Chandigarh News: ਚੰਡੀਗੜ੍ਹ ਪੁਲਿਸ ਵਲੋਂ 2 ਵਿਦੇਸ਼ੀਆਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ; ਕੋਕੀਨ ਅਤੇ ਹੈਰੋਇਨ ਬਰਾਮਦ
Published : Feb 22, 2024, 11:58 am IST
Updated : Feb 22, 2024, 11:58 am IST
SHARE ARTICLE
Chandigarh Police arrested 3 drug smugglers including 2 foreigners
Chandigarh Police arrested 3 drug smugglers including 2 foreigners

ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਵਾਪਸ ਨਹੀਂ ਗਏ ਮੁਲਜ਼ਮ

Chandigarh News: ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਚੰਡੀਗੜ੍ਹ 'ਚ ਕੋਕੀਨ ਅਤੇ ਹੈਰੋਇਨ ਸਪਲਾਈ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 105.5 ਗ੍ਰਾਮ ਕੋਕੀਨ ਅਤੇ 19.77 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਚੰਡੀਗੜ੍ਹ ਸੈਕਟਰ-38 ਦੇ ਰਹਿਣ ਵਾਲੇ ਦੀਪਕ ਥਾਪਾ, ਚਾਰਲੀ ਸਾਗਾਨਾ ਵਾਸੀ ਈਸਟ ਅਫਰੀਕਾ ਅਤੇ ਡੇਨੀਅਲ ਵਾਸੀ ਨਾਈਜੀਰੀਆ ਵਜੋਂ ਹੋਈ ਹੈ।

ਉਧਰ ਐਸਪੀ ਕੇਤਨ ਬਾਂਸਲ ਨੇ ਦਸਿਆ ਕਿ ਚੰਡੀਗੜ੍ਹ ਵਿਚ ਐਮਐਚਏ ਦੇ ਹੁਕਮਾਂ ’ਤੇ ਐਨਟੀਐਫ ਦਾ ਗਠਨ ਕੀਤਾ ਗਿਆ ਸੀ ਅਤੇ ਇਹ ਪਹਿਲਾ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੂੰ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਕਾਬੂ ਕੀਤਾ ਗਿਆ ਹੈ।

ਐਸਪੀ ਕੇਤਨ ਬਾਂਸਲ ਨੇ ਦਸਿਆ ਕਿ ਪੁਲਿਸ ਨੇ ਪਹਿਲਾਂ ਮੁਲਜ਼ਮ ਦੀਪਕ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਚਾਰ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਰਿਮਾਂਡ ਦੌਰਾਨ ਮੁਲਜ਼ਮ ਦੀਪਕ ਨੇ ਅਪਣੇ ਦੋ ਹੋਰ ਸਾਥੀਆਂ ਬਾਰੇ ਦਸਿਆ ਕਿ ਉਹ ਕਿਥੋਂ ਹੈਰੋਇਨ ਅਤੇ ਕੋਕੀਨ ਲਿਆਉਂਦਾ ਸੀ। ਜਿਸ ਤੋਂ ਬਾਅਦ ਇੰਸਪੈਕਟਰ ਸਤਵਿੰਦਰ ਦੀ ਅਗਵਾਈ 'ਚ ਟੀਮ ਦਿੱਲੀ ਪਹੁੰਚੀ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁਲਜ਼ਮ ਦੀਪਕ ਨੇ ਬਿੱਟੂ ਨਾਮਕ ਵਿਅਕਤੀ ਦਾ ਕਤਲ ਕੀਤਾ ਸੀ। ਉਸ ਮਾਮਲੇ ਵਿਚ ਪੁਲਿਸ ਨੇ ਬਿੱਟੂ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਦੋਸ਼ੀ ਬੁੜੈਲ ਜੇਲ 'ਚ ਰਿਹਾ ਅਤੇ ਉਥੇ ਹੀ ਉਸ ਦੀ ਮੁਲਾਕਾਤ ਨਾਈਜੀਰੀਅਨ ਨਾਲ ਹੋਈ।

ਐਸਪੀ ਕੇਤਨ ਬਾਂਸਲ ਨੇ ਦਸਿਆ ਕਿ ਮੁਲਜ਼ਮ ਚਾਰਲੀ ਅਪਣਾ ਨਾਂਅ ਬਦਲ ਕੇ ਭਾਰਤ ਆਇਆ ਸੀ ਪਰ ਉਸ ਦਾ ਵੀਜ਼ਾ ਜੁਲਾਈ 2023 ਤਕ ਹੀ ਸੀ ਅਤੇ ਵੀਜ਼ੇ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਹ ਵਾਪਸ ਨਹੀਂ ਗਿਆ। ਦੂਜਾ ਮੁਲਜ਼ਮ ਡੇਨੀਅਲ 24 ਜਨਵਰੀ 2024 ਨੂੰ 2 ਮਹੀਨਿਆਂ ਦੀ ਮੈਡੀਕਲ ਛੁੱਟੀ 'ਤੇ ਨਾਈਜੀਰੀਆ ਤੋਂ ਭਾਰਤ ਆਇਆ ਸੀ, ਪਰ ਉਸ ਦਾ ਵੀਜ਼ਾ ਵੀ 24 ਮਾਰਚ 2023 ਨੂੰ ਖਤਮ ਹੋ ਗਿਆ ਸੀ, ਪਰ ਉਹ ਵਾਪਸ ਨਹੀਂ ਆਇਆ। ਐਸਪੀ ਕੇਤਨ ਬਾਂਸਲ ਨੇ ਦਸਿਆ ਕਿ ਮੁਲਜ਼ਮ ਪੁਲਿਸ ਰਿਮਾਂਡ ’ਤੇ ਹਨ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

(For more Punjabi news apart from Chandigarh Police arrested 3 drug smugglers including 2 foreigners, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement