
ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ
Chandigarh Furniture Market : ਚੰਡੀਗੜ੍ਹ ਦੇ ਸੈਕਟਰ-53 'ਚ ਸਰਕਾਰੀ ਜ਼ਮੀਨ 'ਤੇ ਬਣੀ ਪੁਰਾਣੀ ਫਰ਼ਨੀਚਰ ਮਾਰਕੀਟ 'ਤੇ ਅੱਜ ਪ੍ਰਸ਼ਾਸਨ ਵਲੋਂ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਪ੍ਰਸ਼ਾਸਨ ਦੀ ਇਹ ਕਾਰਵਾਈ ਸਵੇਰ 7 ਵਜੇ ਤੋਂ ਹੀ ਸ਼ੁਰੂ ਹੋ ਗਈ ਹੈ।
ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨਾਂ SDM's ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਤਾਂ ਜੋ ਕਿਸੇ ਸ਼ਰਾਰਤੀ ਅਨਸਰ ਵਲੋਂ ਮਾਹੌਲ ਨੂੰ ਖ਼ਰਾਬ ਨਾ ਕੀਤਾ ਜਾ ਸਕੇ।
ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਮੌਕੇ 'ਤੇ ਪਹੁੰਚ ਗਈ ਹੈ। ਇਸ ਦੌਰਾਨ ਸੜਕ ਨੂੰ ਵੀ ਦੋਵੇਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ।
ਐਤਵਾਰ ਨੂੰ ਕੀਤੀ ਗਈ ਕਾਰਵਾਈ ਦੌਰਾਨ, ਸੈਕਟਰ-53/54 ਤੋਂ ਮੋਹਾਲੀ ਵੱਲ ਜਾਣ ਵਾਲੀ ਸੜਕ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਆਉਣ-ਜਾਣ ਲਈ ਦੂਜਾ ਰਸਤਾ ਅਪਣਾਉਣ ਲਈ ਕਿਹਾ ਹੈ।