Chandigarh News : ਵਿਦਿਆਰਥੀ ਆਗੂ 'ਤੇ ਹਮਲੇ ਦੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਸਮੇਤ ਦੋ ਖਿਲਾਫ ਦੋਸ਼ ਤੈਅ

By : BALJINDERK

Published : Aug 25, 2024, 11:58 am IST
Updated : Aug 25, 2024, 11:58 am IST
SHARE ARTICLE
lawrence bishnoi
lawrence bishnoi

Chandigarh News : 18 ਸਤੰਬਰ ਤੋਂ ਸ਼ੁਰੂ ਹੋਵੇਗੀ ਸੁਣਵਾਈ

Chandigarh News : ਜ਼ਿਲ੍ਹਾ ਅਦਾਲਤ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਖ਼ਿਲਾਫ਼ 13 ਸਾਲ ਪੁਰਾਣੇ ਮਾਮਲੇ ਵਿਚ ਇੱਕ ਵਿਦਿਆਰਥੀ ਆਗੂ ’ਤੇ ਸਾਥੀਆਂ ਸਮੇਤ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕਰਨ ਦੇ ਦੋਸ਼ ਤੈਅ ਕੀਤੇ ਹਨ। ਹੁਣ ਉਨ੍ਹਾਂ ਖਿਲਾਫ 18 ਸਤੰਬਰ ਤੋਂ ਸੁਣਵਾਈ ਸ਼ੁਰੂ ਹੋਵੇਗੀ।

ਇਹ ਵੀ ਪੜੋ: Chandigarh News : ਚੰਡੀਗੜ੍ਹ ਤੋਂ ਸ਼ਿਫਟ ਹੋਏ ਨਰਸਿੰਗ ਹੋਮ, 1999 ਵਿੱਚ 28 ਸਨ, ਹੁਣ ਸਿਰਫ਼ 10

ਇਲਜ਼ਾਮ ਅਨੁਸਾਰ 2011 ਵਿੱਚ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਸੈਕਟਰ-40 ਸਥਿਤ ਡੀਏਵੀ ਕਾਲਜ ਦੇ ਵਿਦਿਆਰਥੀ ਆਗੂ ਹਰਪ੍ਰੀਤ ਸਿੰਘ ਗਰੇਵਾਲ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਸੈਕਟਰ-39 ਥਾਣੇ ਦੀ ਪੁਲਿਸ ਨੇ ਆਈਪੀਸੀ ਦੀ ਧਾਰਾ 47, 148, 149, 452, 323, 325 ਅਤੇ 506 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ।

ਇਹ ਵੀ ਪੜੋ:Maldives News : ਕਿਸ਼ੋਰ ਕੁਮਾਰ ਨੂੰ ਸਰਫਿੰਗ ’ਚ ਭਾਰਤ ਦਾ ਪਹਿਲਾ ਏਸ਼ੀਅਨ ਖੇਡਾਂ ਦਾ ਕੋਟਾ ਮਿਲਿਆ - ਕਿਸ਼ੋਰ ਕੁਮਾਰ

ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ 29 ਜੂਨ 2011 ਨੂੰ ਉਹ ਆਪਣੇ ਦੋਸਤਾਂ ਮਨਜਿੰਦਰ ਸਿੰਘ ਅਤੇ ਸਿਕੰਦਰ ਸਿੰਘ ਨਾਲ ਸੈਕਟਰ-40 ਸਥਿਤ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਲਾਰੈਂਸ ਬਿਸ਼ਨਈ ਆਪਣੇ ਪੰਜ ਸਾਥੀਆਂ ਸਮੇਤ ਉਸ ਦੇ ਘਰ ਜ਼ਬਰਦਸਤੀ ਦਾਖਲ ਹੋ ਗਿਆ। ਉਨ੍ਹਾਂ ਦੇ ਹੱਥਾਂ ਵਿੱਚ ਪਿਸਤੌਲ ਅਤੇ ਤਲਵਾਰਾਂ ਸਨ। ਉਨ੍ਹਾਂ ਨੇ ਉਸ 'ਤੇ ਅਤੇ ਉਸ ਦੇ ਦੋਸਤਾਂ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ, ਧਮਕੀਆਂ ਦਿੱਤੀਆਂ ਅਤੇ ਭੱਜ ਗਏ।

(For more news apart from  charges have been fixed against two including Lawrence Bishnoi, In case attack on student leader News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement