ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ ਮੁਲਜ਼ਮ
ਚੰਡੀਗੜ੍ਹ ਸ਼ਹਿਰ ਵਿੱਚ ਅੱਜ ਸਵੇਰੇ ਇੱਕ ਹਰਿਆਣਾ ਦੇ ਗੈਂਗਸਟਰ ਅਤੇ ਚੰਡੀਗੜ੍ਹ ਪੁਲਿਸ ਆਪ੍ਰੇਸ਼ਨ ਸੈੱਲ ਦੀ ਟੀਮ ਵਿਚਕਾਰ ਮੁਕਾਬਲਾ ਹੋਇਆ। ਦੋਵਾਂ ਧਿਰਾਂ ਵਿਚਕਾਰ ਲਗਭਗ ਪੰਜ ਰਾਉਂਡ ਫਾਇਰਿੰਗ ਹੋਈ। ਜਵਾਬੀ ਕਾਰਵਾਈ ਵਿਚ ਮੁਲਜ਼ਮ ਜ਼ਖ਼ਮੀ ਹੋ ਗਿਆ ਜਿਸ ਨੂੰ ਟੀਮ ਨੇ ਬਾਅਦ ਵਿੱਚ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਮੁਕੇਸ਼ ਗੋਲੂ ਵਜੋਂ ਹੋਈ ਹੈ, ਹਰਿਆਣਾ ਦੇ ਗੋਹਾਨਾ ਦਾ ਰਹਿਣ ਵਾਲਾ ਹੈ।
ਪੁਲਿਸ ਅਨੁਸਾਰ, ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਚੰਡੀਗੜ੍ਹ ਵਿੱਚ ਕੋਈ ਅਪਰਾਧ ਕਰਨ ਲਈ ਆ ਰਿਹਾ ਹੈ। ਇਸ ਤੋਂ ਬਾਅਦ, ਪੁਲਿਸ ਨੇ ਮੁਲਜ਼ਮ ਨੂੰ ਘੇਰ ਲਿਆ ਅਤੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੌਕੇ ਤੋਂ ਪੰਜ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ।
