Chandigarh News : ਚੰਡੀਗੜ੍ਹ ਫਾਰਮਾਸਿਊਟੀਕਲ ਕੰਪਨੀ ’ਤੇ ED ਦੀ ਕਾਰਵਾਈ, 1600 ਕਰੋੜ ਦੀ ਬੈਂਕ ਧੋਖਾਧੜੀ ਦਾ ਦੋਸ਼ 

By : BALJINDERK

Published : Mar 27, 2024, 7:08 pm IST
Updated : Mar 27, 2024, 7:18 pm IST
SHARE ARTICLE
Parabolic Drugs company
Parabolic Drugs company

Chandigarh News : ਲਗਜ਼ਰੀ ਕਾਰ ਸਮੇਤ 82.12 ਕਰੋੜ ਦੀ ਨਕਦੀ ਅਤੇ ਜਾਇਦਾਦ ਕੀਤੀ ਜ਼ਬਤ

Chandigarh News : ਚੰਡੀਗੜ੍ਹ ਸਥਿਤ ਫਾਰਮਾਸਿਊਟੀਕਲ ਕੰਪਨੀ ਪੈਰਾਬੋਲਿਕ ਡਰੱਗਜ਼ ਵਿਰੁੱਧ ਕਾਰਵਾਈ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਉਸ ਦੀਆਂ 24 ਅਚੱਲ ਜਾਇਦਾਦਾਂ ਤੋਂ ਇਲਾਵਾ ਨਕਦੀ, ਲਗਜ਼ਰੀ ਕਾਰਾਂ, ਮਿਊਚਲ ਫੰਡ, FDR, ਬੈਂਕ ਬੈਲੇਂਸ ਜ਼ਬਤ ਕਰ ਲਿਆ ਹੈ। ਇਸ ਦੀ ਕੁੱਲ ਕੀਮਤ 82.12 ਕਰੋੜ ਰੁਪਏ ਦੱਸੀ ਜਾ ਰਹੀ ਹੈ। ED ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਐਕਟ 2002 ਤਹਿਤ ਕੀਤੀ ਹੈ। ਇਹ ਸਾਰੀ ਜਾਇਦਾਦ ਬੈਂਕ ਧੋਖਾਧੜੀ ਰਾਹੀਂ ਕਮਾਏ ਪੈਸੇ ਨਾਲ ਕੀਤੀ ਗਈ ਹੈ। ਮੁਲਜ਼ਮਾਂ ਕੋਲ ਹਰਿਆਣਾ ਦੇ ਅੰਬਾਲਾ, ਸੋਨੀਪਤ ਤੋਂ ਲੈ ਕੇ ਦਿੱਲੀ ਅਤੇ ਗੁੜਗਾਉਂ ਤੱਕ ਦੀਆਂ ਜਾਇਦਾਦਾਂ ਹਨ।

ਇਹ ਵੀ ਪੜੋ:Punjab News : ਸ਼ੰਭੂ ਸਰਹੱਦ ਨੇੜੇ ਅਣਪਛਾਤਿਆਂ ਨੇ ਬੀਅਰ ਦਾ ਟਰੱਕ ਉਤਾਰਿਆ


ਇਸ ਮਾਮਲੇ ਵਿੱਚ ਪਹਿਲਾਂ CBI ਇਸ ਤੋਂ ਬਾਅਦ ED ਨੇ ਇਸ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ। ਇਹ ਸਾਰੀਆਂ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਕੰਪਨੀ ਦੇ ਮਾਲਕਾਂ ਪ੍ਰਣਬ ਗੁਪਤਾ, ਵਿਨੀਤ ਗੁਪਤਾ ਅਤੇ ਉਨ੍ਹਾਂ ਦੇ ਚਾਰਟਰਡ ਅਕਾਊਂਟੈਂਟ ਸੁਰਜੀਤ ਕੁਮਾਰ ਬਾਂਸਲ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਹਨ। CBI ਨੇ ਇਹ ਕੇਸ 2021 ਵਿੱਚ ਦਰਜ ਕੀਤਾ ਸੀ। ਇਸ ਤੋਂ ਬਾਅਦ ED ਨੇ 2023 ਵਿੱਚ ਆਪਣੀ ਕਾਰਵਾਈ ਸ਼ੁਰੂ ਕੀਤੀ। ਕੰਪਨੀ ’ਤੇ 1626 ਕਰੋੜ ਰੁਪਏ ਦਾ ਬੈਂਕ ਲੋਨ ਲੈ ਕੇ ਧੋਖਾਧੜੀ ਕਰਨ ਦਾ ਦੋਸ਼ ਸੀ।

ਇਹ ਵੀ ਪੜੋ:Haryana Crime News: ਹਰਿਆਣਾ ’ਚ ਔਰਤ ਨੇ ਫ਼ਾਹਾ ਲਾ ਕੀਤੀ ਖੁਦਕੁਸ਼ੀ

ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਕੰਪਨੀ ਦੇ ਦੋਵੇਂ ਡਾਇਰੈਕਟਰਾਂ ਨੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਬੈਂਕ ਨਾਲ ਧੋਖਾਧੜੀ ਕਰਕੇ ਇਹ ਕਰਜ਼ਾ ਲਿਆ ਸੀ ਅਤੇ ਕਰਜ਼ੇ ਦੀ ਰਕਮ ਨੂੰ ਆਪਣੀ ਜਾਇਦਾਦ ਬਣਾਉਣ ਲਈ ਡਾਇਵਰਟ ਕੀਤਾ ਸੀ। ਬਾਂਸਲ ਨੇ ਆਪਣੀ ਚਾਰਟਰਡ ਅਕਾਊਂਟੈਂਸੀ ਫਰਮ ਐਸ ਕੇ ਬਾਂਸਲ ਐਂਡ ਕੰਪਨੀ ਰਾਹੀਂ ਪੈਰਾਬੋਲਿਕ ਡਰੱਗਜ਼ ਲਿਮਟਿਡ ਨੂੰ ਝੂਠੇ ਸਰਟੀਫਿਕੇਟ ਜਾਰੀ ਕੀਤੇ ਹਨ।

ਇਹ ਵੀ ਪੜੋ:Chhattisgarh News: ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਨੇ 2 ਮਹਿਲਾ ਸਮੇਤ 6 ਨਕਸਲੀ ਕੀਤੇ ਢੇਰ   

(For more news apart from ED action Chandigarh pharmaceutical company 1600 crore bank fraud charge News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement