Chandigarh News : ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ 26 ਨਵੀਆਂ ਪੀਸੀਆਰ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

By : BALJINDERK

Published : May 22, 2025, 6:23 pm IST
Updated : May 22, 2025, 6:23 pm IST
SHARE ARTICLE
 ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ 26 ਨਵੀਆਂ ਪੀਸੀਆਰ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ 26 ਨਵੀਆਂ ਪੀਸੀਆਰ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Chandigarh News :

Chandigarh News in Punjabi : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਵਿੱਚ 26 ਨਵੀਆਂ ਪੀਸੀਆਰ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਜਪਾਲ ਨੇ ਭਾਰਤ-ਪਾਕਿ ਯੁੱਧ ਤੋਂ ਬਾਅਦ ਜਿਸ ਤਰ੍ਹਾਂ ਲਗਾਤਾਰ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਸਵਾਲ ਉਠਾਏ ਜਾ ਰਹੇ ਹਨ, ਉਸ 'ਤੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਕਿਹਾ ਕਿ ਸਾਨੂੰ ਦੇਸ਼ ਦੀ ਫ਼ੌਜ ਦੀ ਬਹਾਦਰੀ 'ਤੇ ਸਵਾਲ ਨਹੀਂ ਉਠਾਉਣੇ ਚਾਹੀਦੇ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਜਿਸ ਤਰ੍ਹਾਂ ਆਪਣੀ ਜ਼ਿੰਮੇਵਾਰੀ ਨਿਭਾਈ, ਉਸ 'ਤੇ ਸਾਨੂੰ ਸਾਰਿਆਂ ਨੂੰ ਮਾਣ ਹੈ।

ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਦੇ ਸੰਸਦ ਮੈਂਬਰਾਂ ਦੇ ਵਫ਼ਦ ਨੂੰ ਵਿਦੇਸ਼ ਭੇਜਣ ਦੇ ਤਰੀਕੇ ਨੂੰ ਇੱਕ ਦਲੇਰਾਨਾ ਕਦਮ ਦੱਸਦਿਆਂ ਰਾਜਪਾਲ ਨੇ ਕਿਹਾ ਕਿ ਇਹ ਇੱਕ ਚੰਗਾ ਫੈਸਲਾ ਹੈ ਕਿਉਂਕਿ ਸੰਸਦ ਮੈਂਬਰਾਂ ਨੂੰ ਦੇਸ਼ ਦੇ ਮਾਣ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਭੇਜਿਆ ਗਿਆ ਹੈ।

1

ਰਾਜਪਾਲ ਨੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ’ਚ ਬੰਬ ਦੀ ਖ਼ਬਰ ਕਾਰਨ ਪੈਦਾ ਹੋਏ ਤਣਾਅ 'ਤੇ ਵੀ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਅਜਿਹੇ ਲੋਕਾਂ ਕਾਰਨ ਕੰਮ ਵਿੱਚ ਵਿਘਨ ਪੈਂਦਾ ਹੈ ਅਤੇ ਪੁਲਿਸ ਨੂੰ ਵੀ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਉਨ੍ਹਾਂ ਨੂੰ ਕਾਬੂ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਰਾਜਪਾਲ ਨੇ ਲਗਾਤਾਰ ਵੱਧ ਰਹੇ ਸਾਈਬਰ ਅਪਰਾਧਾਂ 'ਤੇ ਵੀ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਜਿਸ ਤਰ੍ਹਾਂ ਮਾਮਲੇ ਸਾਹਮਣੇ ਆ ਰਹੇ ਹਨ, ਇਹ ਸਿਰਫ਼ ਚੰਡੀਗੜ੍ਹ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਵਿੱਚ ਸਾਈਬਰ ਧੋਖਾਧੜੀ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ, ਜਿਸ ਵਿੱਚ ਅਜਿਹੇ ਮਾਮਲਿਆਂ ਨੂੰ ਰੋਕਣ ਲਈ ਸਭ ਤੋਂ ਵਧੀਆ ਉਪਕਰਣ ਅਤੇ ਲੋਕ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਉਨ੍ਹਾਂ ਇਹ ਵੀ ਦੱਸਿਆ ਕਿ ਸਾਈਬਰ ਅਪਰਾਧ ਟੀਮ ਵਿੱਚ ਸਾਈਬਰ ਅਪਰਾਧ ਦਾ ਚੰਗਾ ਤਜਰਬਾ ਰੱਖਣ ਵਾਲੇ ਲੋਕਾਂ ਨੂੰ ਵੀ ਨਿਯੁਕਤ ਕੀਤਾ ਜਾ ਰਿਹਾ ਹੈ।

ਨਕਲੀ ਸ਼ਰਾਬ ਮਾਮਲੇ 'ਤੇ ਵੀ ਬੋਲਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਵੇਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ, ਪਰ ਅਜਿਹੀਆਂ ਕੰਪਨੀਆਂ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਜਿਸ ਤਰ੍ਹਾਂ ਇਹ ਬੇਰਹਿਮੀ ਨਾਲ ਮੌਤ ਹੋਈ ਹੈ, ਉਹ ਬਹੁਤ ਹੀ ਮੰਦਭਾਗੀ ਹੈ।

 (For more news apart from  Dgarh Administrator Gulab Chand Kataria flags off 26 new PCR vehicles in Chandigarh News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement