Chandigarh News ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਨਵੀਆਂ ਚੋਣਾਂ ਕਰਵਾਈਆਂ ਜਾਣਗੀਆਂ, HC ਵਲੋਂ ਵੀਡੀਓਗ੍ਰਾਫੀ ਦੇ ਹੁਕਮ
Published : Feb 27, 2024, 9:43 pm IST
Updated : Feb 27, 2024, 9:43 pm IST
SHARE ARTICLE
The election of Senior Deputy Mayor and Deputy Mayor of Chandigarh Municipal Corporation will be held on March 4
The election of Senior Deputy Mayor and Deputy Mayor of Chandigarh Municipal Corporation will be held on March 4

Chandigarh News: ਸਾਰੀਆਂ ਧਿਰਾਂ ਦੀ ਸਹਿਮਤੀ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ 'ਤੇ ਡੀਸੀ ਨੇ ਨੋਟੀਫਿਕੇਸ਼ਨ ਜਾਰੀ ਕੀਤਾ।

The election of Senior Deputy Mayor and Deputy Mayor of Chandigarh Municipal Corporation will be held on March 4: ਮੰਗਲਵਾਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਨੂੰ ਲੈ ਕੇ ਕਰੀਬ 3 ਘੰਟੇ ਚੱਲੀ ਬਹਿਸ ਤੋਂ ਬਾਅਦ ਹਾਈਕੋਰਟ ਨੇ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਇਸ ਵਿਵਾਦ ਨੂੰ ਸੁਲਝਾ ਲਿਆ। ਹਾਈ ਕੋਰਟ ਵਿੱਚ ਡੀਸੀ ਨੇ ਨਵਾਂ ਚੋਣ ਸ਼ਡਿਊਲ ਪੇਸ਼ ਕਰਦਿਆਂ ਕਿਹਾ ਕਿ ਦੋਵਾਂ ਅਹੁਦਿਆਂ ਲਈ ਚੋਣ ਪ੍ਰਕਿਰਿਆ ਨਵੇਂ ਸਿਰੇ ਤੋਂ ਸ਼ੁਰੂ ਕੀਤੀ ਜਾਵੇਗੀ। ਨੋਟੀਫਿਕੇਸ਼ਨ ਦਾ ਅਧਿਐਨ ਕਰਨ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਦਿੰਦੇ ਹੋਏ ਚੋਣਾਂ ਦੀ ਵੀਡੀਓਗ੍ਰਾਫੀ ਕਰਵਾਉਣ ਅਤੇ ਮੇਅਰ ਕੁਲਦੀਪ ਕੁਮਾਰ ਨੂੰ 28 ਫਰਵਰੀ ਨੂੰ ਚਾਰਜ ਸੰਭਾਲਣ ਅਤੇ 4 ਮਾਰਚ ਨੂੰ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ; Punjabi News: ਮੁਹਾਲੀ ਦੇ ਇਕ ਢਾਬੇ ’ਤੇ ਦੇਰ ਰਾਤ ਤਿੰਨ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਦਿਆਂ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਦਾਅਵੇਦਾਰ ਗੁਰਪ੍ਰੀਤ ਸਿੰਘ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਦੀ ਮੰਗ ਕਰਦਿਆਂ ਨਿਰਮਲਾ ਦੇਵੀ ਨੇ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਸੀ। ਪਟੀਸ਼ਨ ਵਿੱਚ ਦੱਸਿਆ ਗਿਆ ਕਿ ਡੀਸੀ ਨੇ 27 ਫਰਵਰੀ ਨੂੰ ਦੋਵਾਂ ਅਹੁਦਿਆਂ ਲਈ ਚੋਣਾਂ ਕਰਵਾਉਣ ਦਾ ਹੁਕਮ ਜਾਰੀ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਹੁਕਮਾਂ ਅਨੁਸਾਰ ਸਿੱਧੀ ਵੋਟਿੰਗ ਤੈਅ ਕੀਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਇਨ੍ਹਾਂ ਦੋਵਾਂ ਅਹੁਦਿਆਂ ਲਈ ਨਾਮਜ਼ਦਗੀ ਪ੍ਰਕਿਰਿਆ ਜਨਵਰੀ ਵਿਚ ਹੀ ਮੁਕੰਮਲ ਕਰ ਲਈ ਗਈ ਸੀ।

ਇਹ ਵੀ ਪੜ੍ਹੋ; Farmer Protest: ਬਠਿੰਡਾ 'ਚ ਅੰਦੋਲਨਕਾਰੀ ਕਿਸਾਨ ਦੀ ਮੌਤ, ਅੱਥਰੂ ਗੈਸ ਦੀ ਲਪੇਟ 'ਚ ਆਉਣ ਕਾਰਨ ਵਿਗੜ ਸੀ ਸਿਹਤ  

ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਨੇ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਸਿੱਧੀਆਂ ਚੋਣਾਂ ਕਰਵਾਉਣ ਦੀਆਂ ਹਦਾਇਤਾਂ ਦੀ ਅਪੀਲ ਕੀਤੀ ਸੀ। ਦੁਪਹਿਰ ਤੱਕ ਵੀ ਜਦੋਂ ਮੇਅਰ ਚੋਣਾਂ ਕਰਵਾਉਣ ਲਈ ਨਹੀਂ ਪਹੁੰਚੇ ਤਾਂ ਪ੍ਰਸ਼ਾਸਨ ਨੇ ਕਿਹਾ ਕਿ ਚੋਣਾਂ ਹੁਣ ਮੰਗਲਵਾਰ ਨੂੰ ਸੰਭਵ ਨਹੀਂ ਹਨ ਅਤੇ ਡੀਸੀ ਦਾ ਨੋਟੀਫਿਕੇਸ਼ਨ ਵੀ ਹੁਣ ਜਾਇਜ਼ ਨਹੀਂ ਹੈ।

ਇਸ 'ਤੇ ਹਾਈਕੋਰਟ ਨੇ ਕਿਹਾ ਕਿ ਚੋਣਾਂ ਦੀ ਪਵਿੱਤਰਤਾ ਬਣਾਈ ਰੱਖਣ ਲਈ ਨਵੇਂ ਸਿਰੇ ਤੋਂ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ। ਪ੍ਰਸ਼ਾਸਨ ਨੇ ਇਸ 'ਤੇ ਹਾਮੀ ਭਰੀ ਅਤੇ ਦੁਪਹਿਰ 2 ਵਜੇ ਡੀਸੀ ਨਵੇਂ ਸਿਰੇ ਤੋਂ ਚੋਣਾਂ ਦਾ ਨੋਟੀਫਿਕੇਸ਼ਨ ਲੈ ਕੇ ਹਾਈ ਕੋਰਟ 'ਚ ਪੇਸ਼ ਹੋਏ। ਇਸ ਨੋਟੀਫਿਕੇਸ਼ਨ ਤੋਂ ਬਾਅਦ ਕਾਂਗਰਸ ਅਤੇ 'ਆਪ' ਗਠਜੋੜ ਦੇ ਉਮੀਦਵਾਰਾਂ ਨੇ ਇਸ 'ਤੇ ਕੋਈ ਇਤਰਾਜ਼ ਨਹੀਂ ਜਤਾਇਆ। ਅਜਿਹੇ 'ਚ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਈਕੋਰਟ ਨੇ ਹੁਕਮ ਦਿੱਤਾ ਕਿ ਮੇਅਰ ਕੁਲਦੀਪ ਕੁਮਾਰ 28 ਫਰਵਰੀ ਨੂੰ ਸਵੇਰੇ 10 ਵਜੇ ਆਪਣਾ ਅਹੁਦਾ ਸੰਭਾਲਣਗੇ ਅਤੇ 28 ਅਤੇ 29 ਫਰਵਰੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਮੇਅਰ ਦੋਵੇਂ ਅਹੁਦਿਆਂ ਲਈ ਚੋਣਾਂ 4 ਮਾਰਚ ਨੂੰ ਕਰਵਾਉਣਾ ਯਕੀਨੀ ਬਣਾਉਣਗੇ।

ਚੋਣਾਂ ਦੌਰਾਨ ਇਸ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇ ਅਤੇ ਕੋਈ ਵੀ ਕੌਂਸਲਰ ਆਪਣੇ ਕਿਸੇ ਸਮਰਥਕ ਜਾਂ ਸੁਰੱਖਿਆ ਨਾਲ ਵੋਟ ਪਾਉਣ ਲਈ ਨਾ ਪਹੁੰਚੇ। ਚੰਡੀਗੜ੍ਹ ਪੁਲਿਸ ਸਾਰੇ ਕੌਂਸਲਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ ਅਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕੈਂਪਸ ਦੇ ਆਲੇ-ਦੁਆਲੇ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ। ਹਾਈ ਕੋਰਟ ਨੇ ਚੋਣਾਂ ਦੌਰਾਨ ਨਾਮਜ਼ਦ ਕੌਂਸਲਰਾਂ ਦੇ ਦਾਖ਼ਲੇ ’ਤੇ ਪਾਬੰਦੀ ਲਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ।

(For more news apart from Another farmer's death in Bathinda News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement