Chandigarh extortion-cum-firing case : NIA ਨੇ ਅੱਤਵਾਦੀ ਗੋਲਡੀ ਬਰਾੜ ਅਤੇ 9 ਹੋਰਾਂ ਖਿਲਾਫ਼ ਦਾਖਲ ਕੀਤੀ ਚਾਰਜਸ਼ੀਟ
Published : Jul 20, 2024, 8:41 pm IST
Updated : Jul 20, 2024, 8:51 pm IST
SHARE ARTICLE
Goldy Brar File image
Goldy Brar File image

ਚਾਰਜਸ਼ੀਟ ਵਿੱਚ ਸ਼ਾਮਲ ਦੋ ਮੁਲਜ਼ਮ ਫਰਾਰ ਹਨ

 Chandigarh extortion-cum-firing case : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ( NIA ) ਨੇ ਸ਼ਨੀਵਾਰ ਨੂੰ ਅੱਤਵਾਦੀ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਚੰਡੀਗੜ੍ਹ 'ਚ ਇਕ ਕਾਰੋਬਾਰੀ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ 10 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਵਿੱਚ ਸ਼ਾਮਲ 2 ਮੁਲਜ਼ਮ ਫਰਾਰ ਹਨ। ਇਨ੍ਹਾਂ ਵਿੱਚ ਗੋਲਡੀ ਬਰਾੜ ਵੀ ਸ਼ਾਮਲ ਹੈ। ਗੋਲਡੀ ਬਰਾੜ ਨੂੰ  RC-03/2024/NIA/DLI ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਅੱਤਵਾਦੀ ਗਰੋਹ ਬਣਾਉਣ ਦਾ ਆਰੋਪ ਲਗਾਇਆ ਗਿਆ ਹੈ।

19 ਜਨਵਰੀ ਨੂੰ ਚੰਡੀਗੜ੍ਹ ਵਿੱਚ ਹੋਇਆ ਸੀ ਹਮਲਾ  

ਇਸ ਮਾਮਲੇ ਵਿੱਚ ਫਰਾਰ ਉਸ ਦੇ ਕਰੀਬੀ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ 'ਤੇ ਸਹਿ-ਸਾਜ਼ਿਸ਼ਕਰਤਾ ਦੇ ਰੂਪ 'ਚ ਆਰੋਪ ਲਗਾਇਆ ਗਿਆ ਹੈ। ਇਸ ਸਾਲ 19 ਜਨਵਰੀ ਨੂੰ ਚੰਡੀਗੜ੍ਹ 'ਚ ਇਕ ਵਪਾਰੀ ਦੇ ਘਰ 'ਤੇ ਹਮਲਾ ਹੋਇਆ ਸੀ। ਅੱਤਵਾਦੀ ਗੋਲਡੀ ਬਰਾੜ ਦੇ ਸਾਥੀਆਂ ਨੇ ਪੀੜਤਾ ਦੇ ਘਰ 'ਤੇ ਗੋਲੀਆਂ ਚਲਾਈਆਂ ਸਨ।

 ਇਸ ਤੋਂ ਪਹਿਲਾਂ ਵੀ ਕਾਰੋਬਾਰੀ ਤੋਂ ਮੰਗੀ ਗਈ ਸੀ ਫਿਰੌਤੀ 

ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਇਸ ਤੋਂ ਪਹਿਲਾਂ ਵੀ ਵਪਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਐਨਆਈਏ ਦੀ ਜਾਂਚ ਅਨੁਸਾਰ ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ਨੇ ਗ੍ਰਿਫਤਾਰ ਮੁਲਜ਼ਮਾਂ ਨੂੰ ਆਪਣੇ ਅੱਤਵਾਦੀ ਗਰੋਹ ਵਿੱਚ ਭਰਤੀ ਕੀਤਾ ਸੀ, ਜਿਸ ਤੋਂ ਪਤਾ ਲੱਗਾ ਕਿ ਗੋਲਡੀ ਬਰਾੜ ਆਪਣੇ ਭਾਰਤ ਸਥਿਤ ਸਾਥੀਆਂ ਰਾਹੀਂ ਇੱਕ ਵੱਡਾ ਅੱਤਵਾਦੀ, ਜਬਰਦਸਤੀ ਅਤੇ ਨਾਰਕੋ ਨੈੱਟਵਰਕ ਚਲਾ ਰਿਹਾ ਸੀ।

 ਜਾਂਚ 'ਚ ਅੱਗੇ ਖੁਲਾਸਾ ਹੋਇਆ ਹੈ ਕਿ ਸਹਿਯੋਗੀ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖਰੀਦ/ਤਸਕਰੀ, ਨਸ਼ੀਲੇ ਪਦਾਰਥਾਂ ਦੀ ਵਿਕਰੀ, ਨਸ਼ੀਲੇ ਪਦਾਰਥਾਂ ਦੀ ਕਮਾਈ ਦੇ ਚੈਨਲਾਈਜ਼ੇਸ਼ਨ ਵਿੱਚ ਸ਼ਾਮਲ ਸਨ।

ਐਨਆਈਏ ਨੂੰ ਇਹ ਕੇਸ 8 ਮਾਰਚ, 2024 ਨੂੰ ਚੰਡੀਗੜ੍ਹ ਪੁਲੀਸ ਤੋਂ ਟਰਾਂਸਫਰ ਕੀਤਾ ਗਿਆ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਪੰਜਾਬ, ਚੰਡੀਗੜ੍ਹ ਅਤੇ ਭਾਰਤ ਦੇ ਹੋਰ ਰਾਜਾਂ ਵਿੱਚ ਅਮੀਰ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ। ਗੋਲਡੀ ਬਰਾੜ ਦੇ ਢੰਗ ਅਨੁਸਾਰ ਜਦੋਂ ਵਪਾਰੀਆਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਦੇ ਘਰਾਂ 'ਤੇ ਸਰੀਰਕ ਹਮਲੇ/ਗੋਲੀਆਂ ਆਦਿ ਕੀਤੀ ਜਾਂਦੀ ਸੀ।

ਇਨ੍ਹਾਂ ਆਰੋਪੀਆਂ ਦੀ ਪਛਾਣ 

ਗੋਲਡੀ ਬਰਾੜ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਉਰਫ਼ ਗੋਲਡੀ ਰਾਜਪੁਰਾ ਤੋਂ ਇਲਾਵਾ ਹੋਰ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਲਾਡੀ, ਕਾਸ਼ੀ ਸਿੰਘ ਉਰਫ਼ ਹੈਰੀ, ਸ਼ੁਭਮ ਕੁਮਾਰ ਗਿਰੀ ਉਰਫ਼ ਪੰਡਿਤ, ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ, ਕਮਲਪ੍ਰੀਤ ਸਿੰਘ, ਪ੍ਰੇਮ ਸਿੰਘ, ਸਰਬਜੀਤ ਸਿੰਘ ਉਰਫ ਸਰਬੂ ਅਤੇ ਗਗਨਦੀਪ ਸਿੰਘ ਉਰਫ ਗੋਲਡੀ ਵਜੋਂ ਹੋਈ ਹੈ । ਚੰਡੀਗੜ੍ਹ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਅੱਜ ਦਾਇਰ ਚਾਰਜਸ਼ੀਟ ਵਿੱਚ ਐਨਆਈਏ ਨੇ ਸਾਰੇ 10 ਮੁਲਜ਼ਮਾਂ ਨੂੰ ਆਈਪੀਸੀ, ਯੂਏ(ਪੀ) ਐਕਟ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਆਰੋਪ ਲਗਾਏ ਗਏ ਹਨ।

 

Location: India, Chandigarh

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement