Punjab News: ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ 'ਏ' ਗ੍ਰੇਡ
Published : Feb 26, 2024, 4:31 pm IST
Updated : Feb 26, 2024, 4:31 pm IST
SHARE ARTICLE
MALOUT'S CIVIL HOSPITAL AWARDED 'A' GRADE Punjab News in punjabi
MALOUT'S CIVIL HOSPITAL AWARDED 'A' GRADE Punjab News in punjabi

Punjab News: ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ

MALOUT'S CIVIL HOSPITAL AWARDED 'A' GRADE Punjab News in punjabi : ਸਿਹਤ ਵਿਭਾਗ ਵਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ 'ਏ' ਗ੍ਰੇਡ ਮਿਲਿਆ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਰੀਜਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ ਸਮੇਤ ਕਈ ਬਿਮਾਰੀਆਂ ਦਾ ਹੋਰ ਸਰਕਾਰੀ ਹਸਪਤਾਲਾਂ ਤੋਂ ਬਿਹਤਰ ਇਲਾਜ਼ ਕਰਨ ਲਈ ਮਲੋਟ ਦੇ ਸਿਵਲ ਹਸਪਤਾਲ ਨੂੰ 'ਏ' ਗ੍ਰੇਡ ਮਿਲਿਆ ਹੈ।

ਇਹ ਵੀ ਪੜ੍ਹੋ: Moga News: ਪ੍ਰੀ-ਵੈਡਿੰਗ ਦੇ ਪੈਸਿਆਂ ਨੂੰ ਲੈ ਕੇ ਨੌਜਵਾਨ ਦਾ ਕਤਲ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆ ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਵਿਸ਼ਵਾਸ਼ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸੱਭ ਤੋਂ ਵੱਧ ਮਰੀਜ਼ ਮਲੋਟ ਦੇ ਸਿਵਲ ਹਸਪਤਾਲ ਵਿੱਚ ਇਲਾਜ਼ ਲਈ ਆ ਰਹੇ ਹਨ। ਇਸੇ ਲਈ ਮਲੋਟ ਦੇ ਸਿਵਲ ਹਸਪਤਾਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਹਸਪਤਾਲ ਨੂੰ ਵੀ ਪਛਾੜ ਦਿੱਤਾ ਹੈ। ਮਲੋਟ ਦੇ ਹਸਪਤਾਲ ਵਿੱਚ ਗਰਭਵਤੀ ਔਰਤਾਂ ਦੇ ਅਲਟਰਾ ਸਾਊਂਡ ਤੋਂ ਲੈ ਕੇ ਡਲਿਵਰੀ, ਮੈਡੀਕਲ ਟੈਸਟ, ਐਕਸ-ਰੇ, ਈ.ਸੀ.ਜੀ ਸਹਿਤ ਹੋਰ ਬਿਮਾਰੀਆਂ ਦਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। 

ਇਹ ਵੀ ਪੜ੍ਹੋ: Fazilka News: ਬਰਾਤ ਲੈ ਕੇ ਆਏ ਲਾੜੇ ਦੇ ਪਿਓ 'ਤੇ ਕਿਰਪਾਨਾਂ ਨਾਲ ਹਮਲਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਮਲੋਟ ਵਿੱਚ ਮਰੀਜ਼ਾਂ ਲਈ ਸਾਰੀਆਂ ਸਿਹਤ ਸੁਵਿਧਾਵਾਂ ਮੌਜੂਦ ਹਨ। ਇੱਥੇ ਪ੍ਰਤੀਦਿਨ ਓ.ਪੀ.ਡੀ ਵਿੱਚ 450-500 ਮਰੀਜ ਆਪਣਾ ਇਲਾਜ਼ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆਂ ਕਿ ਹਸਪਤਾਲ ਵਿੱਚ ਰੋਜਾਨਾ 40 ਦੇ ਲੱਗਭੱਗ ਐਕਸਰੇ, 800 ਤੋਂ ਜ਼ਿਆਦਾ ਲੈਬ ਟੈਸਟ ਅਤੇ 20-25 ਅਲਟਰਾਂਸਾਊਂਡ ਕੀਤੇ ਜਾਂਦੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿੱਚ ਜਨਵਰੀ 2024 ਵਿੱਚ ਓ.ਪੀ.ਡੀ ਵਿੱਚ 10430 ਮਰੀਜ, ਆਈ.ਪੀ.ਡੀ ਵਿੱਚ 890 ਮਰੀਜ, ਲੈਬ ਟੈਸਟ 29998, ਐਕਸਰੇ 899, ਈ.ਸੀ.ਜੀ 214, ਡਿਲੀਵਰੀ 169, ਅਲਟਰਾਂਸਾਊਂਡ 671, ਮਰੀਜ਼ ਭਰਤੀ 2213 ਅਤੇ 151 ਅਪਰੇਸ਼ਨ ਹੋਏ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੰਤਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿੱਚ ਸਾਰੇ ਵੱਖ-ਵੱਖ ਕਿਸਮ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਲੋਟ ਦੇ ਆਸ ਪਾਸ ਦੇ 25 ਪਿੰਡਾਂ ਦੇ ਲੋਕ ਓਪੀਡੀ ਦਾ ਲਾਭ ਲੈ ਰਹੇ ਹਨ। ਸਿਵਲ ਹਸਪਤਾਲ ਮਲੋਟ ਨੇ 6.98 ਕਰੋੜ ਰੁਪਏ ਯੂਜਰ ਚਾਰਜ਼ਿਜ਼ ਤੋਂ ਪ੍ਰਾਪਤ ਕੀਤੇ ਹਨ ਅਤੇ 6 ਲੱਖ ਤੋਂ ਵੱਧ ਦੀ ਕਮਾਈ ਪ੍ਰਤੀ ਮਹੀਨਾ ਯੂਜ਼ਰ ਚਾਰਜ਼ਿਜ਼ ਤੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਮਲੋਟ ਨੂੰ 'ਏ' ਗ੍ਰੇਡ ਮਿਲਣ ਤੇ ਸਮੂਹ ਸਟਾਫ ਵੱਲੋਂ ਕੀਤੀ ਸਖਤ ਮਿਹਨਤ ਦੀ ਪ੍ਰਸੰਸਾ ਕੀਤੀ ਜਿਨ੍ਹਾ ਦੀ ਮਿਹਨਤ ਸਦਕਾ ਇਹ ਮੁਕਾਮ ਹਾਸਿਲ ਹੋਇਆ ਹੈ।

(For more Punjabi news apart from MALOUT'S CIVIL HOSPITAL AWARDED 'A' GRADE Punjab News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement