Chandigarh News : ਕੌਮੀ ਇਨਸਾਫ਼ ਮੋਰਚਾ 7 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ

By : BALJINDERK

Published : Nov 25, 2024, 6:17 pm IST
Updated : Nov 25, 2024, 6:17 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Chandigarh News : 30 ਨਵੰਬਰ ਤੋਂ 7 ਜਨਵਰੀ ਦੀਆਂ ਤਿਆਰੀਆਂ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਟਿੰਗਾਂ ਕਰਨ ਦਾ ਜਥੇਬੰਦੀਆਂ ਨੂੰ ਸੱਦਾ -ਬਾਪੂ ਗੁਰਚਰਨ ਸਿੰਘ 

Chandigarh News : ਬੀਤੀ 23 ਨਵੰਬਰ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਰਚੇ ਵਾਲੀ ਥਾਂ ਤੇ ਸਾਰੀਆਂ ਜਥੇਬੰਦੀਆਂ ਦੀ ਇੱਕ ਗੋਲ ਟੇਬਲ ਵਿਸ਼ਾਲ ਇਕੱਤਰਤਾ ਹੋਈ। ਜਿਸ ਵਿੱਚ ਹਿੰਦੂ, ਸਿੱਖ, ਮੁਸਲਿਮ, ਇਸਾਈ, ਕਿਸਾਨ ਜਥੇਬੰਦੀਆਂ, ਨਿਹੰਗ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ ਅਤੇ ਸਿੱਖ ਬੁੱਧੀ ਜੀਵੀ ਨੁਮਾਇੰਦਿਆਂ ਵੱਲੋਂ ਮੋਰਚੇ ਦੀ ਚੜ੍ਹਦੀ ਕਲਾ ਲਈ ਅਪਣੇ ਵਿਚਾਰ ਪ੍ਰਗਟ ਕੀਤੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕੇ ਅਸੀਂ ਸਾਰੇ ਕੌਮੀ ਇਨਸਾਫ਼ ਮੋਰਚੇ ਦਾ ਦਿਲੋਂ ਸਾਥ ਦੇਵਾਂਗੇ ਅਤੇ ਮੋਰਚੇ ’ਚ ਨਿਰੰਤਰ ਹਾਜ਼ਰੀ ਯਕੀਨੀ ਬਣਾਵਾਂਗੇ।

ਅੰਤ ’ਚ ਬਾਪੂ ਗੁਰਚਰਨ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ 7 ਜਨਵਰੀ 2025 ਨੂੰ ਬਹੁਤ ਵੱਡਾ ਇਕੱਠ ਕਰਕੇ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰਨ ਦਾ ਐਲਾਨ ਕੀਤਾ। ਬਾਪੂ ਗੁਰਚਰਨ ਸਿੰਘ, ਗੁਰਦੀਪ ਸਿੰਘ ਬਠਿੰਡਾ, ਸੁਰਜੀਤ ਸਿੰਘ ਫੂਲ, ਡਾ. ਦਰਸ਼ਨਪਾਲ, ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ ਨੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ 30 ਨਵੰਬਰ ਤੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇ ਤਾਂ ਜੋ 7 ਜਨਵਰੀ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਹੋ ਜਾਣ।

ਇਸ ਮੀਟਿੰਗ ਵਿੱਚ ਬਲਵਿੰਦਰ ਸਿੰਘ ਫਿਰੋਜ਼ਪੁਰ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ਭਾਈ ਮੋਹਕਮ ਸਿੰਘ, ਸਤਨਾਮ ਸਿੰਘ ਮਨਾਵਾਂ, ਬਾਬਾ ਪ੍ਰਿਤਪਾਲ ਸਿੰਘ ਝੀਲ ਵਾਲੇ , ਚਰਨਜੀਤ ਸਿੰਘ ਜੱਸੋਵਾਲ, ਬਲਵੀਰ ਸਿੰਘ ਬੇਰੋਪੁਰ, ਪ੍ਰੋ: ਬਲਜਿੰਦਰ ਸਿੰਘ ਅੰਮ੍ਰਿਤਸਰ, ਪੰਜ ਪਿਆਰੇ ਸਾਹਿਬਾਨ, ਗੁਰਦੀਪ ਸਿੰਘ ਭੋਗਪੁਰ, ਬਾਬਾ ਰਾਜਾ ਰਾਜ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਧਰਮ ਸਿੰਘ, ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ, ਪਾਲ ਸਿੰਘ ਘੜੂੰਆਂ, ਪਰਮਿੰਦਰ ਸਿੰਘ ਗਿੱਲ, ਜੀਤ ਸਿੰਘ ਔਲਖ, ਪਾਵਨਦੀਪ ਸਿੰਘ ਖਾਲਸਾ ਆਕਾਲ ਯੂਥ, ਗੁਰਮੀਤ ਸਿੰਘ ਟੋਨੀ ਘੜੂੰਆਂ, ਅਮਰੀਕ ਸਿੰਘ ਘੜੂੰਆਂ, ਗੁੱਡੂ ਬਾਬਾ ਬਲਜਿੰਦਰ ਸਿੰਘ, ਬਲਜੀਤ ਸਿੰਘ ਭਾਊ ਲੱਖੋਵਾਲ ਯੂਨੀਅਨ, ਮੋਹਨ ਸਿੰਘ ਰਾਜਪੁਰਾ, ਸਰਬਜੀਤ ਸਿੰਘ, ਪੀ ਐਸ ਗਿੱਲ, ਤਲਵਿੰਦਰ ਗਿੱਲ ਤੋਤੇਵਾਲ, ਗੋਰਾ ਤਖਾਣਬੱਧ, ਧਰਮ ਸਿੰਘ ਸਭਰਾ ਤੋਤੇਵਾਲ, ਨਿਰਮਲ ਸਿੰਘ ਸਭਰਾ ਤੋਤੇਵਾਲ ਸਾਥੀਆਂ ਸਮੇਤ ਸੇਵਾ ਸਿੰਘ ਮੋਹਾਲੀ ਤੋਤੇਵਾਲ ਸਾਥੀਆਂ ਸਮੇਤ ਅਤੇ ਵੱਡੀ ਗਿਣਤੀ ’ਚ ਸੰਤ ਮਹਾਂਪੁਰਸ਼ ਅਤੇ ਸਿੱਖ ਸੰਗਤਾਂ ਆਦਿ ਹਾਜ਼ਰ ਸਨ।

(For more news apart from National Justice Front will march towards Chief Minister's residence on January 7 News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement