
ਆਰੋਪੀ ਨੇ ਉਸ ਦੀ ਭੈਣ ਦੀਆਂ ਨਗਨ ਤਸਵੀਰਾਂ ਵਾਇਰਲ ਕਰਨ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਕਈ ਵਾਰ ਸਰੀਰਕ ਸਬੰਧ ਬਣਾਏ
Zirakpur Rape News : ਜ਼ੀਰਕਪੁਰ 'ਚ ਇੱਕ ਨਿੱਜੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਸਕੂਲ ਬੱਸ ਡਰਾਈਵਰ ਵੱਲੋਂ ਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਰੋਪੀ ਪਿਛਲੇ ਕਈ ਮਹੀਨਿਆਂ ਤੋਂ ਲੜਕੀ ਨਾਲ ਸਰੀਰਕ ਸਬੰਧ ਬਣਾ ਰਿਹਾ ਸੀ ਪਰ ਹੁਣ ਲੜਕੀ ਦੀ ਤਬੀਅਤ ਵਿਗੜਨ 'ਤੇ ਪੀੜਤ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।
ਪੀੜਤ ਵਿਦਿਆਰਥਣ ਦੀ ਸ਼ਿਕਾਇਤ 'ਤੇ ਜ਼ੀਰਕਪੁਰ ਪੁਲਿਸ ਨੇ ਹੁਣ ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਮੁਹੰਮਦ ਰਜ਼ਾਕ ਵਾਸੀ ਮਨੀਮਾਜਰਾ ਵਜੋਂ ਹੋਈ ਹੈ। ਜ਼ੀਰਕਪੁਰ ਥਾਣਾ ਇੰਚਾਰਜ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੀੜਤ ਵੱਲੋਂ ਸ਼ਿਕਾਇਤ ਮਿਲੀ ਸੀ। ਜਿਸ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਐੱਫ.ਆਈ.ਆਰ. ਦਰਜ ਕਰ ਲਈ ਹੈ।
ਪੁਲਿਸ ਨੂੰ ਸ਼ਿਕਾਇਤ ਕਰਨ ਵਾਲੀ ਪੀੜਤਾ ਨੇ ਦੱਸਿਆ ਕਿ ਉਹ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਹੈ। ਸਕੂਲ ਬੱਸ ਡਰਾਈਵਰ ਮੁਹੰਮਦ ਰਜ਼ਾਕ ਅਕਸਰ ਉਸਦਾ ਪਿੱਛਾ ਕਰਦਾ ਸੀ। ਇਕ ਦਿਨ ਆਰੋਪੀ ਨੇ ਉਸ ਨੂੰ ਸਕੂਲ ਦੀ ਪਾਰਕਿੰਗ ਵਿਚ ਜ਼ਬਰਦਸਤੀ ਰੋਕ ਲਿਆ ਅਤੇ ਦੋਸਤੀ ਕਰਨ ਲਈ ਕਹਿਣ ਲੱਗਾ। ਵਿਦਿਆਰਥਣ ਨੇ ਵਿਰੋਧ ਕੀਤਾ ਅਤੇ ਮਨ੍ਹਾ ਕਰ ਦਿੱਤਾ।
ਫੋਟੋ ਐਡਿਟ ਕਰਕੇ ਬਲੈਕਮੇਲ ਕਰਨ ਲੱਗਾ
ਪੁਲਿਸ ਨੇ ਦੱਸਿਆ ਕਿ ਆਰੋਪੀ ਮੁਹੰਮਦ ਰਜ਼ਾਕ ਨੇ ਉਸ ਦਾ ਪਿੱਛਾ ਕਰਨਾ ਨਹੀਂ ਛੱਡਿਆ ਅਤੇ ਉਸਦੀ ਇਕ ਸਮਾਗਮ ਦੀ ਫੋਟੋ ਨੂੰ ਐਡਿਟ ਕਰਕੇ ਉਸ ਨੂੰ ਨਗਨ ਕਰ ਦਿੱਤਾ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦੇਣ ਲੱਗਾ। 18 ਮਈ ਨੂੰ ਜਦੋਂ ਪਰਿਵਾਰ ਘਰ ਨਹੀਂ ਸੀ ਤਾਂ ਉਹ ਜ਼ਬਰਦਸਤੀ ਘਰ ਅੰਦਰ ਦਾਖਲ ਹੋ ਗਿਆ। ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਉਸ ਨਾਲ ਸਰੀਰਕ ਸਬੰਧ ਨਾ ਬਣਾਏ ਤਾਂ ਉਸ ਦੀ ਛੋਟੀ ਭੈਣ ਨੂੰ ਜਾਨੋਂ ਮਾਰ ਦੇਵੇਗਾ।
ਪੀੜਤਾ ਡਰ ਗਈ ਅਤੇ ਆਰੋਪੀ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਆਰੋਪੀ ਨੇ ਉਸ ਦੀ ਭੈਣ ਦੀਆਂ ਨਗਨ ਤਸਵੀਰਾਂ ਵਾਇਰਲ ਕਰਨ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਕਈ ਵਾਰ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇੱਕ ਦਿਨ ਜਦੋਂ ਉਸਦੀ ਤਬੀਅਤ ਵਿਗੜ ਗਈ ਤਾਂ ਉਸਦੇ ਘਰ ਵਾਲਿਆਂ ਨੇ ਕਾਰਨ ਪੁੱਛਿਆ ਤਾਂ ਉਸਨੇ ਸਾਰੀ ਗੱਲ ਦੱਸ ਦਿੱਤੀ।