Chandigarh News : ਡਰੱਗ ਮਾਮਲੇ ‘ਚ ਕਾਂਗਰਸ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਕੀਤਾ ਗ੍ਰਿਫ਼ਤਾਰ

By : BALJINDERK

Published : Oct 23, 2024, 7:06 pm IST
Updated : Oct 23, 2024, 7:06 pm IST
SHARE ARTICLE
 ਕਾਂਗਰਸ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ
ਕਾਂਗਰਸ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ

Chandigarh News : ਪੁਲਿਸ ਨੇ 100 ਗ੍ਰਾਮ ਹੈਰੋਇਨ ਕੀਤੀ ਬਰਾਮਦ

Chandigarh News : ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਅੱਜ ਕੱਲ੍ਹ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।ਖਰੜ ਦੇ ਸੰਨੀ  ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਚਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸੁਖਚੈਨ ਗਿੱਲ ਆਈਜੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਚ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।

ਇਸ ਮੌਕੇ ਆਈ ਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ।ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ। ਉਸਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿੰਨਾਂ ਦਾ ਗੱਡੀਆਂ ਨਾਲ ਕੋਈ ਰਾਬਤਾ ਨਹੀਂ ਹੈ।

ਜ਼ਿਕਰਯੋਗ ਹੈ ਕਿ ਸਤਿਕਾਰ ਕੌਰ ਕਾਂਗਰਸ ਦੀ ਸੀਟ ਉਤੇ ਵਿਧਾਇਕ ਬਣੇ ਸਨ। ਜੋ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਜੋ ਹੁਣ ਭਾਜਪਾ ਦੇ ਆਗੂ ਹਨ।

(For more news apart from  Former Congress MLA Shravka Kaur Gehri was arrested in the drug case News in Punjabi, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement