Chandigarh News : ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਧਰਨੇ

By : BALJINDERK

Published : Nov 26, 2024, 7:54 pm IST
Updated : Nov 26, 2024, 7:54 pm IST
SHARE ARTICLE
 ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ ਕਰਦੇ ਹੋਏ
ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨਾ ਪ੍ਰਦਰਸ਼ਨ ਕਰਦੇ ਹੋਏ

Chandigarh News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿੱਚ ਲੈਣ ਵਿਰੁੱਧ ਨਿਖੇਧੀ ਮਤਾ ਪਾਸ

Chandigarh News : ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਵਲੋਂ ਅੱਜ ਸਾਂਝੇ ਤੌਰ ਤੇ ਕਾਰਪੋਰੇਟ ਵਿਰੋਧੀ ਦਿਨ ਵਜੋਂ ਦੇਸ਼ ਵਿਆਪੀ ਸੱਦੇ ਤਹਿਤ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਸਾਹਮਣੇ ਵਿਸ਼ਾਲ ਧਰਨੇ ਦਿੱਤੇ ਗਏ। ਇਨ੍ਹਾਂ ਧਰਨਿਆਂ ਵਿੱਚ ਸਰਕਾਰਾਂ ਨੂੰ ਕਾਰਪੋਰੇਟ ਪੱਖੀ ਨੀਤੀਆਂ ਨੂੰ ਤਿਲਾਂਜਲੀ ਦੇਣ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਲਈ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ। ਧਰਨਿਆਂ ਦੌਰਾਨ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣ ਵਿਰੁੱਧ ਨਿਖੇਧੀ ਮਤਾ ਪਾਸ ਕਰਦਿਆਂ ਚਿਤਾਵਨੀ ਦਿੱਤੀ ਗਈ ਕਿ ਕਿਸਾਨਾਂ ਉੱਤੇ ਕਿਸੇ ਵੀ ਕਿਸਮ ਦੀ ਜਾਬਰ ਕਾਰਵਾਈ ਵਿਰੁੱਧ ਸਖ਼ਤ ਕਦਮ ਪੁੱਟਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

1

ਵਰਣਨਯੋਗ ਹੈ ਕਿ ਇਤਿਹਾਸਿਕ ਕਿਸਾਨ ਅੰਦੋਲਨ ਜਿਸ ਨੇ 750 ਕਿਸਾਨਾਂ ਦੀ ਸ਼ਹਾਦਤ ਅਤੇ ਬੇਤਹਾਸ਼ਾ ਸਰਕਾਰੀ ਦਮਨ ਝਲਦੇ ਹੋਏ ਮੋਦੀ ਸਰਕਾਰ ਨੂੰ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਸੀ, ਪ੍ਰੰਤੂ ਮੋਦੀ ਸਰਕਾਰ ਉਸ ਸਮੇਂ ਬਾਕੀ ਮੰਗਾਂ ਬਾਰੇ ਲਿਖਤੀ ਵਾਅਦਾ ਕਰਕੇ ਵੀ ਮੁੱਕਰ ਗਈ ਇੰਨਾ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਅੰਦੋਲਨ ਦੀ ਚੌਥੀ ਵਰੇਗੰਢ ਤੇ 26 ਨਵੰਬਰ ਨੂੰ ਇਹ ਧਰਨੇ ਦਿੱਤੇ ਗਏ ਹਨ।

ਇਨ੍ਹਾਂ ਧਰਨਿਆਂ ਵਿੱਚ ਪ੍ਰਮੁੱਖ ਮੰਗਾਂ ਜਿਵੇਂ ਸਾਰੀਆਂ ਫਸਲਾਂ ਤੇ ਐਮਐਸਪੀ ਉੱਪਰ ਖਰੀਦ ਦੀ ਕਾਨੂੰਨੀ ਗਰੰਟੀ ਦੇਣਾ ,ਕਿਸਾਨਾਂ ਮਜ਼ਦੂਰਾਂ ਦੀ ਕਰਜਾ ਮੁਕਤੀ, ਕਿਸਾਨਾਂ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਹੋਣ ਤੇ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦੇਣਾ ,ਬਿਜਲੀ ਸੋਧ ਬਿੱਲ 2022 ਦੀ ਵਾਪਸੀ, ਭੂਮੀ ਅਧਿਗ੍ਰਹਿਣ ਕਾਨੂੰਨ 2013 ਦੀ ਉਲੰਘਣਾ ਬੰਦ ਕਰਨਾ ,ਸਰਕਾਰੀ ਖਰਚੇ ਤੇ ਫਸਲੀ ਬੀਮਾ ਯੋਜਨਾ ਲਾਗੂ ਕਰਨਾ, ਖਾਦਾਂ ਅਤੇ ਜਨਤਕ ਵੰਡ ਪ੍ਰਣਾਲੀ ਰਾਂਹੀ ਅਨਾਜ ਉਪਰ ਮਿਲ ਰਹੀ ਸਬਸਿਡੀ ਘਟਾਉਣ ਦਾ ਫੈਸਲਾ ਵਾਪਸ ਲੈਣਾ, ਬਾਸਮਤੀ ਚਾਵਲ ਨੂੰ ਐਮਐਸਪੀ ਗਰੰਟੀ ਕਾਨੂੰਨ ਦੇ ਅਧੀਨ ਲੈਣਾ,ਚਾਰੇ ਲੇਬਰ ਕੋਡ ਰੱਦ ਕੀਤੇ ਜਾਣ ,ਘੱਟੋ ਘੱਟ ਉਜਰਤ 26000 ਰੁਪਏ ਕਰਨ ,ਪਬਲਿਕ ਸੈਕਟਰ ਦੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ,ਠੇਕਾ ਆਧਾਰਿਤ ਕਰਮਚਾਰੀ ਦਾ ਵੇਤਨਮਾਨ 26 ਹਜਾਰ ਰੁਪਏ ਕਰਨ, ਮਨਰੇਗਾ ਸਕੀਮ ਅਧੀਨ ਕੰਮ ਦੇ 200 ਦਿਨ ਦੀ ਗਾਰੰਟੀ ਅਤੇ 600 ਰੁਪਏ ਦਿਹਾੜੀ ਦੇਣ , ਬੰਦ ਕੀਤੀਆਂ ਖੰਡ ਮਿਲਾਂ ਚਾਲੂ ਕੀਤੀਆਂ ਜਾਣ ਆਦਿ ਮੰਗਾਂ ਤੇ ਅਧਾਰਤ ਮੰਗ ਪੱਤਰ ਡਿਪਟੀ ਕਮਿਸ਼ਨਰਾਂ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜੇ ਗਏ।

1

ਧਰਨਿਆਂ ਦੌਰਾਨ ਮੰਡੀਆਂ ਵਿੱਚ ਝੋਨੇ ਦੀ ਖਰੀਦ ਮੌਕੇ ਕੱਚੀ ਪਰਚੀ ਅਤੇ ਕਾਟ ਲਗਾਕੇ ਕਿਸਾਨਾਂ ਦੀ ਕੀਤੀ ਲੁੱਟ ਦੇ ਮਾਮਲੇ ਤੇ  ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਹੋਈ ਲੁੱਟ ਦੀ ਭਰਪਾਈ ਕਰੇ। ਧਰਨਿਆਂ ਦੌਰਾਨ ਝੋਨੇ ਦੀ ਨਮੀ ਦੇ ਪੱਧਰ ਨੂੰ 17% ਦੀ ਥਾਂ 22% ਕਰਨ ਦੀ ਮੰਗ ਵੀ ਕੀਤੀ ਗਈ।ਬੁਲਾਰਿਆਂ ਨੇ ਕਿਹਾ ਹੈ ਕਿ ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਵਿਸ਼ਾਲ ਪੈਮਾਨੇ ਤੇ ਲਗਾਤਾਰ ਅਤੇ ਇਕਜੁੱਟ ਸੰਘਰਸ਼ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸੰਘਰਸ਼ ਦੇ ਘੇਰੇ ਨੂੰ ਹੋਰ ਮੋਕਲਾ ਕਰਨ ਦੀ ਲੋੜ ਹੈ ਤਾਂ ਜੋ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਇੱਕ ਵਿਸ਼ਾਲ ਜਨਤਕ ਲਹਿਰ ਖੜੀ ਕੀਤੀ ਜਾ ਸਕੇ।      

ਅੱਜ ਦੇ ਧਰਨਿਆਂ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਦੇ ਵੱਡੇ ਆਗੂਆਂ ਨੇ ਸੰਬੋਧਨ ਕੀਤਾ ਜਿਨ੍ਹਾਂ ਵਿੱਚ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ,ਡਾ ਦਰਸ਼ਨਪਾਲ, ਨਿਰਮਲ ਸਿੰਘ ਧਾਲੀਵਾਲ(ਏਟਕ),ਰਾਮਿੰਦਰ ਸਿੰਘ ਪਟਿਆਲਾ, ਚੰਦਰਸ਼ੇਖਰ(ਸੀਟੂ), ਬਲਦੇਵ ਸਿੰਘ ਨਿਹਾਲਗੜ੍ਹ, ਹਰਮੀਤ ਸਿੰਘ ਕਾਦੀਆਂ,ਕੁਲਵਿੰਦਰ ਸਿੰਘ ਵੜੈਚ(ਇਫਟੂ),ਬੂਟਾ ਸਿੰਘ ਬੁਰਜਗਿੱਲ, ਮਨਜੀਤ ਸਿੰਘ ਧਨੇਰ, ਡਾ ਸਤਨਾਮ ਸਿੰਘ ਅਜਨਾਲਾ, ਦੇਵ ਰਾਜ ( ਸੀ ਟੀ ਯੂ),ਰੁਲਦੂ ਸਿੰਘ ਮਾਨਸਾ, ਰਾਜਵਿੰਦਰ ਸਿੰਘ ਰਾਣਾ(ਏ ਆਈ ਸੀ ਸੀ ਟੀ ਯੂ), ਪ੍ਰੇਮ ਸਿੰਘ ਭੰਗੂ, ਸੁਰਿੰਦਰ ਸ਼ਰਮਾ (ਇੰਟਕ)ਬਲਜੀਤ ਸਿੰਘ ਗਰੇਵਾਲ, ਸੁਰਿੰਦਰ ਸਿੰਘ (ਮਾਸਾ), ਬੂਟਾ ਸਿੰਘ ਸ਼ਾਦੀਪੁਰ, ਬਿੰਦਰ ਸਿੰਘ ਗੋਲੇਵਾਲਾ, ਬੋਘ ਸਿੰਘ ਮਾਨਸਾ, ਜੰਗਵੀਰ ਸਿੰਘ ਚੌਹਾਨ, ਫੁਰਮਾਨ ਸਿੰਘ ਸੰਧੂ,ਹਰਜਿੰਦਰ ਸਿੰਘ ਟਾਂਡਾ, ਸੁਖ ਗਿੱਲ, ਕੰਵਲਪ੍ਰੀਤ ਸਿੰਘ ਪੰਨੂੰ, ਸੁਖਦੇਵ ਸਿੰਘ ਅਰਾਈਆਂਵਾਲਾ, ਹਰਵਿੰਦਰ ਸਿੰਘ, ਵੀਰ ਸਿੰਘ ਬੜਵਾ, ਹਰਦੇਵ ਸਿੰਘ ਸੰਧੂ, ਹਰਬੰਸ ਸਿੰਘ ਸੰਘਾ ਅਤੇ ਹਰਜੀਤ ਸਿੰਘ ਰਵੀ ਆਦਿ ਨੇ ਸੰਬੋਧਨ ਕੀਤਾ।

(For more news apart from Dharnas held by United Kisan Morcha and trade unions in front Deputy Commissioner offices News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement