ਪੰਜਾਬ ਸਰਕਾਰ ਕਰੇਗੀ 5500 ਹੋਮ ਗਾਰਡ ਜਵਾਨਾਂ ਦੀ ਭਰਤੀ, BSF ਨਾਲ ਮਿਲ ਕੇ ਸਰਹੱਦੀ ਖੇਤਰਾਂ ਦੀ ਕਰਨਗੇ ਰਾਖੀ
Published : Apr 24, 2025, 6:03 pm IST
Updated : Apr 24, 2025, 6:03 pm IST
SHARE ARTICLE
Punjab government to recruit 5500 Home Guard personnel News
Punjab government to recruit 5500 Home Guard personnel News

ਪੰਜਾਬ ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ `ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ

ਚੰਡੀਗੜ੍ਹ, 24 ਅਪਰੈਲ:  ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ `ਤੇ ਹੋਈ ਮੀਟਿੰਗ ਵਿੱਚ ਲਿਆ ਗਿਆ।

ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਪਹਿਲਗਾਮ (ਜੰਮੂ-ਕਸ਼ਮੀਰ) ਵਿਖੇ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਪ੍ਰਤੀ ਦੁਸ਼ਮਣ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰੇ ਨੂੰ ਵਧਾਉਣ ਲਈ ਪੰਜਾਬ ਪੁਲਿਸ ਦੇ ਬਾਰਡਰ ਵਿੰਗ ਵਿੱਚ 5500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਐਸ.ਐਫ. ਦੇ ਪਿੱਛੇ ਦੂਜੀ ਸੁਰੱਖਿਆ ਲਾਈਨ ਸਥਾਪਤ ਕਰਨ ਦਾ ਇਹ ਪ੍ਰਸਤਾਵ ਅੰਤਰਰਾਸ਼ਟਰੀ ਸਰਹੱਦ `ਤੇ ਬੀ.ਐਸ.ਐਫ. ਦੇ ਜਾਲ ਤੋਂ ਬਚਣ ਵਾਲੇ ਕਿਸੇ ਵੀ ਤੱਤ ਨੂੰ ਫੜਨ ਵਿੱਚ ਮਦਦ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਦੀ ਵਿਸ਼ਾਲਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੂੰ ਕੇਂਦਰ ਤੋਂ ਸਹਾਇਤਾ ਦੀ ਜ਼ਰੂਰਤ ਪਵੇਗੀ, ਜਿਸ ਲਈ ਉਹ ਜਲਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਮਨੁੱਖੀ ਸ਼ਕਤੀ, ਹੌਸਲਾ ਅਤੇ ਯੋਗਤਾ ਹੈ ਅਤੇ ਵਾਧੂ ਸਰੋਤਾਂ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਕੋਲ ਕਿਸੇ ਵੀ ਤਰ੍ਹਾਂ ਦੇ ਹਮਲੇ, ਭਾਵੇਂ ਉਹ ਭੇਸ ਵਿੱਚ ਹੋਵੇ, ਨੂੰ ਰੋਕਣ ਦੀ ਇੱਛਾ ਸ਼ਕਤੀ, ਤਜਰਬਾ ਅਤੇ ਪੇਸ਼ੇਵਰ ਯੋਗਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 5500 ਹੋਮ ਗਾਰਡ ਜਵਾਨਾਂ ਤੋਂ ਇਲਾਵਾ ਸੂਬੇ ਭਰ ਵਿੱਚ 400 ਤੋਂ ਵੱਧ ਹੋਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਨੂੰ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.), ਸਟੇਟ ਡਿਜ਼ਾਜਸਟਰ ਰਿਲੀਫ ਫੋਰਸ (ਐਸ.ਡੀ.ਆਰ.ਐਫ.) ਅਤੇ ਹੋਰਾਂ ਬਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨ ਲਈ ਬਹੁਤ ਜ਼ਰੂਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement