
Punjab and haryana High Court :ਅਦਾਲਤ ਨੇ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਤੋਂ ਵਿਸਥਾਰ ਰਿਪੋਰਟ ਮੰਗੀ, ਮਾਮਲੇ ਦੀ ਸੁਣਵਾਈ 27 ਸਤੰਬਰ
Punjab and haryana High Court : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮਾਣਯੋਗ ਜੱਜ ਦੀ ਸੁਰੱਖਿਆ ਲਈ ਤਾਇਨਾਤ ਇਕ ਗੰਨਮੈਨ ਤੋਂ ਪਿਸਤੌਲ ਖੋਹਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਤੋਂ ਵਿਸਥਾਰ ਰਿਪੋਰਟ ਮੰਗੀ ਹੈ। ਇਸ ਮਾਮਲੇ ਨੂੰ ਲੈ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ, ਜਿਸ ਵਿਚ ਉਨ੍ਹਾਂ ਨੇ ਰਿਪੋਰਟ ਮੰਗਣ ਦੇ ਹੁਕਮ ਜਾਰੀ ਕੀਤੇ ਹਨ।
ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਲਈ ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ ਜਾਰੀ ਹੁਕਮਾਂ ਵਿਚ ਚੰਡੀਗੜ੍ਹ ਪੁਲਿਸ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਜੱਜਾਂ ਦੀ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਜੱਜਾਂ ਦੀ ਸੁਰੱਖਿਆ ਦੀ ਸਮੀਖਿਆ ਕਰਨ ਲਈ ਵੀ ਕਿਹਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਇਸ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ।
ਇਸ ਦੌਰਾਨ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ, ਅਦਾਲਤ ਨੇ ਕਿਹਾ ਕਿ ਇਹ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਵਿਚ ਗੰਨਮੇਨ ਤੋਂ ਪਿਸਤੌਲ ਖੋਹਣ ਦਾ ਮਾਮਲਾ ਸਿੱਧੇ ਤੌਰ ’ਤੇ ਸੁਰੱਖਿਆ ਪ੍ਰਣਾਲੀ ਵਿਚ ਇਕ ਚੂਕ ਹੈ ਅਤੇ ਇਹ ਗੰਭੀਰ ਮਾਮਲਾ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਪੁਲਿਸ ਦੀ ਕੀ ਸਥਿਤੀ ਹੈ? ਅਤੇ ਉਕਤ ਮਾਮਲੇ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ, ਇਹ ਅਗਲੀ ਤਰੀਕ ਵਿਚ ਦੱਸਿਆ ਜਾਵੇ।
(For more news apart from Punjab and haryana High Court is strict in case of taking away pistol of gunman posted for protection judge News in Punjabi, stay tuned to Rozana Spokesman)