ਵਿਜੀਲੈਂਸ ਵੱਲੋਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
Published : Dec 20, 2024, 4:57 pm IST
Updated : Dec 20, 2024, 4:57 pm IST
SHARE ARTICLE
Vigilance Bureau arrests Patwari for accepting Rs 4,000 bribe
Vigilance Bureau arrests Patwari for accepting Rs 4,000 bribe

ਪਟਵਾਰੀ ਹਰਜੀਤ ਰਾਏ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ ਮੰਗੀ ਸੀ ਰਿਸ਼ਵਤ

ਚੰਡੀਗੜ੍ਹ, 20 ਦਸੰਬਰ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ 'ਚ ਦਰਜ ਕੀਤੀ ਸੀ।


ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement