Chandigarh News : ਵਿਜੀਲੈਂਸ ਨੇ 24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਰੰਗੇ ਹੱਥੀਂ ਕੀਤਾ ਕਾਬੂ

By : BALJINDERK

Published : Nov 22, 2024, 9:32 pm IST
Updated : Nov 22, 2024, 9:32 pm IST
SHARE ARTICLE
ਵਿਜੀਲੈਂਸ ਵਲੋਂ ਫੜਿਆ ਗਿਆ  ਪੰਚਾਇਤ ਅਧਿਕਾਰੀ 
ਵਿਜੀਲੈਂਸ ਵਲੋਂ ਫੜਿਆ ਗਿਆ ਪੰਚਾਇਤ ਅਧਿਕਾਰੀ 

ਵਿਕਾਸ ਫੰਡਾਂ ’ਚੋਂ 12,50000 ਰੁਪਏ ਦੇ ਯੂ.ਸੀ. ਜਾਰੀ ਕਰਨ ਬਦਲੇ 2 ਫ਼ੀਸਦ ਰਿਸ਼ਵਤ ਵਜੋਂ 24,000 ਰੁਪਏ ਦੀ ਕੀਤੀ ਜਾ ਰਹੀ ਸੀ ਮੰਗ

ਵਿਜੀਲੈਂਸ ਨੇ 24,000 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਰੰਗੇ ਹੱਥੀਂ ਕੀਤਾ ਕਾਬੂ

ਵਿਕਾਸ ਫੰਡਾਂ ’ਚੋਂ 12,50000 ਰੁਪਏ ਦੇ ਯੂ.ਸੀ. ਜਾਰੀ ਕਰਨ ਬਦਲੇ 2 ਫ਼ੀਸਦ ਰਿਸ਼ਵਤ ਵਜੋਂ 24,000 ਰੁਪਏ ਦੀ ਕੀਤੀ ਜਾ ਰਹੀ ਸੀ ਮੰਗ

 

Chandigarh News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਾਹਣੀਆਂ ਕੋਹਾੜਾ ਵਾਸੀ ਜੋਗਿੰਦਰ ਸਿੰਘ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਸਾਲ 2019-2024 ਤੱਕ ਪਿੰਡ ਮਾਹਣੀਆਂ ਕੋਹਾੜਾ ਦਾ ਸਰਪੰਚ ਸੀ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਵਿਕਾਸ ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਮੁਲਜ਼ਮ ਨੇ ਉਸ ਦੇ ਖਾਤੇ ਵਿੱਚ ਕੁੱਲ 1,27,800 ਰੁਪਏ ਟਰਾਂਸਫਰ ਕੀਤੇ ਸਨ ਅਤੇ ਬਾਅਦ ਵਿੱਚ ਇਸ ਨੂੰ ਨਕਦੀ ਰੂਪ ਵਿੱਚ ਲੈ ਲਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੁਣ ਪੰਚਾਇਤ ਅਫ਼ਸਰ ਵੱਲੋਂ ਉਕਤ ਵਿਕਾਸ ਫੰਡਾਂ ਵਿੱਚੋਂ 12,50000 ਰੁਪਏ ਦੇ ਯੂਜ਼ਰ ਸਰਟੀਫ਼ਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਫ਼ੀਸਦ ਰਿਸ਼ਵਤ ਵਜੋਂ 24,000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ।

(For more news apart from Vigilance caught Panchayat officer red-handed taking Rs 24,000 bribe news in punjabi  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement