ਜਾਇਦਾਦ ਦਾ ਹਿੱਸਾ ਲੈ ਕੇ ਬਜ਼ੁਰਗ ਮਾਂ ਨੂੰ ਪੈਸੇ ਨਹੀਂ ਦੇਣਾ ਚਾਹੁੰਦਾ ਕਲਯੁਗੀ ਪੁੱਤ, ਅਦਾਲਤ ਨੇ ਵੀ ਸੁਣਾਇਆ ਹੁਣ ਇਹ ਫ਼ੈਸਲਾ
Published : Feb 27, 2025, 8:38 am IST
Updated : Feb 27, 2025, 1:19 pm IST
SHARE ARTICLE
Kalyugi's son does not want to give money to the elderly mother punjab haryana highcourt
Kalyugi's son does not want to give money to the elderly mother punjab haryana highcourt

ਅਦਾਲਤ ਨੇ ਲਗਾਇਆ ਜੁਰਮਾਨਾ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 77 ਸਾਲਾ ਬਜ਼ੁਰਗ ਔਰਤ ਖ਼ਿਲਾਫ਼ ਉਸ ਦੇ ਪੁੱਤਰ ਵੱਲੋਂ ਪਾਈ ਪਟੀਸ਼ਨ ਨੂੰ ਰੱਦ ਕਰਦਿਆਂ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਇਹ ਉਦਾਹਰਨ ਹੈ ਕਿ ਕਿਵੇਂ ਕਲਯੁਗ ਸਾਡੇ ਸਮਾਜ ਵਿਚ ਫੈਲ ਰਿਹਾ ਹੈ। ਜਿੱਥੇ ਇੱਕ ਪੁੱਤਰ ਨੇ ਆਪਣੀ ਬੁੱਢੀ ਮਾਂ ਨੂੰ ਗੁਜ਼ਾਰੇ ਲਈ ਪੈਸੇ ਦੇਣ ਤੋਂ ਬਚਣ ਲਈ ਅਦਾਲਤ ਤੱਕ ਪਹੁੰਚ ਕੀਤੀ। ਪਟੀਸ਼ਨ ਨਾ ਸਿਰਫ਼ ਬੇਬੁਨਿਆਦ ਹੈ, ਸਗੋਂ ਨਿਆਂ ਪ੍ਰਣਾਲੀ ਦੀ ਦੁਰਵਰਤੋਂ ਦਾ ਮਾਮਲਾ ਵੀ ਹੈ।

ਮੇਨਟੇਨੈਂਸ ਆਰਡਰ ਵਿੱਚ ਨਿਰਧਾਰਤ ਪੰਜ ਹਜ਼ਾਰ ਰੁਪਏ ਦੀ ਰਕਮ ਬਹੁਤ ਘੱਟ ਹੈ। ਇਸ ਦੇ ਨਾਲ ਹੀ ਅਦਾਲਤ ਨੇ ਅਲਰਟ ਜਾਰੀ ਕਰਦਿਆਂ ਸਿਕੰਦਰ ਸਿੰਘ ਨੂੰ 50,000 ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਨਿਰਦੇਸ਼ ਦਿੱਤੇ ਹਨ ਕਿ ਉਹ ਫ਼ੈਮਿਲੀ ਕੋਰਟ ਸੰਗਰੂਰ ਵਿਚ ਤਿੰਨ ਮਹੀਨਿਆਂ ਦੇ ਅੰਦਰ ਇਹ ਰਕਮ ਜਮ੍ਹਾਂ ਕਰਵਾਏ। 

ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਦੀ ਅਦਾਲਤ ਵਿੱਚ ਪਟੀਸ਼ਨਰ ਸਿਕੰਦਰ ਸਿੰਘ ਨੇ ਦਲੀਲ ਦਿੱਤੀ ਕਿ ਉਹ ਆਪਣੀ ਮਾਂ ਨੂੰ ਪਹਿਲਾਂ ਹੀ 1 ਲੱਖ ਰੁਪਏ ਅਦਾ ਕਰ ਚੁੱਕਾ ਹੈ, ਜਿਸ ਨਾਲ ਉਸ ਦੇ ਗੁਜ਼ਾਰੇ ਦੀ ਸ਼ਰਤ ਪੂਰੀ ਹੋ ਗਈ ਹੈ।  ਦਲੀਲ ਦਿੱਤੀ ਕਿ ਮਾਂ ਉਸ ਦੀ ਭੈਣ ਨਾਲ ਰਹਿ ਰਹੀ ਸੀ। ਉਨ੍ਹਾਂ ਕੋਲ ਰਹਿਣ ਲਈ ਹੋਰ ਜਗ੍ਹਾ ਹੈ। ਇਸ ਲਈ ਮਾਂ ਨੂੰ ਗੁਜ਼ਾਰੇ ਭੱਤੇ ਲਈ ਲੋੜ ਨਹੀਂ ਹੈ। 

ਉਥੇ ਹੀ ਮਾਤਾ ਸੁਰਜੀਤ ਕੌਰ ਨੇ ਅਦਾਲਤ ਨੂੰ ਦੱਸਿਆ ਕਿ ਉਹ ਵਿਧਵਾ ਹੈ ਅਤੇ ਉਸ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੈ। ਉਸ ਦੇ ਪਤੀ ਦੇ ਨਾਂ 'ਤੇ 50 ਵਿੱਘੇ ਜ਼ਮੀਨ ਸੀ ਜੋ ਉਸ ਦੀ ਮੌਤ ਤੋਂ ਬਾਅਦ ਉਸ ਦੇ ਪੁੱਤਰਾਂ ਕੋਲ ਚਲੀ ਗਈ। ਹੁਣ ਸਿਕੰਦਰ ਅਤੇ ਮਰਹੂਮ ਭਰਾ ਸੁਰਿੰਦਰ ਸਿੰਘ ਦੇ ਬੱਚਿਆਂ ਕੋਲ ਹੀ ਜਾਇਦਾਦ ਹੈ, ਮੈਨੂੰ ਜਾਇਦਾਦ ਵਿਚੋਂ ਕੋਈ ਹਿੱਸਾ ਨਹੀਂ ਮਿਲਿਆ।

ਮੈਨੂੰ ਸਾਂਭਣ ਦੀ ਜ਼ਿੰਮੇਵਾਰੀ ਪੁੱਤਰਾਂ ਦੀ ਸੀ, ਪਰ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਹੈ। ਉਸ ਨੂੰ ਆਪਣੀ ਧੀ ਕੋਲ ਰਹਿਣਾ ਪੈਂਦਾ ਹੈ। ਹੇਠਲੀ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਦੋਵੇਂ ਪੁੱਤਰ ਸਿਕੰਦਰ ਅਤੇ ਭਾਬੀ ਅਮਰਜੀਤ ਕੌਰ ਹਰ ਮਹੀਨੇ ਸੁਰਜੀਤ ਕੌਰ ਨੂੰ 5-5 ਹਜ਼ਾਰ ਰੁਪਏ ਦੇਣ। ਅਮਰਜੀਤ ਕੌਰ ਨੇ ਹੁਕਮਾਂ ਨੂੰ ਚੁਣੌਤੀ ਨਹੀਂ ਦਿੱਤੀ ਸੀ ਪਰ ਸਿਕੰਦਰ ਸਿੰਘ ਨੇ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement