗਈ ਹੈ ਕਿ ਇਸ ਦੇ ਆਗੂ ਪੰਜਾਬ ਤੇ ਚੰਡੀਗੜ੍ਹ ਦੇ ਸਿਆਸੀ ਗੀਤ ਤਾਂ ਗਾਉਂਦੇ ਹਨ

 ਪਰ ਹਕੀਕਤ ਚ ਪੰਜਾਬ ਦੇ ਵਿਰੋਧ ਚ ਵਿਚਰਦੇ ਹਨ। ਜਾਖੜ ਨੇ ਕਿਹਾ ਕਿ ਨਾ ਤਾਂ ਕਾਂਗਰਸ ਹਾਈ ਕਮਾਂਡ ਤੇ ਉਸ ਦੇ ਆਗੂਆਂ ਚ ਕੋਈ ਇੱਕਸੁਰਤਾ ਹੈ ਤੇ ਨਾ ਹੀ ‌ਕਾਂਗਰਸ ਪਾਰਟੀ ਚ ਨੀਤੀ ਤੇ ਫੈਸਲੇ ਲੈਣ ਚ ਕੋਈ ਤਾਲਮੇਲ ਹੈ। ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਨੇ ਅੰਬਿਕਾ ਸੋਨੀ, ਸੈਮ ਪਿਤਰੋਦਾ ਤੇ ਹੋਰਾਂ ਵਰਗੇ ਆਗੂਆਂ ਤੋਂ ਆਪਣੀਆਂ ਨੀਤੀਆਂ ਆਊਟਸੋਰਸ ਕੀਤੀਆਂ ਹਨ, ਜੋ ਖੁਦ ਪੰਜਾਬ ਤੇ ਹੋਰ ਥਾਵਾਂ 'ਤੇ ਜ਼ਮੀਨੀ ਹਕੀਕਤਾਂ ਤੋਂ ਕੋਰੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਪੰਜਾਬ ਤੋਂ ਚੰਡੀਗੜ੍ਹ ਨੂੰ ਦੂਰ ਕਰਨ ਦੀ ਨੀਤੀ ਦਾ ਭਾਜਪਾ ਹਰ ਫਰੰਟ ਉੱਤੇ ਵਿਰੋਧ ਜਾਰੀ ਰੱਖੇਗੀ।

ਸੂਬਾ ਪ੍ਰਧਾਨ ਨੇ ਪੰਜਾਬ ਕਾਂਗਰਸ ਨੂੰ ਵੰਗਾਰਿਆ ਕਿ ਇਸ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰੇ। ਇਸ ਦੇ ਨਾਲ ਹੀ ਪ੍ਰਧਾਨ ਜਾਖੜ ਨੇ ਪੰਜਾਬ ਦੇ ਹੱਕ ਖੋਹਣ ਦੀ ਗੱਲ ਕਰਨ ਵਾਲੇ ਸੀਐਮ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਨੂੰ ਵੀ ਸੱਦਾ ਦਿੱਤਾ ਕਿ ਉਹ ਵੀ ਇਸ ਮੁੱਦੇ ਉੱਤੇ ‌ਆਪਣਾ ਪੱਖ ਪੂਰੀ ਸਪੱਸ਼ਟਤਾ ਨਾਲ ਰੱਖਣ। ਸੂਬਾ ਪ੍ਰਧਾਨ ਨੇ ਉਦਾਹਰਣ ਦੇ ਕੇ ਸਮਝਾਇਆ ਕਿ ਇਹ ਦੋਵੇਂ ਪਾਰਟੀਆਂ ਖਰਗੋਸ਼ ਨਾਲ ਨਹੀਂ ਦੌੜ ਸਕਦੀਆਂ ਤੇ ਸ਼ਿਕਾਰੀ ਨਾਲ ਸ਼ਿਕਾਰ ਨਹੀਂ ਕਰ ਸਕਦੀਆਂ।

ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਮਾਨ ਨੇ ਵੀ ਪੰਜਾਬ ਦੀ ਨਵੀਂ ਵਿਧਾਨ ਸਭਾ ਬਣਾਉਣ ਦੀ ਗੱਲ ਕਰਦਿਆਂ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਇਕ ਤਰ੍ਹਾਂ ਨਾਲ ਵੱਟੇ ਖਾਤੇ ਪਾ ਦਿੱਤਾ ਹੈ, ਜਦੋਂਕਿ ਪਹਿਲਾਂ ਹੀ ਇਕ ਵਿਧਾਨ ਸਭਾ ਮੌਜੂਦ ਹੈ। ਜਾਖੜ ਨੇ ਕਿਹਾ ਕਿ ਚੰਡੀਗੜ੍ਹ ਦੇ ਮੁੱਦੇ ਉੱਤੇ ‌ਕਾਂਗਰਸ ਤੇ ਆਪ ਦੋਵਾਂ ਦਾ ਰੁਖ ਵੱਖੋ-ਵੱਖਰਾ ਹੈ। ਉਹ ਚੰਡੀਗੜ੍ਹ ਚ ਗਠਜੋੜ ਵਜੋਂ ਲੜ ਰਹੇ ਹਨ। 'ਆਪ' ਨੂੰ ਇਸ ਮੁੱਦੇ 'ਤੇ ਸਫਾਈ ਦੇਣ ਲਈ ਮਨੀਸ਼ ਤਿਵਾੜੀ ਤੋਂ ਆਪਣਾ ਸਮੱਰਥਨ ਤੁਰੰਤ ਵਾਪਸ ਲੈਣਾ ਚਾਹੀਦਾ ਹੈ, ਨਹੀਂ ਤਾਂ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਵੇਗਾ ਕਿ ਆਪ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਖਤਮ ਕਰਨਾ ਚਾਹੁੰਦੀ ਹੈ।

ਅੰਤ ਚ ਪੰਜਾਬੀ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ  ਕਾਂਗਰਸ ਦੇ ਵਿਚਾਰਧਾਰਕ ਦੀਵਾਲੀਆਪਣ 'ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਦੇ ਆਗੂਆਂ ਅੰਬਿਕਾ ਸੋਨੀ, ਚੰਨੀ, ਵੜਿੰਗ ਜਾਂ ਰੰਧਾਵਾ ਆਦਿ ਨੇ ਪੰਜਾਬ ਨੂੰ ਹਿੰਦੂ-ਸਿੱਖ ਲੀਹਾਂ 'ਤੇ ਵੰਡਣ ਦੀ ਕੋਸ਼ਿਸ਼ ਕੀਤੀ। ਸੈਮ ਪਿਤਰੋਦਾ ਨੇ ਭਾਰਤ ਭਰ ਦੇ ਵੱਖ-ਵੱਖ ਸੂਬਿਆਂ ਚ ਵਸਦੇ ਅੱਡ-ਅੱਡ ਭਾਈਚਾਰਿਆਂ ਨੂੰ ਉਨ੍ਹਾਂ ਦੇ ਨੈਣ ਨਕਸ਼ਾਂ ਤੇ ਉਨ੍ਹਾਂ ਦੀ ਚਮੜੀ ਦੇ ਰੰਗਾਂ‌ ਦੇ ਅਧਾਰ 'ਤੇ ਵੱਖਰਾ ਕਰਨ ਦੀ ਗੱਲ ਕੀਤੀ

ਜਦੋਂਕਿ ਸੰਗਰੂਰ ਤੋਂ ਲੋਕ ਸਭਾ ਚੋਣ ਲੜ ਰਹੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਗੈਰ-ਪੰਜਾਬੀਆਂ ਦੇ ਇੱਥੇ ਕੰਮ ਕਰਨ ਜਾਂ ਜਾਇਦਾਦ ਖਰੀਦਣ 'ਤੇ ਰੋਕ ਦੀ ਮੰਗ ਉਠਾ ਕੇ ਪੰਜਾਬ ਨੂੰ ਭੂਗੋਲਿਕ ਤੌਰ 'ਤੇ ਵੱਖ ਕਰਨ ਦਾ ਬਿਆਨ ਦਿੱਤਾ, ਜੋ ਕਿ ਨਿੰਦਣਯੋਗ ਸਿਆਸੀ ਵਰਤਾਰਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement