Chandigarh News : PSPCL ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ, JE ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ

By : BALJINDERK

Published : Jul 26, 2024, 7:46 pm IST
Updated : Jul 26, 2024, 7:46 pm IST
SHARE ARTICLE
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ

Chandigarh News : ਮਾਮਲੇ ’ਚ ਸ਼ਾਮਿਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਵਿੱਢੀ ਪੁਲਿਸ ਕਾਰਵਾਈ

Chandigarh News : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (PSPCL) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ ਕਬਾੜ ਦੀ ਕੀਤੀ ਜਾ ਰਹੀ ਵਿਕਰੀ ਦੌਰਾਨ ਹੇਰਾਫੇਰੀ ਕਰਨ ਦੀ ਕੋਸ਼ਿਸ ਕਰਨ ਵਾਲੇ ਸੀਨੀਅਰ ਐਕਸੀਅਨ, ਜੇ.ਈ. ਅਤੇ ਸਟੋਰ ਕੀਪਰ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ। ਜਦੋਂਕਿ ਮਾਮਲੇ ਵਿੱਚ ਸ਼ਾਮਿਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜੋ:Machiwara Sahib News : ਮਾਛੀਵਾੜਾ ਸਾਹਿਬ ’ਚ ਸ਼ੱਕੀ ਹਾਲਤਾਂ ’ਚ 2 ਨੌਜਵਾਨਾਂ ਦੀ ਹੋਈ ਮੌ+ਤ  

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦੀ ਇਨਫੋਰਸਮੈਂਟ ਵਿੰਗ ਅਤੇ ਤਕਨੀਕੀ ਪੜਤਾਲ ਵਿੰਗ ਦੀਆਂ ਟੀਮਾਂ ਵੱਲੋਂ ਸਾਂਝੇ ਰੂਪ ਵਿਚ 25 ਜੁਲਾਈ ਨੂੰ ਕੇਂਦਰੀ ਭੰਡਾਰ, PSPCL, ਕੋਟਕਪੁਰਾ ਤੋਂ ਕਬਾੜ ਵੇਚ ਆਰਡਰ ਤਹਿਤ ਚੁਕਾਏ ਸਮਾਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਬਾੜ ਸਮਾਨ ਲੈ ਕੇ ਜਾ ਰਹੇ 3 ਟਰੱਕਾਂ ’ਚੋਂ ਇੱਕ ਟਰੱਕ ’ਚ ਅਲੁਮੀਨੀਅਮ ਕੰਡਕਟਰ ਦੇ ਕਬਾੜ ਥੱਲੇ ਨਵਾਂ ਅਲੁਮੀਨੀਅਮ ਕੰਡਕਟਰ ਰੱਖ ਕੇ ਲਿਜਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਪਤਾ ਨਾ ਲੱਗਣ ’ਤੇ ਮਹਿਕਮੇ ਨੂੰ ਵਿੱਤੀ ਨੁਕਸਾਨ ਹੋਣਾ ਸੀ। 

ਇਹ ਵੀ ਪੜੋ:Chandigarh News : ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ’ਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ

ਉਨ੍ਹਾਂ ਅੱਗੇ ਦੱਸਿਆ ਕਿ ਮੌਕੇ ’ਤੇ ਤਫਤੀਸ਼ ਅਨੁਸਾਰ ਜਿੰਮੇਵਾਰ ਪਾਏ ਗਏ ਅਧਿਕਾਰੀਆਂ ਜਿੰਨ੍ਹਾਂ ’ਚ ਸੀਨੀਅਰ ਐਕਸੀਅਨ ਸਟੋਰ ਬਿਅੰਤ ਸਿੰਘ, ਸਟੋਰ ਇੰਚਾਰਜ ਜੂਨੀਅਰ ਇੰਜੀਨੀਅਰ ਗੁਰਮੇਲ ਸਿੰਘ ਅਤੇ ਸਟੋਰ ਕੀਪਰ (ਐਲ.ਡੀ.ਸੀ) ਨਿਰਮਲ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ। ਇਸ ਕੇਸ ’ਚ ਦੋਸ਼ੀ ਕਰਮਚਾਰੀਆਂ ਅਤੇ ਸਮਾਨ ਚੁਕਣ ਆਏ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਵੀ ਅਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਸ ਕੇਸ ਵਿਚ ਡੂੰਘੀ ਪੜਤਾਲ ਕਰਕੇ ਦੋਸ਼ੀ ਪਾਏ ਜਾਣ ਵਾਲੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। 
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਫਸਰ ਭਾਵੇਂ ਵੱਡੇ ਤੋਂ ਵੱਡਾ ਹੋਵੇ ਉਸ ਨੂੰ ਕੰਮ ਵਿਚ ਕੁਤਾਹੀ ਤੇ ਕੁਰੱਪਸ਼ਨ ਕਰਦੇ ਫੜੇ ਜਾਣ ਤੇ ਬਖਸ਼ਿਆ ਨਹੀ ਜਾਵੇਗਾ।

(For more news apart from  Axion, JE and store keeper accused of trying to manipulate PSPCL Kotakpura central reservoir : Harbhajan Singh ETO News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement