ਮਹਿਲਾ ਕਾਂਗਰਸ ਦੇ ਵਿਰੋਧ 'ਤੇ 'ਆਪ' ਨੇ ਕਿਹਾ, ‘ਕਾਂਗਰਸ ਨੂੰ ਡਰਾਮੇ ਕਰਨ ਦੀ ਆਦਤ ਪੈ ਗਈ ਹੈ’
Published : Mar 21, 2025, 10:38 pm IST
Updated : Mar 21, 2025, 10:38 pm IST
SHARE ARTICLE
Neel Garg
Neel Garg

‘ਆਪ’ ਨੇ ਜੋ ਗਰੰਟੀ ਦਿੱਤੀ ਸੀ, ਉਸ ਤੋਂ ਵੱਧ ਕੰਮ ਕੀਤਾ ਹੈ, ਅਸੀਂ ਥਰਮਲ ਪਲਾਂਟ ਖਰੀਦਿਆ, ਰੋਡ ਸੇਫਟੀ ਫੋਰਸ ਬਣਾਈ, ਜਦਕਿ ਇਹ ਸਾਡਾ ਵਾਅਦਾ ਨਹੀਂ ਸੀ : ਨੀਲ ਗਰਗ

ਔਰਤਾਂ ਨੂੰ ਵੀ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰਾਂਗੇ, ਪੰਜਾਬ ਦੀਆਂ ਔਰਤਾਂ ਨੂੰ 'ਆਪ' ਸਰਕਾਰ 'ਤੇ ਪੂਰਾ ਭਰੋਸਾ ਹੈ- ਨੀਲ ਗਰਗ

 ਚੰਡੀਗੜ੍ਹ : ਮਹਿਲਾ ਕਾਂਗਰਸ ਦੇ ਵਿਰੋਧ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕਾਂਗਰਸ ਨੂੰ ਡਰਾਮੇ ਕਰਨ ਦੀ ਆਦਤ ਪੈ ਗਈ ਹੈ। ਕਾਂਗਰਸੀ ਆਗੂਆਂ ਕੋਲ ਡਰਾਮੇ ਤੋਂ ਸਿਵਾਏ ਹੋਰ ਕੋਈ ਕੰਮ ਨਹੀਂ ਹੈ।  ਇਹ ਲੋਕ ਝੂਠਾ ਪ੍ਰਚਾਰ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ।

‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ‘ਆਪ’ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਜੋ ਗਾਰੰਟੀ ਦਿੱਤੀ ਹੈ, ਉਸ ਤੋਂ ਵੱਧ ਕੰਮ ਕੀਤੇ ਹਨ। ਅਸੀਂ  ਨਹੀਂ ਕਿਹਾ ਸੀ ਕਿ ਅਸੀਂ ਥਰਮਲ ਪਲਾਂਟ ਲਵਾਂਗੇ ਪਰ ਅਸੀਂ ਆਪਣੀ ਸਰਕਾਰ ਵੇਲੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਸਰਕਾਰੀ ਬਣਾ ਦਿੱਤਾ। ਇਸੇ ਤਰ੍ਹਾਂ ਸਰਕਾਰ ਨੇ ਸੜਕ ਸੁਰੱਖਿਆ ਬਲ ਬਣਾ ਕੇ ਦਰਜਨਾਂ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ।

ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਜ਼ਰੂਰ ਪੂਰਾ ਕੀਤਾ ਜਾਵੇਗਾ।  ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ 'ਤੇ ਪੂਰਾ ਭਰੋਸਾ ਹੈ।

ਕਾਂਗਰਸ 'ਤੇ ਹਮਲਾ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਰ ਘਰ ਰੁਜ਼ਗਾਰ ਦੇਣ ਦੀ ਗੱਲ ਕੀਤੀ ਸੀ ਪਰ ਨਹੀਂ ਦਿੱਤੀ। ਉਨ੍ਹਾਂ ਨੇ  4 ਹਫਤਿਆਂ 'ਚ ਨਸ਼ਾ ਖਤਮ ਕਰਨ ਦੀ ਗੱਲ ਕਹੀ ਸੀ, ਕੀ ਹੋਇਆ ਉਸ ਦਾ? ਜਦੋਂ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਨਸ਼ਾ ਹੋਰ ਵੀ ਵਧਿਆ।  ਇਸ ਲਈ ਕਾਂਗਰਸ ਨੂੰ ਅਜਿਹਾ ਡਰਾਮਾ ਕਰਦੇ ਹੋਏ ਸ਼ਰਮ ਆਉਣੀ ਚਾਹੀਦੀ ਹੈ ਅਤੇ ਆਪਣੇ ਵੱਲ ਦੇਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ  ਕਾਂਗਰਸ ਵੱਲੋਂ ਇਹ ਸਭ ਕੁਝ ਸਿਰਫ਼ ਮੀਡੀਆ ਹਾਈਪ ਲੈਣ ਲਈ ਕੀਤਾ ਜਾ ਰਿਹਾ ਹੈ।  ਉਨ੍ਹਾਂ ਸਵਾਲ ਉਠਾਇਆ ਕਿ ਜਿੱਥੇ ਵੀ ਕਾਂਗਰਸ ਸੱਤਾ ਵਿੱਚ ਹੈ, ਉਹ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਿਉਂ ਨਹੀਂ ਕਰ ਰਹੀ?  ਹਿਮਾਚਲ ਵਿੱਚ ਕਾਂਗਰਸ ਨੇ ਮੁਫਤ ਬਿਜਲੀ ਦਾ ਵਾਅਦਾ ਕਰਕੇ ਦੋ ਮਹੀਨਿਆਂ ਵਿੱਚ ਖਤਮ ਕਰ ਦਿੱਤਾ।

ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ 'ਚ ਨਸ਼ਿਆਂ ਖਿਲਾਫ ਇੰਨੀ ਵੱਡੀ ਜੰਗ ਛੇੜੀ ਹੋਈ ਹੈ, ਇਸ ਲਈ ਪੰਜਾਬ ਦੀਆਂ ਔਰਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਆਵਾਂ ਦੇ  ਰਹੀਆਂ ਹਨ ਕਿ ਉਨ੍ਹਾਂ ਨੇ ਸਾਡੇ ਬੱਚਿਆਂ ਨੂੰ ਬਚਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।  ਅਸੀਂ 3 ਸਾਲਾਂ ਵਿੱਚ 50000 ਸਰਕਾਰੀ ਨੌਕਰੀਆਂ ਦਿੱਤੀਆਂ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੋਣ ਜਾਂ ਔਰਤਾਂ, ਹਰ ਕੋਈ ਆਮ ਆਦਮੀ ਪਾਰਟੀ ਤੋਂ ਖੁਸ਼ ਹੈ।  ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Tags: congress, aap

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement