Chandigarh News : ਚੰਡੀਗੜ੍ਹ 'ਚ ਨਾਜਾਇਜ਼ ਖੁਦਾਈ ਕਾਰਨ ਤਿੰਨ ਦਰੱਖਤ ਡਿੱਗੇ, ਮਕਾਨ ਨੂੰ ਪੈਦਾ ਹੋਇਆ ਖਤਰਾ

By : BALJINDERK

Published : Nov 20, 2024, 12:59 pm IST
Updated : Nov 20, 2024, 12:59 pm IST
SHARE ARTICLE
ਮੌਕੇ ’ਤੇ ਪਹੁੰਚੇ ਕੌਂਸਲਰ
ਮੌਕੇ ’ਤੇ ਪਹੁੰਚੇ ਕੌਂਸਲਰ

Chandigarh News :, ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪ੍ਰਸ਼ਾਸਨ ਦੀ ਕਾਰਜਪ੍ਰਣਾਲੀ 'ਤੇ ਉੱਠੇ ਸਵਾਲ

Chandigarh News : ਚੰਡੀਗੜ੍ਹ ਦੇ ਸੈਕਟਰ 33 'ਚ ਨਾਜਾਇਜ਼ ਖੁਦਾਈ ਕਾਰਨ ਬੀਤੀ ਦੇਰ ਰਾਤ ਵੱਡਾ ਹਾਦਸਾ ਹੋਣੋਂ ਟਲ ਗਿਆ। ਸੈਕਟਰ-33 ਦੇ ਮਕਾਨ ਨੰਬਰ 332 ਨੇੜੇ ਚਾਰ ਮਹੀਨਿਆਂ ਤੋਂ ਚੱਲ ਰਹੀ ਨਾਜਾਇਜ਼ ਜ਼ਮੀਨਦੋਜ਼ ਖੁਦਾਈ ਦੌਰਾਨ ਠੇਕੇਦਾਰ ਦੀ ਲਾਪ੍ਰਵਾਹੀ ਕਾਰਨ ਮਕਾਨ ਦੀ ਚਾਰਦੀਵਾਰੀ ਨੇੜੇ ਖੜ੍ਹੇ ਤਿੰਨ ਦਰੱਖਤ ਡਿੱਗ ਗਏ। ਘਟਨਾ ਰਾਤ 10 ਵਜੇ ਵਾਪਰੀ ਹੈ। ਇਸ ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਇਸ ਹਾਦਸੇ 'ਚ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਅਤੇ ਠੇਕੇਦਾਰ ਦੀ ਲਾਪ੍ਰਵਾਹੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਨਾਜਾਇਜ਼ ਉਸਾਰੀ ’ਤੇ ਕਾਰਵਾਈ ਦੀ ਮੰਗ

ਘਟਨਾ ਤੋਂ ਤੁਰੰਤ ਬਾਅਦ ਇਲਾਕਾ ਵਾਸੀਆਂ ਨੇ ਕੰਟਰੋਲ ਰੂਮ ਅਤੇ ਇਲਾਕਾ ਕੌਂਸਲਰ ਅੰਜੂ ਕਤਿਆਲ ਨੂੰ ਸੂਚਿਤ ਕੀਤਾ। ਕੌਂਸਲਰ ਨੇ ਮੌਕੇ ’ਤੇ ਪਹੁੰਚ ਕੇ ਇਸ ਨਾਜਾਇਜ਼ ਉਸਾਰੀ ਨੂੰ ਠੇਕੇਦਾਰ ਦੀ ਘੋਰ ਲਾਪਰਵਾਹੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਸਾਰੀ ਬਿਨਾਂ ਕਿਸੇ ਮਨਜ਼ੂਰੀ ਦੇ ਚੱਲ ਰਹੀ ਸੀ ਅਤੇ ਠੇਕੇਦਾਰ ਨੇ ਸੁਰੱਖਿਆ ਮਾਪਦੰਡਾਂ ਨੂੰ ਨਜ਼ਰਅੰਦਾਜ਼ ਕੀਤਾ ਸੀ। ਜੇਕਰ ਸਮੇਂ ਸਿਰ ਕਾਰਵਾਈ ਕੀਤੀ ਜਾਂਦੀ ਤਾਂ ਇਹ ਹਾਦਸਾ ਟਲ ਸਕਦਾ ਸੀ।

ਕੌਂਸਲਰ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦਾ ਵਾਅਦਾ ਕਰਦਿਆਂ ਕਿਹਾ ਕਿ ਇਸ ਮਾਮਲੇ ’ਚ ਦੋਸ਼ੀ ਠੇਕੇਦਾਰ ਅਤੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।

ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ 'ਚ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਲਗਾਤਾਰ ਨਿਗਰਾਨੀ ਰੱਖੀ ਹੁੰਦੀ ਤਾਂ ਅਜਿਹੀ ਘਟਨਾ ਨੂੰ ਰੋਕਿਆ ਜਾ ਸਕਦਾ ਸੀ। ਉਨ੍ਹਾਂ ਮੰਗ ਕੀਤੀ ਕਿ ਨਾਜਾਇਜ਼ ਉਸਾਰੀਆਂ 'ਤੇ ਸਖ਼ਤ ਜੁਰਮਾਨਾ ਲਗਾਇਆ ਜਾਵੇ ਅਤੇ ਉਸਾਰੀ ਵਾਲੀਆਂ ਥਾਵਾਂ ਦੀ ਨਿਯਮਤ ਜਾਂਚ ਨੂੰ ਯਕੀਨੀ ਬਣਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement