Mohali ਦੀ ਇਮੀਗ੍ਰੇਸ਼ਨ ਕੰਪਨੀ ਨੇ ਆਸਟਰੇਲੀਆ ਭੇਜਣ ਦੇ ਨਾਂ 'ਤੇ ਮਾਰੀ 7.50 ਲੱਖ ਰੁਪਏ ਦੀ ਠੱਗੀ

By : JAGDISH

Published : Nov 25, 2025, 1:23 pm IST
Updated : Nov 25, 2025, 1:23 pm IST
SHARE ARTICLE
Mohali immigration company cheats man of Rs 7.50 lakh in the name of sending him to Australia
Mohali immigration company cheats man of Rs 7.50 lakh in the name of sending him to Australia

ਸ੍ਰੀ ਫਤਿਹਗੜ੍ਹ ਸਾਹਿਬ ਦੇ ਗਗਨਦੀਪ ਸਿੰਘ ਨੇ ਮਾਮਲਾ ਕਰਵਾਇਆ ਦਰਜ

ਮੋਹਾਲੀ : ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕ ਨੌਜਵਾਨ ਨਾਲ ਆਸਟ੍ਰੇਲੀਆ ਭੇਜਣ ਦੇ ਬਹਾਨੇ 7.50 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ । ਪੀੜਤ ਦਾ ਦਾਅਵਾ ਹੈ ਕਿ ਉਸਨੇ ਆਪਣੀ ਬੱਚਤ ਅਤੇ ਸੋਨਾ ਗਿਰਵੀ ਰੱਖ ਕੇ ਸਾਰੀ ਰਕਮ ਇਮੀਗ੍ਰੇਸ਼ਨ ਕੰਪਨੀ ਨੂੰ ਅਦਾ ਕੀਤੀ ।  ਜਦਕਿ ਕੰਪਨੀ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੀੜਤ ਨੇ ਪ੍ਰੇਸ਼ਾਨ ਹੋ ਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਪੀੜਤ ਗਗਨਦੀਪ ਨੇ ਦੱਸਿਆ ਕਿ ਉਹ ਸਰਹਿੰਦ (ਸ੍ਰੀ ਫਤਿਹਗੜ੍ਹ ਸਾਹਿਬ) ਦਾ ਰਹਿਣ ਵਾਲਾ ਹੈ । ਉਹ ਇੰਗਲੈਂਡ ਤੋਂ ਵਾਪਸ ਆਇਆ ਸੀ ਅਤੇ ਮੈਂ ਕਿਸੇ ਹੋਰ ਦੇਸ਼ ਜਾ ਕੇ ਨੌਕਰੀ ਲੱਭਣ ਦੀ ਯੋਜਨਾ ਬਣਾਈ । ਇਸੇ ਦੌਰਾਨ ਉਸ ਨੇ ਸੋਸ਼ਲ ਮੀਡੀਆ 'ਤੇ ਮੋਹਾਲੀ ਦੇ ਫੇਜ਼ 3 ਵਿੱਚ ਇੱਕ ਮਸ਼ਹੂਰ ਇਮੀਗ੍ਰੇਸ਼ਨ ਕੰਪਨੀ ਦਾ ਇਸ਼ਤਿਹਾਰ ਦੇਖਿਆ ਅਤੇ ਉਨ੍ਹਾਂ ਨਾਲ ਸੰਪਰਕ ਕੀਤਾ । ਕੰਪਨੀ ਨੇ ਉਸਨੂੰ ਆਸਟ੍ਰੇਲੀਆ ਲਈ ਵੀਜ਼ਾ ਦਿਵਾਉਣ ਦਾ ਵਾਅਦਾ ਕੀਤਾ ਅਤੇ ਉਸ ਨੇ ਇਸਦੇ ਲਈ ਉਸਨੂੰ 7,50,000 ਦਿੱਤੇ ਸਨ । ਪਰ ਬੀਤੀ 2 ਅਕਤੂਬਰ ਨੂੰ ਇੱਕ ਸਾਲ ਹੋ ਗਿਆ ਹੈ ਨਾ ਤਾਂ ਕੰਪਨੀ ਉਸਨੂੰ ਵਿਦੇਸ਼ ਭੇਜ ਰਹੀ ਹੈ ਅਤੇ ਨਾ ਹੀ ਉਸਦੀ ਅਦਾਇਗੀ ਵਾਪਸ ਕਰ ਰਹੀ ਹੈ । ਐਸ.ਐਚ.ਓ ਅਮਨਦੀਪ ਸਿੰਘ ਕੰਬੋਜ ਨੇ ਕਿਹਾ ਕਿ ਸਾਨੂੰ ਠੱਗੀ ਦੀ ਸ਼ਿਕਾਇਤ ਮਿਲੀ ਹੈ, ਜਿਸ ਦੀ ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ । ਜੇਕਰ ਕੋਈ ਧੋਖਾਧੜੀ ਪਾਈ ਜਾਂਦੀ ਹੈ ਤਾਂ ਸਬੰਧ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement