Chandigarh News: ਵਰਕ ਵੀਜ਼ਾ ਲਗਵਾਉਣ ਦੇ ਨਾਂ 'ਤੇ 16 ਲੱਖ ਠੱਗੇ, ਕੰਪਨੀ ਮਾਲਕ ਤੇ ਕਰਮਚਾਰੀਆਂ 'ਤੇ ਠੱਗੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ
Published : Jun 24, 2025, 12:45 pm IST
Updated : Jun 24, 2025, 12:45 pm IST
SHARE ARTICLE
16 lakhs cheated in the name of getting work visa Chandigarh News
16 lakhs cheated in the name of getting work visa Chandigarh News

Chandigarh News: ਵਰਲਡ ਵਾਕ ਇਮੀਗ੍ਰੇਸ਼ਨ ਅਤੇ ਬਾਰਡਰਲਾਈਨ ਮੂਵ ਕੰਸਲਟੈਂਟ ਕੰਪਨੀ ਤੋਂ ਲਗਵਾਏ ਸਨ ਵੀਜ਼ੇ

16 lakhs cheated in the name of getting work visa Chandigarh News: ਵਿਦੇਸ਼ ਭੇਜਣ ਦੇ ਨਾਂ ’ਤੇ ਲਗਾਤਾਰ ਠੱਗੀ ਮਾਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਚੰਡੀਗੜ੍ਹ ਦੇ ਸੈਕਟਰ 17 ਪੁਲਿਸ ਥਾਣੇ ਵਿਚ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋ ਹੋਰ ਮਾਮਲੇ ਦਰਜ ਹੋਏ। ਪਹਿਲਾ ਮਾਮਲਾ ਸ਼ਿਕਾਇਤ ਕਰਤਾ ਸੰਦੀਪ ਪਾਲ ਵਾਸੀ ਪਿੰਡ ਵੜੈਚ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਅਤੇ ਹੋਰਾਂ ਦੀ ਸ਼ਿਕਾਇਤ ’ਤੇ ਦਰਜ ਹੋਇਆ।

ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਸ਼ਿਕਾਇਤ ਕਰਤਾਵਾਂ ਨੇ ਦੱਸਿਆ ਕਿ ਉਨ੍ਹਾਂ ਨੇ ਲਕਸਮਬਰਗ ਦਾ ਵੀਜ਼ਾ ਲੈਣ ਲਈ ਵਰਲਡ ਵਾਕ ਇਮੀਗ੍ਰੇਸ਼ਨ ਕੰਸਲਟੈਂਟ ਸੈਕਟਰ-17 ਸੀ ਚੰਡੀਗੜ੍ਹ ਨਾਲ ਸੰਪਰਕ ਕੀਤਾ। ਦਫ਼ਤਰ ਵਿਚ ਉਨ੍ਹਾਂ ਦੀ ਮੁਲਾਕਾਤ ਅਨੁਭਵ ਗਰਗ ਉਰਫ ਅੰਸ਼ੂ ਗਰਗ ਜੋ ਵਰਲਡ ਵਾਕ ਇਮੀਗ੍ਰੇਸ਼ਨ ਕੰਸਲਟੈਂਟ ਦਾ ਮਾਲਕ ਹੈ, ਨਾਲ ਹੋਈ। ਉਕਤ ਵਿਅਕਤੀ ਨੇ ਸ਼ਿਕਾਇਤ ਕਰਤਾਵਾਂ ਨੂੰ ਅਪਣੇ ਝਾਂਸੇ ਵਿਚ ਲੈਂਦੇ ਹੋਏ ਉਨ੍ਹਾਂ ਨੂੰ ਲਕਸਮਬਰਗ ਦਾ ਵੀਜ਼ਾ ਦੇਣ ਦੇ ਨਾਂ ’ਤੇ 12 ਲੱਖ 23 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਸੈਕਟਰ 17 ਥਾਣਾ ਪੁਲਿਸ ਨੇ ਸ਼ਿਕਾਇਤ ਕਰਤਾਵਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ।

 ਦੂਜਾ ਮਾਮਲਾ ਸ਼ਿਕਾਇਤ ਕਰਤਾ ਸਟੀਫਨ ਪਿੰਡ ਭੂਰੇਵਾਲ ਜ਼ਿਲ੍ਹਾ ਅੰਬਾਲਾ ਅਤੇ ਹੋਰਾਂ ਦੀ ਸ਼ਿਕਾਇਤ ’ਤੇ ਦਰਜ ਹੋਇਆ। ਸ਼ਿਕਾਇਤ ਕਰਤਾਵਾਂ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਦੱਸਿਆ ਕਿ ਬਾਰਡਰ ਲਾਈਨ ਮੂਵ ਕੰਸਲਟੈਂਟ ਸੈਕਟਰ-17 ਸੀ ਚੰਡੀਗੜ੍ਹ ਦੇ ਗੁਰਜੋਤ ਅਤੇ ਹੋਰਾਂ ਨੇ ਸ਼ਿਕਾਇਤ ਕਰਤਾਵਾਂ ਨੂੰ ਆਸਟਰੇਲੀਆ ਦਾ ਵੀਜ਼ਾ ਦੇਣ ਦੇ ਨਾਂ ’ਤੇ ਉਸ ਨਾਲ 4.58 ਲੱਖ ਰੁਪਏ ਦੀ ਠੱਗੀ ਮਾਰ ਲਈ। ਸ਼ਿਕਾਇਤ ਕਰਤਾਵਾਂ ਨੂੰ ਨਾ ਤਾਂ ਆਸਟਰੇਲੀਆ ਦਾ ਵੀਜ਼ਾ ਲਗਵਾ ਕੇ ਦਿਤਾ ਅਤੇ ਨਾ ਹੀ ਹੁਣ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਸੈਕਟਰ-17 ਥਾਣਾ ਪੁਲਿਸ ਨੇ ਸ਼ਿਕਾਇਤ ਕਰਤਾਵਾਂ ਦੇ ਬਿਆਨਾਂ ’ਤੇ ਗੁਰਜੋਤ ਅਤੇ ਹੋਰਾਂ ਵਿਰੁਧ ਮਾਮਲਾ ਦਰਜ ਕਰ ਲਿਆ

ਚੰਡੀਗੜ੍ਹ ਤੋਂ ਨਵਿੰਦਰ ਸਿੰਘ ਬੜਿੰਗ ਦੀ ਰਿਪੋਰਟ
 

(For more news apart from '16 lakhs cheated in the name of getting work visa Chandigarh News',  stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement