Kuldeep Kumar: ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਦਾ ਤਾਜਪੋਸ਼ੀ ਸਮਾਗਮ ਮੁਲਤਵੀ, ਦੱਸਿਆ ਪਰਿਵਾਰਕ ਕਾਰਨ 
Published : Feb 26, 2024, 10:40 am IST
Updated : Feb 26, 2024, 10:40 am IST
SHARE ARTICLE
Kuldeep Kumar
Kuldeep Kumar

ਚੰਡੀਗੜ੍ਹ ਨਗਰ ਨਿਗਮ ਵਿਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ

Kuldeep Kumar: ਚੰਡੀਗੜ੍ਹ - ਚੰਡੀਗੜ੍ਹ ਵਿਚ ਇੰਡੀਆ ਗਠਜੋੜ ਤਹਿਤ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਅੱਜ ਮੇਅਰ ਦੀ ਕੁਰਸੀ ਨਹੀਂ ਸੰਭਾਲਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਾਜਪੋਸ਼ੀ ਪ੍ਰੋਗਰਾਮ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਸੀ। ਇਸ ਲਈ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਕਰ ਲਈ ਸੀ। ਉਨ੍ਹਾਂ ਦੇ ਵਰਕਰਾਂ ਨੂੰ ਹੋਟਲ ਸ਼ਿਵਾਲਿਕ ਵਿਊ ਦੇ ਬਾਹਰ ਇਕੱਠੇ ਹੋਣ ਦਾ ਸੰਦੇਸ਼ ਵੀ ਦਿੱਤਾ ਗਿਆ ਸੀ ਪਰ ਪਰਿਵਾਰਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਸਮਾਗਮ ਨੂੰ ਮੁਲਤਵੀ ਕਰ ਦਿੱਤਾ। 

ਚੰਡੀਗੜ੍ਹ ਨਗਰ ਨਿਗਮ ਵਿਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਕੁਲਦੀਪ ਕੁਮਾਰ ਦੀਆਂ 12 ਵੋਟਾਂ 'ਚੋਂ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਇਨ੍ਹਾਂ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਐਲਾਨ ਦਿੱਤਾ ਸੀ ਤੇ ਅੱਜ ਕੁਲਦੀਪ ਕੁਮਾਰ ਨੇ ਅਹੁਦੇ ਦੀ ਸਹੁੰ ਚੁੱਕਣੀ ਸੀ ਪਰ ਇਹ ਸਮਾਗਮ ਮੁਲਤਵੀ ਹੋ ਗਿਆ। 

(For more Punjabi news apart from  Coronation ceremony of Chandigarh Mayor Kuldeep Kumar postponed, stay tuned to Rozana Spokesman)

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement