
Chandigarh News : ਜੇਲ੍ਹਾਂ ’ਚ ਸੁਰੱਖਿਆ ਵਧਾ ਦਿਤੀ ਗਈ ਹੈ : ਵਧੀਕ ਡੀ.ਜੀ.ਪੀ. (ਜੇਲ੍ਹਾਂ) ਅਰੁਣ ਪਾਲ ਸਿੰਘ
Chandigarh News in Punjabi : ਪੰਜਾਬ ਹਾਈ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ’ਚ ਸਖਤ ਰੁਖ ਅਪਣਾਇਆ ਹੈ। ਅਦਾਲਤ ਨੇ ਏ.ਡੀ.ਜੀ.ਪੀ. (ਜੇਲ੍ਹਾਂ) ਅਰੁਣ ਪਾਲ ਸਿੰਘ ਨੂੰ 19 ਮਾਰਚ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਚ ਪਿਛਲੇ ਤਿੰਨ ਮਹੀਨਿਆਂ ’ਚ ਜੇਲ੍ਹਾਂ ਤੋਂ ਬਰਾਮਦ ਮੋਬਾਈਲ ਫੋਨਾਂ, ਫਿਰੌਤੀ ਕਾਲਾਂ ਅਤੇ ਹੋਰ ਅਪਰਾਧਕ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਦਾ ਵੇਰਵਾ ਪੇਸ਼ ਕਰਨ ਦੇ ਹੁਕਮ ਦਿਤੇ ਹਨ।
ਹਾਈ ਕੋਰਟ ਨੇ ਕਿਹਾ ਕਿ ਉਹ ਵੇਖਣਾ ਚਾਹੁੰਦੀ ਹੈ ਕਿ ਪੰਜਾਬ ਸਰਕਾਰ ਨੇ ਅਪਣੇ ਹੁਕਮਾਂ ਦੀ ਪਾਲਣਾ ਕਰਦਿਆਂ ਕੀ ਕਾਰਵਾਈ ਕੀਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀ.ਜੀ.ਪੀ. ਪ੍ਰਬੋਧ ਕੁਮਾਰ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਅਗਲੀ ਸੁਣਵਾਈ ’ਤੇ ਅੰਤਰਿਮ ਰੀਪੋਰਟ ਅਦਾਲਤ ਨੂੰ ਸੌਂਪੀ ਜਾਵੇਗੀ। ਅਦਾਲਤ ਨੇ ਪ੍ਰਬੋਧ ਕੁਮਾਰ ਨੂੰ ਸਾਰੇ ਪਹਿਲੂਆਂ ਦੀ ਜਾਂਚ ਕਰਨ ਅਤੇ ਇਹ ਵੀ ਵੇਖਣ ਦਾ ਹੁਕਮ ਦਿਤਾ ਕਿ ਕੀ ਕੋਈ ਉੱਚ ਅਧਿਕਾਰੀ ਇਸ ਮਾਮਲੇ ’ਚ ਸ਼ਾਮਲ ਹੈ।
ਵਧੀਕ ਡੀ.ਜੀ.ਪੀ. (ਜੇਲ੍ਹਾਂ) ਅਰੁਣ ਪਾਲ ਸਿੰਘ ਨੇ ਅਦਾਲਤ ਨੂੰ ਦਸਿਆ ਕਿ ਸੂਬੇ ਦੀਆਂ ਅੱਠ ਜੇਲ੍ਹਾਂ ’ਚ ਕੈਦੀਆਂ ਲਈ ਮੋਬਾਈਲ ਜੈਮਰ, ਸੀ.ਸੀ.ਟੀ.ਵੀ. ਕੈਮਰੇ, ਬਾਡੀ ਸਕੈਨਰ ਅਤੇ ਫੋਨ ਕਾਲਿੰਗ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਜਲਦੀ ਹੀ ਇਹ ਸਹੂਲਤਾਂ ਅੱਠ ਹੋਰ ਜੇਲ੍ਹਾਂ ’ਚ ਵੀ ਦਿਤੀਆਂ ਜਾਣਗੀਆਂ।
(For more news apart from What did the victim's family say about Sajjan Kumar's life sentence? News in Punjabi, stay tuned to Rozana Spokesman)