Punjab and Haryana HC:ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 6ਵੇਂ ਤਨਖ਼ਾਹ ਕਮਿਸ਼ਨ ਤਹਿਤ ਸਰਕਾਰੀ ਮੁਲਾਜ਼ਮਾਂ ਨੂੰ ਬਕਾਇਆ ਦੇਣ ਦੇ ਦਿੱਤੇ ਹੁਕਮ

By : BALJINDERK

Published : Sep 26, 2024, 9:42 pm IST
Updated : Sep 26, 2024, 9:43 pm IST
SHARE ARTICLE
Punjab and Haryana high Court
Punjab and Haryana high Court

Punjab and Haryana HC : ਹਾਈਕੋਰਟ ਦੇ ਇਸ ਫੈਸਲੇ ਨੇ ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।

High Court : ਹਾਈ ਕੋਰਟ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤਹਿਤ 31 ਦਸੰਬਰ ਤੱਕ ਬਕਾਇਆ ਭੱਤਾ ਦੇਣ ਦੇ ਹੁਕਮ ਦਿੱਤੇ ਹਨ।ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ 31 ਦਸੰਬਰ ਤੱਕ ਬਕਾਇਆ ਭੁਗਤਾਨ ਕਰਨ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਦੇ ਇਸ ਫੈਸਲੇ  ਨੇ ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਅਦਾਲਤ ਨੇ 32 ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਇਹ ਫੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1 ਜਨਵਰੀ 2016 ਤੋਂ 113 ਫੀਸਦੀ ਦੀ ਬਜਾਏ 119 ਫੀਸਦੀ ਡੀਏ ਸਮੇਤ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਪੰਜਾਬ ਸਰਕਾਰ ਨੂੰ ਸੋਧੇ ਹੋਏ ਮਹਿੰਗਾਈ ਭੱਤੇ (ਡੀਏ) ਦੇ ਆਧਾਰ ‘ਤੇ ਸਰਕਾਰੀ ਮੁਲਾਜ਼ਮਾਂ ਅਤੇ ਸੇਵਾਮੁਕਤ ਮੁਲਾਜ਼ਮਾਂ ਦੀ ਪੈਨਸ਼ਨ ਦੀ ਮੁੜ ਗਣਨਾ ਕਰਨ ਦੇ ਹੁਕਮ ਦਿੱਤੇ ਹਨ।
ਦਰਅਸਲ, 32 ਤੋਂ ਵੱਧ ਪਟੀਸ਼ਨਾਂ ਹਾਈ ਕੋਰਟ ਵਿੱਚ ਚੱਲ ਰਹੀਆਂ ਸਨ, ਜਿਨ੍ਹਾਂ ਵਿੱਚ ਸੂਬਾ ਸਰਕਾਰ ਵੱਲੋਂ 113 ਫੀਸਦੀ ਡੀਏ ਦੀ ਪਿਛਲੀ ਗਣਨਾ ਨੂੰ ਚੁਣੌਤੀ ਦਿੱਤੀ ਗਈ ਸੀ।

(For more news apart from High Court ordered Punjab government to give arrears allowance to government employees under Sixth Pay Commission News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement