Chandigarh News : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

By : BALJINDERK

Published : Jun 21, 2025, 7:08 pm IST
Updated : Jun 21, 2025, 7:08 pm IST
SHARE ARTICLE
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

Chandigarh News : ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ

Chandigarh News in Punjabi : ਪੰਜਾਬ ਅਤੇ ਹਰਿਆਣਾ ਹਾਈ ਕੋਰਟ,  ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ।

ਇਸ ਮੌਕੇ, ਯੋਗ ਟਰੇਨਰ ਵੱਲੋਂ ਯੋਗਾ , ਜੋ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਖ਼ਜ਼ਾਨਾ ਹੈ , ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ।  ਉਨ੍ਹਾਂ ਦੱਸਿਆ  ਕਿ ਯੋਗਾ ਸਰੀਰਕ ਵਿਕਾਸ ਅਤੇ ਮਾਨਸਿਕ ਰਾਹਤ ਦੇ ਨਾਲ-ਨਾਲ ਤਾਕਤ, ਲਚਕੀਲਾਪਣ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਮਦਦ ਕਰਦਾ ਹੈ। ਮੌਜੂਦਾ ਸਮਿਆਂ ਵਿੱਚ ,ਇਸ ਦੀ ਅਹਿਮੀਅਤ ਅਤੇ ਪ੍ਰਸੰਗਿਕਤਾ ਹੋਰ ਵੀ ਵਧ ਹੈ ਕਿਉਂ ਕਿ ਪਦਾਰਥਾਂ ਦੀ ਹੋੜ  ਵਿੱਚ ਲੱਗੇ ਅਜੋਕੇ ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਦੀ ਮਾਰ ਹੇਠ  ਹੈ। ਯੋਗਾ ਕਸਰਤ ਬਾਰੇ ਨਹੀਂ ਹੈ ਬਲਕਿ ਆਪਣੇ- ਆਪ, ਸੰਸਾਰ ਅਤੇ ਕੁਦਰਤ ਨਾਲ ਇਕ-ਮਿਕ ਹੋਣ ਦੀ ਭਾਵਨਾ ਦੀ ਖੋਜ ਲਈ ਹੈ।

(For more news apart from International Yoga Day 2025 celebrated at Punjab and Haryana High Court News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement