
ਜੇ ਕਿਸੇ ਪੁਲਿਸ ਮੁਲਾਜ਼ਮ ਨੂੰ ਐਮਰਜੈਂਸੀ ’ਚ ਛੁੱਟੀ ਲੈਣੀ ਪਵੇ ਤਾਂ ਸਬੰਧਤ ਯੂਨਿਟ ਦੇ ਐੱਸ.ਐੱਸ.ਪੀ. ਸਾਹਮਣੇ ਪੇਸ਼ ਹੋਣ ਤੋਂ ਬਾਅਦ ਛੁੱਟੀ ਮਿਲੇਗੀ
Chandigarh Lok Sabha Elections : ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਉੱਤੇ 1 ਜੂਨ ਨੂੰ ਵੋਟਿੰਗ ਹੋਵੇਗੀ। ਜਿਸ ਦੇ ਮੱਦੇਨਜ਼ਰ ਉੱਚ ਅਧਿਕਾਰੀਆਂ ਨੇ ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਰੋਕ ਲਗਾ ਦਿੱਤੀ ਹੈ।
ਇਹ ਹੁਕਮ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਥਾਣਿਆਂ ਅਤੇ ਯੂਨਿਟਾਂ ਵਿਚ ਜਾਰੀ ਕੀਤਾ ਗਿਆ। ਜੇ ਕਿਸੇ ਪੁਲਿਸ ਮੁਲਾਜ਼ਮ ਨੂੰ ਐਮਰਜੈਂਸੀ ’ਚ ਛੁੱਟੀ ਲੈਣੀ ਪਵੇ ਤਾਂ ਸਬੰਧਤ ਯੂਨਿਟ ਦੇ ਐੱਸ.ਐੱਸ.ਪੀ. ਸਾਹਮਣੇ ਪੇਸ਼ ਹੋਣ ਤੋਂ ਬਾਅਦ ਛੁੱਟੀ ਮਿਲੇਗੀ।
ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਅਗਲੇ ਹੁਕਮਾਂ ਤਕ ਬੰਦ ਕਰ ਦਿੱਤੀਆਂ ਹਨ। ਚੰਡੀਗੜ੍ਹ ਪੁਲਿਸ ’ਚ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਦੇ ਮੁਲਾਜ਼ਮ ਭਰਤੀ ਹਨ। ਪੁਲਿਸ ਮੁਲਾਜ਼ਮ ਬੈਲਟ ਪੇਪਰ ਰਾਹੀਂ ਵੋਟ ਪਾ ਸਕਦੇ ਹਨ।