Chandigarh News: ਜੇਕਰ ਨਾਬਾਲਗ ਆਪਣੀ ਮਰਜ਼ੀ ਨਾਲ ਘਰੋਂ ਭੱਜੇ ਤਾਂ ਪ੍ਰੇਮੀ 'ਤੇ ਨਹੀਂ ਬਣਦਾ ਅਗਵਾ ਦਾ ਕੇਸ: ਹਾਈਕੋਰਟ
Published : Apr 25, 2024, 9:32 am IST
Updated : Apr 25, 2024, 9:32 am IST
SHARE ARTICLE
If Minor runs away then the case of abduction is not made against the lover News
If Minor runs away then the case of abduction is not made against the lover News

Chandigarh News: ਪ੍ਰੇਮੀ ਨੂੰ ਜ਼ਮਾਨਤ ਦਿੰਦੇ ਹੋਏ ਹਾਈਕੋਰਟ ਨੇ ਜਾਰੀ ਕੀਤੇ ਆਦੇਸ਼

If Minor runs away then the case of abduction is not made against the lover News: ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫੈਸਲਾ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਜੇਕਰ ਸਮਝਦਾਰੀ ਵਾਲੀ ਨਾਬਾਲਗ ਲੜਕੀ ਆਪਣੀ ਮਰਜ਼ੀ ਨਾਲ ਘਰ ਛੱਡ ਦੇਵੇ ਤਾਂ ਉਸ ਲ਼ਈ ਕਿਸੇ ਵਿਅਕਤੀ ਨੂੰ ਅਗਵਾ ਕਰਨ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਹਾਈ ਕੋਰਟ ਨੇ ਇਹ ਹੁਕਮ 17 ਸਾਲਾ ਲੜਕੀ ਨੂੰ ਅਗਵਾ ਕਰਨ ਦੇ ਦੋਸ਼ੀ ਪ੍ਰੇਮੀ ਨੂੰ ਜ਼ਮਾਨਤ ਦਿੰਦੇ ਹੋਏ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Haryana News: ਹੁਣ ਪਹਿਲੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਮਿਲੇਗੀ ਮੁਫਤ ਬੱਸ ਦੀ ਸਹੂਲਤ 

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਨਾਬਾਲਿਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਵਿਆਹ ਕਰਵਾਉਣ ਲਈ ਮਜਬੂਰ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਸੀ | ਪਟੀਸ਼ਨਰ ਨੇ ਦੱਸਿਆ ਕਿ ਉਸ ਦੀ ਪ੍ਰੇਮਿਕਾ ਨੇ ਮੈਜਿਸਟਰੇਟ ਦੇ ਸਾਹਮਣੇ ਬਿਆਨ ਦਿੱਤਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਪਟੀਸ਼ਨਕਰਤਾ ਦੇ ਨਾਲ ਗਈ ਸੀ। ਅਜਿਹੇ 'ਚ ਉਸ 'ਤੇ ਅਗਵਾ ਦਾ ਮਾਮਲਾ ਨਹੀਂ ਚੱਲ ਸਕਦਾ।

ਇਹ ਵੀ ਪੜ੍ਹੋ: Bullet Proof Jacket : DRDO ਨੇ ਬਣਾਈ ਦੇਸ਼ ਦੀ ਸਭ ਤੋਂ ਹਲਕੀ 'ਬੁਲੇਟ ਪਰੂਫ ਜੈਕੇਟ', AK 47 ਦੀ ਗੋਲੀ 

ਇਸ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਕਿਹਾ ਕਿ ਕਾਨੂੰਨ ਮੁਤਾਬਕ ਇਹ ਸਪੱਸ਼ਟ ਹੈ ਕਿ ਆਈਪੀਸੀ ਦੀ ਧਾਰਾ 363 ਤਹਿਤ ਅਪਰਾਧ ਸਾਬਤ ਕਰਨ ਲਈ ਇਹ ਸਾਬਤ ਕਰਨਾ ਜ਼ਰੂਰੀ ਹੈ ਕਿ ਦੋਸ਼ੀ ਨੇ ਨਾਬਾਲਗ ਨੂੰ ਜ਼ਬਰਦਸਤੀ ਵੱਖ ਕਰਨ 'ਚ ਭੂਮਿਕਾ ਨਿਭਾਈ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿੱਥੇ ਨਾਬਾਲਗ ਸਮਝਦਾਰ ਉਮਰ ਦੀ ਹੋਵੇ ਅਤੇ ਆਪਣੀ ਮਰਜ਼ੀ ਨਾਲ ਆਪਣੇ ਮਾਪਿਆਂ ਦਾ ਘਰ ਛੱਡ ਕੇ ਚਲੀ ਜਾਂਦੀ ਹੈ, ਉੱਥੇ ਮੁਲਜ਼ਮ ਖ਼ਿਲਾਫ਼ ਅਗਵਾ ਦਾ ਕੇਸ ਨਹੀਂ ਬਣਦਾ। ਇਸ ਮਾਮਲੇ ਵਿੱਚ ਪੀੜਤਾ ਦੀ ਉਮਰ 17 ਸਾਲ 4 ਮਹੀਨੇ ਹੈ ਅਤੇ ਉਹ ਸਮਝਦਾਰ ਉਮਰ ਦੀ ਸੀ। ਪੀੜਤਾ ਬਾਲਗ ਹੋਣ ਦੀ ਕਗਾਰ 'ਤੇ ਹੈ ਅਤੇ ਮੈਜਿਸਟ੍ਰੇਟ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਉਸਨੇ ਕਿਹਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਆਪਣੇ ਮਾਪਿਆਂ ਦਾ ਘਰ ਛੱਡ ਗਈ ਹੈ।

ਇਸ ਕੇਸ ਵਿਚ ਪੀੜਤਾ ਨੂੰ ਉਸ ਦੇ ਮਾਪਿਆਂ ਤੋਂ ਜ਼ਬਰਦਸਤੀ ਵੱਖ ਕਰਨ ਵਿਚ ਪਟੀਸ਼ਨਕਰਤਾ ਦੀ ਕੋਈ ਭੂਮਿਕਾ ਨਹੀਂ ਹੈ। ਇਹ ਅਜਿਹਾ ਮਾਮਲਾ ਨਹੀਂ ਹੈ ਜਿੱਥੇ ਪਟੀਸ਼ਨਰ ਦੀ ਹਿਰਾਸਤੀ ਪੁੱਛਗਿੱਛ ਦੀ ਲੋੜ ਹੈ ਅਤੇ ਇਸ ਤਰ੍ਹਾਂ ਇਹ ਸੀਆਰਪੀਸੀ ਦੀ ਧਾਰਾ 438 ਅਧੀਨ ਸ਼ਕਤੀਆਂ ਦੀ ਵਰਤੋਂ ਕਰਨ ਅਤੇ ਜ਼ਮਾਨਤ ਦਾ ਲਾਭ ਦੇਣ ਲਈ ਇੱਕ ਢੁਕਵਾਂ ਮਾਮਲਾ ਹੈ।

(For more Punjabi news apart from If Minor runs away then the case of abduction is not made against the lover News News stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement