Chandigarh News : ਕਿਸਾਨ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

By : BALJINDERK

Published : Aug 23, 2024, 4:34 pm IST
Updated : Aug 23, 2024, 4:34 pm IST
SHARE ARTICLE
 ਕਿਸਾਨ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਦੇ ਨੁਮਾਇੰਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕਰਦੇ ਹੋਏ
ਕਿਸਾਨ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਦੇ ਨੁਮਾਇੰਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕਰਦੇ ਹੋਏ

Chandigarh News : ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੂੰ ਕਰਵਾਇਆ ਜਾਣੂ

Chandigarh News : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਅਨਾਜ ਮੰਡੀ ਮਜਦੂਰ ਯੂਨੀਅਨ ਰਜਿ. ਪੰਜਾਬ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵੱਖ-ਵੱਖ ਪੱਧਰ ਤੇ ਮੁਲਾਕਾਤ ਕੀਤੀ। ਇਸ ਮੌਕੇ ਜਿੱਥੇ ਰੁਲਦੂ ਸਿੰਘ ਮਾਨਸਾ ਨੇ ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੂੰ ਜਾਣੂ ਕਰਵਾਇਆ, ਉੱਥੇ ਹੀ ਮਜਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਦੋਵੇਂ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਆਸ ਪ੍ਰਗਟਾਈ ਕਿ ਉਹਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ।
    

a

ਇਸ ਦੌਰਾਨ ਹਰਚੰਦ ਸਿੰਘ ਬਰਸਟ ਵੱਲੋਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਗਿਆ ਕਿ ਉਹਨਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਕਿਸਾਨਾਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹਨਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਮੁਕੱਮਲ ਇੰਤਜਾਮ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਲਿੰਕ ਸੜਕਾਂ ਦੀ ਮੁਰੰਮਤ/ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਫੰਡ ਜਾਰੀ ਨਾ ਹੋਣ ਕਰਕੇ ਵਿਕਾਸ ਕਾਰਜ ਰੁੱਕੇ ਹੋਏ ਸਨ, ਪਰ ਹੁਣ ਪੰਜਾਬ ਮੰਡੀ ਬੋਰਡ ਵੱਲੋਂ ਫੰਡ ਦਾ ਇੰਤਜਾਮ ਕਰ ਲਿਆ ਹੈ ਅਤੇ ਜਲਦ ਹੀ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਹੀ ਕਾਰਜ ਕਰਦੀ ਹੈ। ਮਜਦੂਰ ਯੂਨੀਅਨ ਵੱਲੋਂ ਪ੍ਰਧਾਨ ਰਾਕੇਸ਼ ਤੁੱਲੀ, ਦਰਸ਼ਨ ਲਾਲ ਖੰਨਾ, ਗੁਰਦਿਆਲ ਸਿੰਘ, ਮੋਹਿੰਦਰ ਸਿੰਘ ਸਮਰਾਲਾ ਤੇ ਕਪੂਰ ਸਿੰਘ ਮੌਜੂਦ ਰਹੇ। 

(For more news apart from The representatives of Kisan Union and Mazdoor Union met with the Chairman of Punjab Mandi Board News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement