
High Court News : ਪੰਜਾਬ ਸਰਕਾਰ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ
Punjab and Haryana High Court News in Punjabi : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਜਰਾਤ ਤੋਂ ਬਠਿੰਡਾ ਰਿਫਾਇਨਰੀ ਤੱਕ ਗੈਸ ਪਾਈਪਲਾਈਨ ਵਿਛਾਉਣ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਗੈਸ ਪਾਈਪ ਲਾਈਨ ਦਾ ਕੰਮ 27 ਦਸੰਬਰ ਤੱਕ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਹਾਈਕੋਰਟ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਵੀ ਕਿਸਾਨਾਂ ਲਈ ਨਵਾਂ ਮੁਆਵਜ਼ਾ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹਾਈ ਕੋਰਟ ਦੀ ਸੁਣਵਾਈ ਦੌਰਾਨ ਅਹਿਮ ਨੁਕਤੇ:
ਗੈਸ ਪਾਈਪਲਾਈਨ ਦਾ ਕੰਮ: ਹਾਈਕੋਰਟ ਨੇ ਪੰਜਾਬ ਨੂੰ ਦਿੱਤੇ ਸਪੱਸ਼ਟ ਨਿਰਦੇਸ਼
ਸਰਕਾਰ ਨੂੰ ਗੈਸ ਪਾਈਪ ਲਾਈਨ ਵਿਛਾਉਣ ਦਾ ਕੰਮ 27 ਦਸੰਬਰ ਤੱਕ ਹਰ ਹਾਲਤ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਇਸ ਲਈ ਦਿੱਤਾ ਗਿਆ ਕਿਉਂਕਿ ਇਸ ਪ੍ਰਾਜੈਕਟ ਵਿੱਚ ਲਗਾਤਾਰ ਦੇਰੀ ਹੋ ਰਹੀ ਸੀ।
ਕਿਸਾਨਾਂ ਦਾ ਮੁਆਵਜ਼ਾ: ਕਿਸਾਨਾਂ ਨੇ ਅਦਾਲਤ ’ਚ ਦੱਸਿਆ ਸੀ ਕਿ ਉਨ੍ਹਾਂ ਨੂੰ ਉਚਿਤ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਇਸ 'ਤੇ ਹਾਈਕੋਰਟ ਨੇ ਹਦਾਇਤ ਕੀਤੀ ਕਿ ਕਿਸਾਨ ਆਪਣੀਆਂ ਮੰਗਾਂ ਡੀਸੀ ਸਾਹਮਣੇ ਰੱਖਣ। ਡੀਸੀ ਨੂੰ ਕੰਪਨੀ ਤੋਂ ਪਹਿਲਾਂ ਹੀ ਅਦਾ ਕੀਤੇ ਮੁਆਵਜ਼ੇ ਦੇ ਵੇਰਵੇ ਇਕੱਠੇ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਬਾਅਦ ਡੀਸੀ ਫੈਸਲਾ ਕਰਨਗੇ ਕਿ ਜ਼ਮੀਨ ਮਾਲਕਾਂ ਨੂੰ ਕਿੰਨਾ ਮੁਆਵਜ਼ਾ ਦਿੱਤਾ ਜਾਵੇ।
ਵਿਆਜ ਸਮੇਤ ਮੁਆਵਜ਼ਾ ਤੈਅ : ਹਾਈ ਕੋਰਟ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਦਾ ਬਕਾਇਆ ਮੁਆਵਜ਼ਾ ਵਿਆਜ ਸਮੇਤ ਦਿੱਤਾ ਜਾਵੇ।
(For more news apart from Punjab and Haryana High Court has issued strict instructions Punjab government in matter laying gas pipeline Gujarat to Bathinda RefineryNews in Punjabi, stay tuned to Rozana Spokesman)