Chandigarh News: ਚੰਡੀਗੜ੍ਹ 'ਚ MBBS ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਹੋਇਆ ਬਰਾਮਦ
Published : Jul 23, 2024, 8:48 am IST
Updated : Jul 23, 2024, 8:48 am IST
SHARE ARTICLE
MBBS student committed suicide in Chandigarh News
MBBS student committed suicide in Chandigarh News

Chandigarh News: ਹੋਸਟਲ ਦੀਆਂ ਵਿਦਿਆਰਥਣਾਂ ਵਿਚ ਫੈਲੀ ਦਹਿਸ਼ਤ

MBBS student committed suicide in Chandigarh News: ਚੰਡੀਗੜ੍ਹ ਦੇ ਮੈਡੀਕਲ ਕਾਲਜ-32 (ਜੀਐਮਸੀਐਚ) ਵਿਚ ਸੋਮਵਾਰ ਰਾਤ ਕਰੀਬ 11.45 ਵਜੇ ਐਮਬੀਬੀਐਸ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ 'ਤੇ ਸੈਕਟਰ-34 ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ। ਵਿਦਿਆਰਥਣ ਕੋਲੋਂ 2 ਪੰਨਿਆਂ ਦਾ ਸੁਸਾਈਡ ਨੋਟ ਵੀ ਮਿਲਿਆ ਹੈ।

ਇਹ ਵੀ ਪੜ੍ਹੋ: IndiGo Flight diverted: ਆਬੂ ਧਾਬੀ ਤੋਂ ਦਿੱਲੀ ਜਾ ਰਹੀ ਇੰਡੀਗੋ ਫਲਾਈਟਵ ਵਿੱਚ ਆਈ ਤਕਨੀਕੀ ਖਰਾਬੀ, ਮਸਕਟ ਵੱਲ ਕੀਤਾ ਡਾਇਵਰਟ 

ਮ੍ਰਿਤਕ ਦੀ ਪਛਾਣ ਸ਼ਰੂਤੀ ਤਿਆਗੀ ਵਾਸੀ ਹਰਿਆਣਾ ਵਜੋਂ ਹੋਈ ਹੈ। ਉਹ ਸੈਕਟਰ-32 ਮੈਡੀਕਲ ਕਾਲਜ ਦੇ ਹੋਸਟਲ ਨੰਬਰ-4 ਵਿੱਚ ਰਹਿੰਦੀ ਸੀ। ਸੋਮਵਾਰ ਨੂੰ ਉਹ ਕਿਸੇ ਦਾ ਫੋਨ ਨਹੀਂ ਚੁੱਕ ਰਹੀ ਸੀ ਤਾਂ ਉਸ ਦੇ ਨਾਲ ਪੜ੍ਹਦੀਆਂ ਲੜਕੀਆਂ ਨੇ ਉਸ ਦੇ ਕਮਰੇ ਵਿਚ ਜਾ ਕੇ ਉਸ ਨੂੰ ਦੇਖਿਆ। ਘਟਨਾ ਦੇਖ ਕੇ ਉਹ ਪੂਰੀ ਤਰ੍ਹਾਂ ਹੈਰਾਨ ਰਹਿ ਗਈਆਂ। 

ਇਹ ਵੀ ਪੜ੍ਹੋ: Punjab Weather Update : ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅੱਜ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ 

ਸ਼ਰੂਤੀ ਬੇਹੋਸ਼ੀ ਦੀ ਹਾਲਤ 'ਚ ਸੀ। ਉਸ ਦੇ ਗਲੇ ਵਿਚ ਰੱਸੀ ਦਾ ਟੁਕੜਾ ਸੀ ਅਤੇ ਉਸ ਦਾ ਅੱਧਾ ਹਿੱਸਾ ਪੱਖੇ ਨਾਲ ਲਟਕਿਆ ਹੋਇਆ ਸੀ। ਉਨ੍ਹਾਂ ਨੇ ਇਸ ਦੀ ਸੂਚਨਾ ਜੀਐਮਸੀਐਚ ਪ੍ਰਸ਼ਾਸਨ ਨੂੰ ਦਿੱਤੀ। ਫਿਰ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਵਿਦਿਆਰਥਣ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ।

 

ਤਾਜ਼ਾ ਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹੋਸਟਲ ਦੀ ਇਕ ਵਿਦਿਆਰਥਣ ਨੇ ਦੱਸਿਆ ਕਿ ਜਦੋਂ ਉਸ ਨੇ ਆਪਣੀਆਂ ਸਹੇਲੀਆਂ ਨਾਲ ਕਮਰੇ 'ਚ ਸ਼ਰੂਤੀ ਦੀ ਲਾਸ਼ ਦੇਖੀ ਤਾਂ ਪੂਰੇ ਹੋਸਟਲ 'ਚ ਦਹਿਸ਼ਤ ਫੈਲ ਗਈ। ਇਸ ਤੋਂ ਬਾਅਦ ਸਾਰੀਆਂ ਵਿਦਿਆਰਥਣਾਂ ਨੇ ਆਪਣੇ ਪਰਿਵਾਰ ਵਾਲਿਆਂ ਨਾਲ ਇਸ ਬਾਰੇ ਗੱਲ ਕੀਤੀ। ਜਾਣਕਾਰੀ ਹੈ ਕਿ ਅੱਜ ਕਈ ਵਿਦਿਆਰਥਣਾਂ ਦੇ ਪਰਿਵਾਰ ਆਪਣੇ ਬੱਚਿਆਂ ਨੂੰ ਮਿਲਣ ਲਈ ਹੋਸਟਲ ਆ ਰਹੇ ਹਨ ਕਿਉਂਕਿ, ਕੁਝ ਵਿਦਿਆਰਥਣਾਂ ਇੰਨੀਆਂ ਘਬਰਾ ਗਈਆਂ ਹਨ ਕਿ ਉਹ ਹੁਣ ਇਸ ਹੋਸਟਲ ਵਿੱਚ ਨਹੀਂ ਰਹਿਣਾ ਚਾਹੁੰਦੀਆਂ।

ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੇ ਹੋਸਟਲ ਵਿਚ ਰਹਿੰਦੀਆਂ ਹੋਰ ਵਿਦਿਆਰਥਣਾਂ ਨਾਲ ਗੱਲ ਕੀਤੀ ਹੈ। ਉਨ੍ਹਾਂ ਦੀ ਘਬਰਾਹਟ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸੁਰੱਖਿਆ ਦਾ ਪੂਰਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਹੋਸਟਲ ਨੰਬਰ 1 ਤੋਂ 4 ਨੂੰ ਜਾਣ ਵਾਲੀ ਸੜਕ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਹੋਸਟਲ ਦੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

​(For more Punjabi news apart from MBBS student committed suicide in Chandigarh News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement