ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਵਲੋਂ ਦਾਇਰ ਪਟੀਸ਼ਨ ਦਾ ਨੋਟਿਸ ਲਿਆ

By : JUJHAR

Published : Jan 24, 2025, 2:33 pm IST
Updated : Jan 24, 2025, 2:33 pm IST
SHARE ARTICLE
The Supreme Court took notice of the petition filed by Kuldeep Kumar
The Supreme Court took notice of the petition filed by Kuldeep Kumar

ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਨੂੰ ਨਿਗਰਾਨ ਲਗਾਉਣ ਦੇ ਦਿਤੇ ਨਿਰਦੇਸ਼

ਸੁਪਰੀਮ ਕੋਰਟ ਨੇ ਅੱਜ ਕੁਲਦੀਪ ਕੁਮਾਰ ਵਲੋਂ ਦਾਇਰ ਪਟੀਸ਼ਨ ਦੇ ਜਵਾਬ ਵਿਚ 27 ਜਨਵਰੀ 2025 ਲਈ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਚੋਣਾਂ ਹੱਥ ਖੜ੍ਹੇ ਕਰ ਕੇ ਕਰਵਾਉਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਇਕ ਸੇਵਾਮੁਕਤ ਹਾਈ ਕੋਰਟ ਜੱਜ ਨੂੰ ਨਿਗਰਾਨ ਵਜੋਂ ਨਿਯੁਕਤ ਕਰਨ ਲਈ ਵੀ ਨੋਟਿਸ ਜਾਰੀ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਪਹਿਲਾਂ ਚੰਡੀਗੜ੍ਹ ਮੇਅਰ ਚੋਣ ਦੇ ਚੋਣ ਨਤੀਜਿਆਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਸੀ, ਜਿਸ ਵਿਚ ਪ੍ਰੀਜ਼ਾਈਡਿੰਗ ਅਫ਼ਸਰ ਵਲੋਂ ਚੋਣ ਧਾਂਦਲੀਆਂ ਦਾ ਦੋਸ਼ ਲਗਾਇਆ ਗਿਆ ਸੀ। ਸੁਪਰੀਮ ਕੋਰਟ ਨੇ ਪੁਰਾਣੇ ਚੋਣ ਨਤੀਜਿਆਂ ਨੂੰ ਰੱਦ ਕਰਦੇ ਹੋਏ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਮੇਅਰ ਚੋਣ ਦਾ ਜੇਤੂ ਐਲਾਨ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement